Monday, April 29, 2024
BREAKING NEWS
ਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲ

Chandigarh

ਸਰਕਾਰ ਨੇ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ : ਮੁੱਖ ਮੰਤਰੀ

September 12, 2023 08:12 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ।  ਅੱਜ ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 191, ਪਸ਼ੂ ਪਾਲਣ ਵਿਭਾਗ ਦੇ 25, ਸਹਿਕਾਰਤਾ ਦੇ 24 ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਸਰਕਾਰ ਨਿਰੋਲ ਮੈਰਿਟ ਅਤੇ ਪਾਰਦਰਸ਼ਤਾ ਨਾਲ ਭਰਤੀ ਮੁਹਿੰਮ ਚਲਾ ਰਹੀ ਹੈ

ਸਰਕਾਰ ਨਿਰੋਲ ਮੈਰਿਟ ਅਤੇ ਪਾਰਦਰਸ਼ਤਾ ਨਾਲ ਭਰਤੀ ਮੁਹਿੰਮ ਚਲਾ ਰਹੀ ਹੈ ਅਤੇ ਸਿਰਫ਼ ਕਾਬਿਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਇਸ ਸਬੰਧੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਅੱਜ ਤੋਂ ਉਹ ਸਰਕਾਰ ਦੀ ਉਸ ਟੀਮ ਦਾ ਹਿੱਸਾ ਬਣ ਗਏ ਹਨ ਜੋ ‘ਰੰਗਲਾ ਪੰਜਾਬ’ ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਰੋਲ ਮੈਰਿਟ ਅਤੇ ਪਾਰਦਰਸ਼ਤੀ ਤਰੀਕੇ ਨਾਲ ਇਹ ਭਰਤੀ ਮੁਹਿੰਮ ਚਲਾ ਰਹੀ ਹੈ ਅਤੇ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਵਿੱਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਚੋਰੀ-ਮੋਰੀ ਲਈ ਕੋਈ ਥਾਂ ਨਹੀਂ।

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਪੰਜਾਬ ਪੁਲਿਸ ਵੱਲੋਂ ਫਿਰੌਤੀ ਰੈਕੇਟ ਦਾ ਪਰਦਾਫਾਸ਼, ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਕਾਬੂ; ਦੋ ਪਿਸਤੌਲ ਵੀ ਕੀਤੇ ਬਰਾਮਦ

ਇਹ ਸਾਰੀਆਂ ਆਸਾਮੀਆਂ ਮੈਰਿਟ ਦੇ ਆਧਾਰ ’ਤੇ ਭਰੀਆਂ ਹਨ 

ਇਹ ਸਾਰੀਆਂ ਆਸਾਮੀਆਂ ਮੈਰਿਟ ਦੇ ਆਧਾਰ ’ਤੇ ਭਰੀਆਂ ਹਨ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿਊਂਸਪਲ ਭਵਨ ਦਾ ਇਹ ਆਡੀਟੋਰੀਅਮ ਅਜਿਹੇ ਅਨੇਕਾਂ ਸਮਾਗਮਾਂ ਦਾ ਗਵਾਹ ਹੈ ਜਿਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਤੋਂ ਸੂਬਾ ਸਰਕਾਰ ਦੀ ਵਚਨਬੱਧਤਾ ਝਲਕਦੀ ਹੈ ਜੋ ਨੌਜਵਾਨਾਂ ਦੇ ਹਿੱਤ ਸੁਰੱਖਿਅਤ ਕਰਨ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਹ ਸਾਰੀਆਂ ਅਸਾਮੀਆਂ ਮੈਰਿਟ ਦੇ ਆਧਾਰ ਉਤੇ ਭਰੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਨਹੀਂ ਦਿੱਤੀਆਂ।

ਕਪਤਾਨਾਂ’ ਦੀ ਮਾੜੀ ਕਾਰਗੁਜ਼ਾਰੀ ਕਰਕੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ 

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ‘ਕਪਤਾਨਾਂ’ ਦੀ ਮਾੜੀ ਕਾਰਗੁਜ਼ਾਰੀ ਕਰਕੇ ਸੂਬੇ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਏਨਾ ਲੀਡਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਕਦੇ ਵੀ ਧਿਆਨ ਹੀ ਨਹੀਂ ਦਿੱਤਾ ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਹੋਰ ਮੁਲਕਾਂ ਵੱਲ ਰੁਖ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇ ਕੇ ਇਸ ਨਾਕਾਰਤਮਕ ਰੁਝਾਨ ਨੂੰ ਠੱਲ੍ਹ ਪਾਈ ਹੈ।  

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ

ਇਕ ਸਾਬਕਾ ਵਿੱਤ ਮੰਤਰੀ ਨੇ ਖਜ਼ਾਨਾ ਖਾਲੀ ਕਹਿ ਕੇ ਨੌਜਵਾਨਾਂ ਦਾ ਮਨੋਬਲ ਤੋੜਿਆ 

ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਹੋਣ ਦੀ ਬਿਆਨਬਾਜ਼ੀ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਤੋੜਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਇਸ ਵਿਆਪਕ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ।

ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ

ਮੁੱਖ ਮੰਤਰੀ ਨੇ ਕਿਹਾ, “ਜਿਵੇਂ ਹਵਾਈ ਅੱਡਿਆਂ 'ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਆਪਣੀਆਂ ਮਨਚਾਹੀਆਂ ਮੰਜ਼ਿਲਾਂ ਹਾਸਲ ਕਰ ਸਕਣ।”

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋਆਯੂਸ਼ਮਾਨ ਭਵਾ ਮੁਹਿੰਮ ਦੀ ਕਲ੍ਹ ਰਾਸ਼ਟਰੀ ਪੱਧਰ ਤੇ ਕੀਤੀ ਜਾਵੇਗੀ ਸ਼ੁਰੂਆਤ

ਸਰਕਾਰ ਵਿਦਿਆਰਥੀਆਂ ਲਈ ਆਹਲਾ ਦਰਜੇ ਦੇ ਅੱਠ ਸਿਖਲਾਈ ਸੈਂਟਰ ਖੋਲ੍ਹ ਰਹੀ ਹੈ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਆਹਲਾ ਦਰਜੇ ਦੇ ਅੱਠ ਸਿਖਲਾਈ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਵੱਕਾਰੀ ਅਹੁਦਿਆਂ 'ਤੇ ਸੇਵਾ ਨਿਭਾਉਣ ਲਈ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰਨਗੇ।

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ :  ਬਿਜਨੈਸ ਐਂਡ ਡਿਵੈਲਪਮੈਂਟ ਪਾਲਿਸੀ ਤਹਿਤ ਹੋਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਬੁੱਧਵਾਰ ਨੂੰ ਸ਼ੁਰੂ ਹੋਵੇਗਾ ‘ਸਕੂਲ ਆਫ਼ ਐਮੀਨੈਂਸ’

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਬੁੱਧਵਾਰ ਨੂੰ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਥਾਪਤ ਕੀਤਾ ਗਿਆ ਪਹਿਲਾ ਅਜਿਹਾ ਹਾਈ-ਟੈਕ ਸਕੂਲ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਰੋਲ ਮਾਡਲ ਬਣ ਕੇ ਉਭਰੇਗਾ।

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋਪੋਸਟ ਮੈਟ੍ਰਿਕ ਸਕਾਲਰਸ਼ਿਪ ਡਾ. ਅੰਬੇਦਕਰ ਪੋਰਟਲ ਤੇ ਕਰ ਸਕਦੇ ਹਨ ਅਪਲਾਈ

ਚੰਗਾ ਅਧਿਆਪਕ ਹੋਣਹਾਰ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਸਹਾਈ ਹੁੰਦਾ ਹੈ 

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਚੰਗਾ ਅਧਿਆਪਕ ਭਵਿੱਖ ਲਈ ਹੋਣਹਾਰ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਸਹਾਈ ਹੁੰਦਾ ਹੈ ਜਿਸ ਕਰਕੇ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਹੋਰ ਥਾਵਾਂ 'ਤੇ ਸਿਖਲਾਈ ਲਈ ਭੇਜਣ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ/ਅਧਿਆਪਕਾਂ ਦੇ ਵਫ਼ਦ ਸਿੰਗਾਪੁਰ, ਅਹਿਮਦਾਬਾਦ ਅਤੇ ਹੋਰਾਂ ਵਿਖੇ ਸਿਖਲਾਈ ਪ੍ਰਾਪਤ ਕਰਨ ਲਈ ਉਨ੍ਹਾਂ ਦੀ ਮੁਹਾਰਤ ਨੂੰ ਵਧਾਉਣ ਲਈ ਭੇਜੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਉਹ ਕਾਨਵੈਂਟ ਸਕੂਲਾਂ ਵਿੱਚ ਆਪਣੇ ਹਾਣੀਆਂ ਦਾ ਮੁਕਾਬਲਾ ਕਰ ਸਕਣ।

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋਹੁਣ ਦਾਖਲਾ ਫਾਰਮ ਭਰਨ ਦੀਆਂ ਤਰੀਕਾਂ ‘ਚ ਨਹੀਂ ਹੋਵੇਗਾ ਕੋਈ ਬਦਲਾਅ PSEB

ਸਰਕਾਰ ਨੇ ਸੂਬਾ ਭਰ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਨੇ ਸੂਬਾ ਭਰ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95% ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਵਿੱਚ ਮੀਲ ਪੱਥਰ ਸਾਬਤ ਹੋ ਰਹੇ ਹਨ ਕਿਉਂਕਿ ਹੁਣ ਤੱਕ 50 ਲੱਖ ਤੋਂ ਵੱਧ ਮਰੀਜ਼ਾਂ ਨੂੰ ਮੁਫਤ ਦਵਾਈਆਂ, ਜਾਂਚ ਅਤੇ ਕਲੀਨਿਕਲ ਟੈਸਟਾਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਤੇ ਗੁਰਮੀਤ ਸਿੰਘ ਖੁੱਡੀਆਂ ਤੋਂ ਇਲਾਵਾ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਸਮੇਤ ਹੋਰ ਵੀ ਹਾਜ਼ਰ ਸਨ।

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋਨਿਤਿਨ ਗਡਕਰੀ ਨੇ ਡੀਜ਼ਲ ਵਾਹਨਾਂ ‘ਤੇ 10% GST ਵਾਧੇ ਦੀ ਕੀਤੀ ਮੰਗ ਮਹਿੰਗੀਆਂ ਹੋਣਗੀਆਂ ਡੀਜ਼ਲ ਗੱਡੀਆਂ!

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ