Tuesday, December 16, 2025

Chandigarh

ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਬਹੁਤ ਜ਼ਰੂਰੀ : ਡਾ. ਅਲਕਜੋਤ ਕੌਰ

September 11, 2023 01:38 PM
SehajTimes
ਐੱਸ.ਏ.ਐੱਸ ਨਗਰ/ਬੂਥਗੜ੍ਹ  : ਡੇਂਗੂ ਬੁਖ਼ਾਰ ਤੋਂ ਬਚਾਅ ਲਈ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਸਰਵੇ ਦਾ ਕੰਮ ਲਗਾਤਾਰ ਜਾਰੀ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਜਿਥੇ ਜਾਂਚ ਦਾ ਕੰਮ ਕਰ ਰਹੀਆਂ ਹਨ, ਉਥੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਸਾਵਧਾਨੀਆਂ, ਬੁਖ਼ਾਰ ਦੇ ਲੱਛਣਾਂ, ਕਾਰਨਾਂ ਅਤੇ ਇਲਾਜ ਬਾਰੇ ਵੀ ਜਾਣਕਾਰੀ ਦੇ ਰਹੀਆਂ ਹਨ। ਉਨ੍ਹਾਂ ਦਸਿਆ ਕਿ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ। 
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। 
 

  ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ।ਇਨ੍ਹਾਂ ਵਿਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ