Wednesday, May 08, 2024
BREAKING NEWS
ਬਿਹਾਰ ’ਚ ਬਿਜਲੀ ਡਿੱਗਣ ਨਾਲ ਦੋ ਮੌਤਾਂਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ’ਤੇ 13 ਮਈ ਨੂੰ ਸੁਣਵਾਈ ਹੋਵੇਗੀਭਾਰਤੀਆਂ ਨੂੰ ਰੂਸ ਯੂਕਰੇਨ ਜੰਗ ’ਚ ਭੇਜਣ ਵਾਲੇ 4 ਦੋਸ਼ੀ ਗ੍ਰਿਫ਼ਤਾਰਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

Chandigarh

ਅਗਸਤ ਤੇ ਸਤੰਬਰ ਵਿੱਚ ਘੱਟ ਮੀਂਹ ਕਾਰਨ ਬਿਜਲੀ ਦੀ ਮੰਗ ਵਿੱਚ ਹੋਇਆ ਵਾਧਾ

September 11, 2023 02:07 PM
SehajTimes

ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹੀ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਸਾਲ ਮੌਨਸੂਨ ਤੋਂ ਪਹਿਲਾਂ 23 ਜੂਨ ਨੂੰ ਸਭ ਤੋਂ ਵੱਧ ਬਿਜਲੀ ਸਪਲਾਈ 3425 ਲੱਖ ਯੂਨਿਟ ਰਹੀ ਸੀ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਦੌਰਾਨ 63 ਫੀਸਦੀ ਘੱਟ ਬਾਰਿਸ਼ ਅਤੇ ਸਤੰਬਰ ਮਹੀਨੇ ਵਿੱਚ ਹੁਣ ਤੱਕ ਨਾਮਾਤਰ ਮੀਂਹ ਪੈਣ ਕਾਰਨ ਬਿਜਲੀ ਦੀ ਮੰਗ ਖੇਤੀਬਾੜੀ, ਘਰੇਲੂ ਅਤੇ ਵਪਾਰਕ ਵਰਗਾਂ ਦੇ ਖਪਤਕਾਰਾਂ ਦੇ ਮਾਮਲੇ ਵਿੱਚ ਖਾਸ ਕਰਕੇ ਕਾਫੀ ਵੱਧ ਗਈ ਹੈ। ਉਨ੍ਹਾਂ ਇਹ ਕਹਿੰਦਿਆਂ ਕਿ ਪੀ.ਐਸ.ਪੀ.ਸੀ.ਐਲ. ਦੁਆਰਾ ਕੀਤੇ ਗਏ ਢੁਕਵੇਂ ਪ੍ਰਬੰਧਾਂ ਕਾਰਨ ਪੰਜਾਬ ਵਿੱਚ ਖਪਤਕਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ ਨੂੰ ਬਿਨਾਂ ਕਿਸੇ ਕਟੌਤੀ ਦੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਇਸ ਗੱਲ ਤੇ ਜੋਰ ਦਿੱਤਾ ਕਿ ਝੋਨੇ ਦੀ ਫਸਲ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਖੇਤਰ ਨੂੰ ਨਿਯਮਤ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸਾਲ 2023 ਦੇ ਬਿਜਲੀ ਖਪਤ ਦੇ ਅੰਕੜਿਆਂ ਦੀ ਸਾਲ 2022 ਨਾਲ ਤੁਲਨਾ ਕਰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਸੂਬੇ ਵਿੱਚ ਗਰਮੀ ਅਤੇ ਹੁੰਮਸ ਕਾਰਨ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਬਿਜਲੀ ਦੀ ਖਪਤ 8 ਫੀਸਦੀ ਤੋਂ 12 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਵੱਧ ਤੋਂ ਵੱਧ ਮੰਗ 14,500 ਮੈਗਾਵਾਟ ਤੋਂ 15,000 ਮੈਗਾਵਾਟ ਦੀ ਰਿਕਾਰਡ ਰੇਂਜ ਵਿੱਚ ਰਹੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਸ.ਪੀ.ਸੀ.ਐਲ. ਖਪਤਕਾਰਾਂ ਖਾਸ ਕਰਕੇ ਕਿਸਾਨਾਂ ਦੀ ਲੋੜ ਅਨੁਸਾਰ ਬਿਜਲੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਮੁਕੰਮਲ ਪ੍ਰਬੰਧ ਕੀਤੇ ਗਏ ਹਨ।

Have something to say? Post your comment

 

More in Chandigarh

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇੱਕ ਲੱਖ ਦੀ ਸਹਾਇਤਾ

ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ : ਡੀ ਸੀ ਆਸ਼ਿਕਾ ਜੈਨ

ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ

ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਮਾਰਟ ਸਕੂਲ, ਸੋਹਾਣਾ ਮਿਡਲ ਤੇ ਸਕੈਡੰਰੀ ਦੇ ਬੋਰਡ ਦੇ ਨਤੀਜੇ ਰਹੇ ਸ਼ਤ ਪ੍ਰਤੀਸ਼ਤ

ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ : ਸਿਬਿਨ ਸੀ

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ

ਗਰਮੀ ਦੇ ਮੱਦੇਨਜ਼ਰ ਮਤਦਾਨ ਕੇਂਦਰਾਂ ਤੇ ਪੁਖਤਾ ਪ੍ਰਬੰਧ ਕੀਤੇ ਜਾਣ: DC Ashika Jain ਵੱਲੋਂ AROs ਨੂੰ ਹਦਾਇਤ