Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪੁਲਿਸ ਵੱਲੋਂ ਫਿਰੌਤੀ ਰੈਕੇਟ ਦਾ ਪਰਦਾਫਾਸ਼, ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਕਾਬੂ; ਦੋ ਪਿਸਤੌਲ ਵੀ ਕੀਤੇ ਬਰਾਮਦ

September 12, 2023 07:27 PM
SehajTimes
 
 
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਮੰਗਲਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਵਾਲੇ  ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਦੋ ਮੁੱਖ ਕਾਰਕੁਨਾਂ ਨੂੰ  ਗ੍ਰਿਫਤਾਰ ਕੀਤਾ ਹੈ। ਇਹਨਾਂ ਕੋਲੋਂ ਦੋ .32 ਬੋਰ ਦੇ ਪਿਸਤੌਲ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। 
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਲੋਚਨ ਸਿੰਘ ਉਰਫ ਰਾਹੁਲ ਚੀਮਾ ਵਾਸੀ ਸੈਕਟਰ 26 ਚੰਡੀਗੜ੍ਹ ਅਤੇ ਹਰੀਸ਼ ਉਰਫ ਹੈਰੀ ਉਰਫ ਬਾਬਾ ਪਿੰਡ ਬੁਪਾਨੀਆ ਜ਼ਿਲਾ ਝੱਜਰ, ਹਰਿਆਣਾ ਵਜੋਂ ਹੋਈ ਹੈ। ਏ.ਆਈ.ਜੀ. ਐਸ.ਐਸ.ਓ.ਸੀ ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ  ਕਿ ਲਾਰੈਂਸ ਬਿਸ਼ਨੋਈ ਗਰੋਹ ਦੇ ਕੁਝ ਮੈਂਬਰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਦੇ ਕਾਰੋਬਾਰੀਆਂ ਅਤੇ ਰਸੂਖ਼ਦਾਰ ਵਿਅਕਤੀਆਂ ਨੂੰ ਫਿਰੌਤੀ ਲਈ ਧਮਕੀ ਭਰੀਆਂ ਕਾਲਾਂ ਕਰ ਰਹੇ ਹਨ ਅਤੇ ਇਲਾਕੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਵੀ ਬਣਾ ਰਹੇ ਸਨ।
 
ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ. ਐਸ.ਏ.ਐਸ.ਨਗਰ ਦੀਆਂ ਪੁਲਿਸ ਟੀਮਾਂ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਸੋਮਵਾਰ ਨੂੰ ਮੁਲਜ਼ਮ ਤਰਲੋਚਨ ਸਿੰਘ ਨੂੰ ਦੋ ਜਿੰਦਾ ਕਾਰਤੂਸਾਂ ਅਤੇ  ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਮੁਲਜ਼ਮ ਹਰੀਸ਼ ਉਰਫ਼ ਹੈਰੀ ਨੂੰ ਵੀ  ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਏਆਈਜੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਪ੍ਰਸਿੱਧੀ ਪ੍ਰਾਪਤ ਕਰਨਾ ਚਾਹੁੰਦੇ ਸਨ ਅਤੇ ਉਹਨਾਂ ਲੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪ੍ਰੋਫਾਈਲ ਬਣਾਏ ਸਨ, ਜਿੱਥੇ ਉਹ ਨੌਜਵਾਨਾਂ ਨੂੰ ਭਰਮਾਉਣ ਲਈ ਹਥਿਆਰਾਂ ਅਤੇ ਗੋਲੀ-ਸਿੱਕੇ ਦਾ ਪ੍ਰਦਰਸ਼ਨ ਕਰਦੇ ਸਨ ਅਤੇ ਮਾਸੂਮ ਨੌਜਵਾਨਾਂ ਨੂੰ ਗਿਰੋਹ ਲਈ ਕੰਮ ਕਰਨ ਲਈ ਉਕਸਾਉਂਦੇ ਸਨ। ਉਹਨਾਂ ਨੇ ਕਿਹਾ ਕਿ ਉਕਤ ਵਿਅਕਤੀ ਭੋਲੇ-ਭਾਲੇ ਨੌਜਵਾਨਾਂ ਨੂੰ ਗਿਰੋਹ ਦਾ ਹਿੱਸਾ ਬਣਨ ਬਦਲੇ  ਚੰਗੀ ਰਕਮ ਦੇਣ ਦਾ ਵਾਅਦਾ ਕਰਕੇ ਉੱਚ ਪੱਧਰੀ ਜੀਵਨ ਸ਼ੈਲੀ  ਦੇਣ ਦੀ ਪੇਸ਼ਕਸ਼ ਕਰਦੇ ਸਨ। ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ ਨੇ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇਰੀ ਜਾਂਚ ਜਾ ਰਹੀ ਹੈ। ਇਸ ਸਬੰਧੀ ਵਿੱਚ 11-09-2023 ਨੂੰ ਪੁਲਿਸ ਥਾਣਾ  ਐਸਐਸਓਸੀ ਮੋਹਾਲੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(6) ਅਤੇ 25(7) ਅਤੇ ਭਾਰਤੀ ਦੰਡਾਵਲੀ  ਦੀਆਂ ਧਾਰਾਵਾਂ 384 ਅਤੇ 1202 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ