Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਅੰਮ੍ਰਿਤਸਰ ਨੂੰ ਵਿਆਹ ਦੇ ਜਸ਼ਨਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਿਤ ਕਰਨ ਦੀਆਂ ਅਸੀਮ ਸੰਭਾਵਨਾਵਾਂ; ਪੈਨਲਿਸਟਾਂ ਨੇ ਦਿੱਤਾ ਸੁਝਾਅ

September 11, 2023 07:59 PM
SehajTimes

ਚੰਡੀਗੜ੍ਹ : ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਏ ਜਾ ਰਹੇ ਆਪਣੀ ਕਿਸਮ ਦੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦੌਰਾਨ 'ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ', ਸੈਸ਼ਨ ਕਰਵਾਇਆ ਗਿਆ ਜਿਸ ਦਾ ਉਦੇਸ਼ ਅੰਮ੍ਰਿਤਸਰ ਨੂੰ ਮੌਜੂਦਾ ਸਮੇਂ ਧਾਰਮਿਕ ਸੈਰ-ਸਪਾਟੇ ਦੇ ਕੇਂਦਰ ਹੋਣ ਦੇ ਨਾਲ ਨਾਲ ਇਸ ਨੂੰ ਵੱਡੇ ਪੱਧਰ ‘ਤੇ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਉਤਸ਼ਾਹਿਤ ਕਰਨਾ ਰਿਹਾ। ਸੂਬੇ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਕਰਵਾਏ ਇਸ ਤਿੰਨ ਰੋਜ਼ਾ ਸਮਾਗਮ ਦੇ ਪਹਿਲੇ ਦਿਨ ਕਰਵਾਏ ਗਏ ਇਸ ਸੈਸ਼ਨ ਦੌਰਾਨ ਅੰਮ੍ਰਿਤਸਰ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਅਤੇ ਵਿਆਹਾਂ ਤੇ ਹੋਰ ਸਮਾਗਮਾਂ ਲਈ ਪਸੰਦੀਦਾ ਵਿਕਲਪ ਸਬੰਧੀ ਇਸ ਦੀ ਵੱਧ ਰਹੀ ਪ੍ਰਸਿੱਧੀ ਵਿਚਲੇ ਸਬੰਧਾਂ ਨੂੰ ਬਾਖੂਬੀ ਦਰਸਾਇਆ ਗਿਆ। ਇਸ ਤੋਂ ਪਹਿਲਾਂ ਸੰਮੇਲਨ ਦੇ ਮੁੱਖ ਸਮਾਗਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਦੇ ਬਾਹਰੀ ਇਲਾਕੇ ਨੂੰ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਤ ਕਰਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੈਰ-ਸਪਾਟਾ ਸਥਾਨ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

ਅੰਮ੍ਰਿਤਸਰ ਦੀ ਧਾਰਮਿਕ ਅਤੇ ਸੈਰ ਸਪਾਟੇ ਦੇ ਸਥਾਨ ਵਜੋਂ ਪਛਾਣ

ਸ਼ੈਸ਼ਨ ਦੌਰਾਨ ਉੱਘੇ ਬੁਲਾਰਿਆਂ ਨੇ ਸਾਂਝੇ ਤੌਰ 'ਤੇ ਸਹਿਮਤੀ ਜਤਾਈ ਕਿ ਜਿੱਥੇ ਅੰਮ੍ਰਿਤਸਰ ਨੂੰ ਲੰਬੇ ਸਮੇਂ ਤੋਂ ਧਾਰਮਿਕ ਸੈਰ-ਸਪਾਟੇ ਦੇ ਪ੍ਰਸਿੱਧ ਸਥਾਨ ਵਜੋਂ ਜਾਣਿਆ ਜਾਂਦਾ ਹੈ, ਉੱਥੇ ਇਸ ਸ਼ਹਿਰ ਨੂੰ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਤ ਕਰਨ ਨਾਲ ਸੂਬੇ ਵਿੱਚ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ। ਜ਼ਿਕਰਯੋਗ ਹੈ ਕਿ 'ਸਿਫ਼ਤੀ ਦਾ ਘਰ' ਵਜੋਂ ਜਾਣੀ ਜਾਂਦੀ ਪਵਿੱਤਰ ਨਗਰੀ ਅੰਮ੍ਰਿਤਸਰ ਪਹਿਲਾਂ ਹੀ ਆਪਣੀ ਸ਼ਾਨਦਾਰ ਰੇਲ, ਹਵਾਈ ਅਤੇ ਸੜਕੀ ਸੰਪਰਕ ਦੇ ਨਾਲ-ਨਾਲ ਸ਼ਾਨਦਾਰ ਪ੍ਰਾਹੁਣਚਾਰੀ ਵਿਕਲਪਾਂ ਅਤੇ ਵਿਰਾਸਤੀ ਇਮਾਰਤਾਂ ਦੀ ਬਹੁਤਾਤ ਕਾਰਨ ਦੁਨੀਆ ਭਰ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਰਹੀ ਹੈ।

ਅੰਮ੍ਰਿਤਸਰ ਨੂੰ ਵਿਆਹਾਂ ਲਈ ਨਹੀਂ ਸਗੋਂ ਹਰ ਤਰ੍ਹਾਂ ਦੇ ਜਸ਼ਨਾਂ ਲਈ ਉਤਸ਼ਾਹਤ ਕੀਤਾ ਜਾਵੇ

ਆਈ.ਟੀ.ਸੀ. ਫਾਰਚਿਊਨ ਹੋਟਲਜ਼ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਸਮੀਰ ਐਮ.ਸੀ. ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ, ਜਿੱਥੇ ਹਰਿਮੰਦਰ ਸਾਹਿਬ ਸੁਸ਼ੋਭਿਤ ਹੈ, ਇੱਕ ਮਹੱਤਵਪੂਰਨ ਧਾਰਮਿਕ ਕੇਂਦਰ ਹੋਣ ਦੇ ਨਾਲ ਹੀ ਵੱਡੇ ਵਿਆਹ ਸਮਾਗਮਾਂ ਅਤੇ ਹੋਰ ਸਮਾਗਮਾਂ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਸਰ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸਮਾਗਮਾਂ ਤੇ ਜਸ਼ਨਾਂ ਦੇ ਪਸੰਦੀਦਾ ਸਥਾਨ ਵਜੋਂ ਵਿਕਸਿਤ ਕੀਤਾ ਜਾਵੇ ਤਾਂ ਇਹ ਵਿਆਹਾਂ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ ਸਮਾਗਮਾਂ ਅਤੇ ਤਿਉਹਾਰਾਂ ਨੂੰ ਆਕਰਸ਼ਿਤ ਕਰੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੰਮ੍ਰਿਤਸਰ ਨੂੰ ਸਿਰਫ਼ ਵਿਆਹਾਂ ਲਈ ਨਹੀਂ, ਸਗੋਂ ਹਰ ਤਰ੍ਹਾਂ ਦੇ ਜਸ਼ਨਾਂ ਲਈ ਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ।

ਅੰਮ੍ਰਿਤਸਰ ਨੂੰ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਿਤ ਕਰਨ ਲਈ ਇਹ ਢੁਕਵਾਂ ਸਮਾਂ

ਪਨਾਸ਼ ਵਰਲਡ ਦੀ ਡਾਇਰੈਕਟਰ ਸ੍ਰੀਮਤੀ ਲਵਲੀਨ ਅਰੁਣ ਮੁਲਤਾਨੀ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਤਿ ਕਰਨ ਲਈ ਇਹ ਢੁਕਵਾਂ ਸਮਾਂ ਹੈ। ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਦੇ ਰਵਾਇਤੀ ਵਿਆਹ ਵਾਲੇ ਸਥਾਨ ਮੌਜੂਦਾ ਸਮੇਂ ਆਪਣੀ ਲੋਕਪ੍ਰਿਯਤਾ ਗੁਆ ਰਹੇ ਹਨ ਅਤੇ ਲੋਕ ਨਵੀਂਆਂ ਸੰਭਾਵਨਾਵਾਂ ਦੀ ਭਾਲ ਕਰ ਰਹੇ ਹਨ। ਇਸ ਤੋਂ ਇਲਾਵਾ ਨਵੀਆਂ ਪੀੜ੍ਹੀਆਂ ਦੀ ਨਵੀਂ ਸੋਚ ਦੇ ਮੱਦੇਨਜ਼ਰ ਅੰਮ੍ਰਿਤਸਰ ਸ਼ਹਿਰ ਨੂੰ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਸਥਾਪਿਤ ਕਰਨ ਲਈ ਲੋੜੀਂਦੇ ਅਨੁਕੂਲ ਬਦਲਾਅ ਕਰਨੇ ਚਾਹੀਦਾ ਹੈ।

ਅੰਮ੍ਰਿਤਸਰ ਕੋਲ ਮੌਜੂਦ ਮੌਕਿਆਂ ਦੀ ਭਰਮਾਰ

ਟਚ ਵੁੱਡ ਦੇ ਸੰਸਥਾਪਕ ਸ੍ਰੀ ਵਿਜੈ ਅਰੋੜਾ ਨੇ ਅੰਮ੍ਰਿਤਸਰ ਕੋਲ ਮੌਜੂਦ ਮੌਕਿਆਂ ਦੀ ਭਰਮਾਰ 'ਤੇ ਜ਼ੋਰ ਦਿੰਦਿਆਂ ਇਤਿਹਾਸਕ ਇਮਾਰਤਾਂ ਅਤੇ ਹਵੇਲੀਆਂ ਸਮੇਤ ਸ਼ਹਿਰ ਦੀ ਅਮੀਰ ਵਿਰਾਸਤ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ ਤਾਂ ਜੋ ਵਿਆਹ ਸਮਾਗਮਾਂ ਲਈ ਵਿਲੱਖਣ ਸਥਾਨਾਂ ਦੀ ਭਾਲ ਕਰਨ ਵਾਲੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ। ਵੈਡਿੰਗ ਸੂਤਰਾ ਦੇ ਸੀ.ਈ.ਓ. ਸ੍ਰੀ ਪਾਰਥਿਪ ਥਿਆਗਰਾਜਨ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਪਹਿਲਾਂ ਹੀ ਬਹੁਤ ਸਾਰੇ ਸਫ਼ਲ ਵਿਆਹ ਸਮਾਗਮ ਹੋ ਚੁੱਕੇ ਹਨ ਜੋ ਵਿਆਹ ਸਮਾਗਮਾਂ ਦੇ ਪ੍ਰਮੁੱਖ ਸਥਾਨ ਵਜੋਂ ਇਸ ਦੀਆਂ ਸੰਭਾਵਨਾ ਨੂੰ ਦਰਸਾਉਂਦੇ ਹਨ।

ਪੂਰੇ ਪੰਜਾਬ ਨੂੰ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਮੰਨਿਆ ਜਾਣਾ ਚਾਹੀਦੈ

ਰੈਡੀਸਨ ਹੋਟਲਜ਼ ਦੇ ਡਾਇਰੈਕਟਰ ਸ੍ਰੀ ਦੇਵਾਸ਼ੀਸ਼ ਸ੍ਰੀਵਾਸਤਵਾ ਨੇ ਸੁਝਾਅ ਦਿੱਤਾ ਕਿ ਇੱਕਲੇ ਅੰਮ੍ਰਿਤਸਰ ਦੀ ਬਜਾਏ ਪੂਰੇ ਪੰਜਾਬ ਨੂੰ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਮੰਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਵਿਆਹ ਦੇ ਜਸ਼ਨਾਂ ਦੇ ਪ੍ਰਤੀਕ ਵਜੋਂ ਅੰਮ੍ਰਿਤਸਰ ਨੂੰ ਸਜਾਉਣ ਲਈ ਬ੍ਰਾਂਡਿੰਗ, ਕੋ-ਬ੍ਰਾਂਡਿੰਗ ਅਤੇ ਭਾਈਵਾਲੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਮਸ਼ਹੂਰ ਸੈਲੀਬ੍ਰਿਟੀ ਵੈਡਿੰਗ ਪਲੈਨਰ ਸ੍ਰੀ ਚੇਤਨ ਵੋਹਰਾ ਨੇ ਅੰਮ੍ਰਿਤਸਰ ਨੂੰ ਵਿਆਹ ਸਮਾਗਮਾਂ ਲਈ ਪ੍ਰਮੁੱਖ ਸਥਾਨ ਵਜੋਂ ਵਿਕਸਿਤ ਕਰਨ ਦੇ ਦ੍ਰਿਸ਼ਟੀਕੋਣ ਦੇ ਸਮਰਥਨ ਲਈ ਇਸ ਸਥਾਨ ਦੀ ਤਿਆਰੀ, ਆਉਣ-ਜਾਣ ਲਈ ਢੁਕਵੇਂ ਸਾਧਨ ਅਤੇ ਆਸ-ਪਾਸ ਦੇ ਖੇਤਰਾਂ ਦੇ ਵਿਕਾਸ ਦੀ ਮਹੱਤਤਾ ਨੂੰ ਉਜਾਗਰ ਕੀਤਾ।

ਅੰਮ੍ਰਿਤਸਰ ਨੂੰ ਸੈਰ-ਸਪਾਟਾ ਸਥਾਨ ਵਜੋਂ ਬਹੁ-ਪੱਖੀ ਦਿੱਖ ਬਾਰੇ ਵੀ ਚਰਚਾ

ਸੈਸ਼ਨ ਦੌਰਾਨ ਅੰਮ੍ਰਿਤਸਰ ਦੀ ਇੱਕ ਸੈਰ-ਸਪਾਟਾ ਸਥਾਨ ਵਜੋਂ ਬਹੁ-ਪੱਖੀ ਦਿੱਖ ਬਾਰੇ ਵੀ ਚਰਚਾ ਕੀਤੀ ਗਈ, ਜੋ ਅਧਿਆਤਮਿਕ ਅਤੇ ਵਿਆਹ ਸਬੰਧੀ ਸ਼ਾਨਦਾਰ ਤਜਰਬਿਆਂ ਵਿੱਚ ਰੁਚੀ ਰੱਖਣ ਵਾਲਿਆਂ ਦੀ ਮੰਗ ਨੂੰ ਪੂਰਾ ਕਰਦਾ ਹੈ। ਸ਼ਹਿਰ ਦੀ ਇਤਿਹਾਸਕ ਮਹੱਤਤਾ, ਭਵਨ-ਉਸਾਰੀ ਕਲਾ ਦੇ ਅਜੂਬੇ ਅਤੇ ਸੱਭਿਆਚਾਰਕ ਅਮੀਰੀ ਸਮੂਹਿਕ ਤੌਰ 'ਤੇ ਸਥਾਨਕ ਅਤੇ ਕੌਮਾਂਤਰੀ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਵਿੱਚ ਯੋਗਦਾਨ ਪਾਉਂਦੇ ਹਨ।

ਅੰਮ੍ਰਿਤਸਰ ਨੂੰ ਧਾਰਮਿਕ ਸੈਰ ਸਪਾਟੇ ਅਤੇ ਵਿਆਹਾਂ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਿਤ ਕੀਤਾ ਜਾਵੇ

ਬੁਲਾਰਿਆਂ ਨੇ ਧਾਰਮਿਕ ਸੈਰ ਸਪਾਟੇ ਅਤੇ ਵਿਆਹਾਂ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਅੰਮ੍ਰਿਤਸਰ ਦੀ ਸੰਭਾਵਨਾ 'ਤੇ ਜ਼ੋਰ ਦਿੱਤਾ। ਸੈਸ਼ਨ ਦੌਰਾਨ ਸ਼ਹਿਰ ਦੀ ਸੱਭਿਆਚਾਰਕ ਅਮੀਰੀ, ਇਤਿਹਾਸਕ ਮਹੱਤਤਾ ਅਤੇ ਆਧੁਨਿਕ ਸਹੂਲਤਾਂ ਨੂੰ ਵੀ ਦਰਸਾਇਆ ਗਿਆ ਜਿਸ ਨੇ ਲੋਕਾਂ ਨੂੰ, ਪ੍ਰੰਪਰਾ, ਸੱਭਿਆਚਾਰ ਅਤੇ ਆਧੁਨਿਕਤਾ ਦੇ ਸੁਮੇਲ ਅੰਮ੍ਰਿਤਸਰ ਨੂੰ ਨਾ ਸਿਰਫ਼ ਅਧਿਆਤਮਿਕ ਮਹੱਤਤਾ ਵਾਲੇ ਸਥਾਨ ਵਜੋਂ ਦੇਖਣ ਲਈ, ਸਗੋਂ ਇੱਕ ਵਿਲੱਖਣ ਅਤੇ ਮਨਮੋਹਕ ਵਿਆਹ ਸਮਾਗਮਾਂ ਵਾਲੇ ਸਥਾਨ ਵਜੋਂ ਵੀ ਦੇਖਣ ਲਈ ਉਤਸ਼ਾਹਿਤ ਕੀਤਾ। ਸੈਸ਼ਨ ਦੌਰਾਨ ਦਰਸ਼ਕਾਂ ਵੱਲੋਂ ਬਹੁਤ ਸਾਰੇ ਨਵੀਨਤਾਕਾਰੀ ਵਿਚਾਰ ਅਤੇ ਸੁਝਾਅ ਵੀ ਸਾਂਝੇ ਕੀਤੇ ਗਏ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ