Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Doaba

ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ

September 14, 2023 09:43 PM
SehajTimes

ਪੰਜਾਬ ਸਰਕਾਰ ਵੱਲੋਂ ਕਰਵਾਈ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਸਥਾਨਕ ਉਦਯੋਗ ਦੇ ਦਿੱਗਜ਼ਾਂ ਨੇ ਅੱਜ ਸੂਬਾ ਭਰ ਵਿੱਚ ਅਜਿਹੀਆਂ ਮਿਲਣੀਆਂ ਕਰਵਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ।


  ਉਦਯੋਗਪਤੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ-ਚਰਚਾ ਦੌਰਾਨ ਸਰਕਾਰ-ਸਨਅਤਕਾਰ ਮਿਲਣੀ ਦਾ ਜ਼ਿਕਰ ਵਿਸ਼ੇਸ਼ ਤੌਰ ਉਤੇ ਕਰਦਿਆਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੇ ਵਿਚਾਰ ਪ੍ਰਗਟਾਉਣ ਦਾ ਢੁਕਵਾਂ ਮੰਚ ਮਿਲਿਆ ਹੈ। ਸਨਅਤਕਾਰਾਂ ਵੱਲੋਂ ਉਠਾਏ ਵੱਖ-ਵੱਖ ਮਸਲਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਕੇ ਉਤੇ ਹੀ ਕਈ ਐਲਾਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਸਨਅਤਕਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਆਖਿਆ।


ਅਲਫ਼ਾ ਪੈਕੇਜਿੰਗ ਇੰਡਸਟਰੀ ਦੇ ਮਨੀਸ਼ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਨੂੰ ਹੱਲ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੈਦਰ ਕੰਪਲੈਕਸ ਵਿੱਚ ਉਦਯੋਗਿਕ ਇਕਾਈਆਂ ਨੂੰ ਜਾਣ ਵਾਲੀ ਮੁੱਖ ਸੜਕ ਖਸਤਾ ਹਾਲਤ ਵਿੱਚ ਸੀ, ਜਿਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਨਾਲ ਰੋਜ਼ਾਨਾ ਆਉਣ ਵਾਲੇ ਯਾਤਰੀਆਂ ਅਤੇ ਮਜ਼ਦੂਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇੱਥੇ 350 ਦੇ ਕਰੀਬ ਬਿਜਲੀ ਦੇ ਖੰਭੇ ਹਨ ਅਤੇ ਲਾਈਟਾਂ ਲਗਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਸੀਵਰੇਜ ਸਿਸਟਮ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।


ਉਦਯੋਗਪਤੀ ਗੁਰਸ਼ਰਨ ਸਿੰਘ ਨੇ ਸਨਅਤਕਾਰਾਂ ਦੀਆਂ ਮੰਗਾਂ ਗੌਰ ਨਾਲ ਸੁਣਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਲੰਬਿਤ ਮਸਲਿਆਂ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਕਤ ਮਸਲਿਆਂ ਦੇ ਸੁਖਾਵੇਂ ਹੱਲ ਲਈ ਜਲਦੀ ਹੀ ਉਦਯੋਗਪਤੀਆਂ ਅਤੇ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਤੈਅ ਕੀਤੀ ਜਾਵੇਗੀ।


ਸਨਅਤਕਾਰ ਨਰਿੰਦਰ ਸਿੰਘ ਸੱਗੂ ਅਤੇ ਗੌਤਮ ਕਪੂਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਕਿ ਇਹ ਮੀਟਿੰਗਾਂ ਕੁਝ ਮਹੀਨਿਆਂ ਦੇ ਵਕਫੇ ਬਾਅਦ ਨਿਯਮਤ ਤੌਰ 'ਤੇ ਕਰਵਾਈਆਂ ਜਾਣ। ਗੌਤਮ ਕਪੂਰ ਨੇ ਕਿਹਾ ਕਿ ਸਨਅਤਕਾਰਾਂ ਨਾਲ ਅੱਜ ਦੀ ਮੁਲਾਕਾਤ ਪਿਛਲੇ 43 ਸਾਲਾਂ ਵਿੱਚ ਪਹਿਲੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਸਾਵੀ ਇੰਟਰਨੈਸ਼ਨਲ ਦੇ ਮੁਕੁਲ ਵਰਮਾ ਨੇ ਜ਼ਿਲ੍ਹੇ ਵਿੱਚ ਖੇਡਾਂ ਅਤੇ ਹੈਂਡ ਟੂਲ ਉਦਯੋਗ ਨੂੰ ਹੋਰ ਵਿਕਸਤ ਕਰਨ ਲਈ ਜ਼ਮੀਨ ਦੇ ਇੱਕ ਵੱਡੇ ਹਿੱਸੇ ਦੀ ਮੰਗ ਕੀਤੀ ਅਤੇ ਉਦਯੋਗ ਦੀਆਂ ਸਿਹਤ ਸੰਭਾਲ ਲੋੜਾਂ ਨੂੰ ਪੂਰਾ ਕਰਨ ਲਈ ਈ.ਐਸ.ਆਈ. ਹਸਪਤਾਲ ਨੂੰ ਸੁਰਜੀਤ ਕਰਨ ਦੀ ਮੰਗ ਕੀਤੀ। ਇਸ ਦੌਰਾਨ ਗੁਰਚਰਨ ਸਿੰਘ ਨੇ ਐਮ.ਐਸ.ਐਮ.ਈਜ਼ ਦੀ ਬਾਂਹ ਫੜਨ ਲਈ ਸਰਕਾਰ ਦਾ ਧੰਨਵਾਦ ਕੀਤਾ, ਜਿਸ ਨਾਲ ਇਨ੍ਹਾਂ ਇਕਾਈਆਂ ਨੂੰ ਹੋਰ ਹੁਲਾਰਾ ਮਿਲੇਗਾ।

Have something to say? Post your comment

 

More in Doaba

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼