Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਵੱਲੋਂ ਪਰਲਜ਼ ਗਰੁੱਪ ਘੁਟਾਲੇ ਵਿੱਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫਤਾਰ

September 14, 2023 10:02 PM
SehajTimes

ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਪਰਲਜ਼ ਗੋਲਡਨ ਫੋਰੈਸਟ (ਪੀ.ਜੀ.ਐਫ.) ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਤਫ਼ਤੀਸ਼ ਵਿੱਚ ਸ਼ਾਮਲ ਨਾ ਹੋ ਕੇ ਗ੍ਰਿਫ਼ਤਾਰੀ ਤੋਂ ਬਚਦੀ ਆ ਰਹੀ ਸੀ। ਉਸ ਨੂੰ ਪੀ.ਏ.ਸੀ.ਐਲ. ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਹੜੱਪਣ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ ਅਤੇ ਇਸ ਨੇ ਪੰਜਾਬ ਵਿੱਚ ਪੀ.ਏ.ਸੀ.ਐਲ. ਤੇ ਪੀ.ਜੀ.ਐਫ ਦੀਆਂ ਸਹਾਇਕ/ਸਮੂਹ ਕੰਪਨੀਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਨਜ਼ਦੀਕੀਆਂ ਨੂੰ ਅਧਿਕਾਰਤ ਕੀਤਾ ਹੋਇਆ ਸੀ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਮੁਲਜ਼ਮ ਪ੍ਰੇਮ ਕੌਰ ਵਾਸੀ ਐਚ. 2138, ਫੇਜ਼-VII, ਐਸ.ਏ.ਐਸ ਨਗਰ ਨੂੰ ਪੁਲਿਸ ਥਾਣਾ (ਸਿਟੀ) ਜ਼ੀਰਾ, ਫਿਰੋਜ਼ਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 406, 420, 467, 468, 471, 120-ਬੀ ਤਹਿਤ ਦਰਜ ਮੁਕੱਦਮਾ ਨੰਬਰ 79, ਮਿਤੀ 16-07-2020 ਵਿੱਚ ਗ੍ਰਿਫਤਾਰ ਕੀਤਾ ਹੈ। ਉਹ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਨਹੀਂ ਹੋਈ ਅਤੇ ਫਰਾਰ ਸੀ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪ੍ਰੇਮ ਕੌਰ ਪੀ.ਏ.ਸੀ.ਐਲ ਦੀਆਂ ਕਈ ਸਮੂਹ/ਸਬਸਿਡਰੀ ਕੰਪਨੀਆਂ ਵਿੱਚ ਡਾਇਰੈਕਟਰ ਵੀ ਰਹਿ ਚੁੱਕੀ ਹੈ, ਜਿਨ੍ਹਾਂ ਵਿੱਚ ਗਿਆਨ ਸਾਗਰ ਹੈਲਥਕੇਅਰ ਲਿਮਟਿਡ, ਅੱਪਹਿਲ ਟਾਵਰਜ਼ ਪ੍ਰਾਈਵੇਟ ਲਿਮਟਿਡ, ਮਕਤੂਮ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਹਾਸਪਿਟੈਲਿਟੀ ਹੋਟਲਜ਼ ਐਂਡ ਰਿਜ਼ੋਰਟਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਰਿਅਲੇਟਰਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਹਰਵਿੰਦਰਾ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਸਪੋਰਟਸ ਵੈਂਚਰਜ਼ ਇੰਡੀਆ ਲਿਮਟਿਡ ਅਤੇ ਪਰਲਜ਼ ਬ੍ਰਾਂਡਜ਼ ਲਿਮਟਿਡ ਸ਼ਾਮਲ ਹਨ।

ਉਸਦੇ ਪਤੀ ਨਿਰਮਲ ਸਿੰਘ ਭੰਗੂ, ਮੈਨੇਜਿੰਗ ਡਾਇਰੈਕਟਰ, ਪੀਜੀਐਫ ਲਿਮਟਿਡ ਨੂੰ ਪਹਿਲਾਂ ਹੀ ਸੀਬੀਆਈ ਦੁਆਰਾ ਪੀਜੀਐਫ/ਪੀਏਸੀਐਲ ਲਿਮਟਿਡ ਵੱਲੋਂ ਚਲਾਏ ਚਿੱਟ ਫੰਡ (ਪੋਂਜ਼ੀ) ਘੁਟਾਲੇ ਵਿੱਚ ਗ੍ਰਿਫਤਾਰ ਕਰਕੇ ਚਾਰਜਸ਼ੀਟ ਕੀਤਾ ਹੋਇਆ ਹੈ। ਇਸ ਸਕੀਮ ਵਿੱਚ ਪੰਜਾਬ ਸਮੇਤ ਵੱਖ-ਵੱਖ ਰਾਜਾਂ ਦੇ ਲਗਭਗ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਵੱਲੋਂ 50,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਸੁਪਰੀਮ ਕੋਰਟ ਦੇ ਹੁਕਮਾਂ ਦੇ ਅਨੁਸਾਰ ਕੀਤਾ ਗਿਆ ਸੀ ਤਾਂ ਜੋ ਪੀਏਸੀਐਲ ਲਿਮਟਿਡ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਵਿੱਕਰੀ ਤੋਂ ਇਕੱਠੀ ਹੋਣ ਵਾਲੀ ਰਕਮ ਇਸ ਚਿੱਟ ਫੰਡ ਕੰਪਨੀ ਵਿੱਚ ਆਪਣੀ ਮਿਹਨਤ ਦੀ ਕਮਾਈ ਦਾ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕੀਤੀ ਜਾ ਸਕੇ।

ਉਸਨੇ ਅੱਗੇ ਕਿਹਾ ਕਿ ਪ੍ਰੇਮ ਕੌਰ ਨੇ ਪੰਜਾਬ ਵਿੱਚ ਪੀਏਸੀਐਲ ਲਿਮਟਿਡ ਅਤੇ ਇਸ ਦੀਆਂ ਸਹਾਇਕ ਕੰਪਨੀਆਂ/ਸਮੂਹ ਕੰਪਨੀਆਂ ਨਾਲ ਸਬੰਧਤ ਜਾਇਦਾਦਾਂ ਨੂੰ ਅੱਗੇ ਵੇਚਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਅਤੇ 25 ਜੁਲਾਈ 2016 ਨੂੰ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਕੇ ਪੀਏਸੀਐਲ ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਇੱਕ ਨਜ਼ਦੀਕੀ ਨੂੰ ਅਧਿਕਾਰਤ ਕੀਤਾ ਸੀ ਜਦਕਿ ਸਰਵ ਉੱਚ ਅਦਾਲਤ ਵੱਲੋਂ ਇਸ ਕੰਪਨੀ ਦੀ ਭਾਰਤ ਦੇ ਅੰਦਰ ਜਾਂ ਬਾਹਰ ਸਥਿਤ ਕਿਸੇ ਵੀ ਸੰਪਤੀ ਦੀ ਕਿਸੇ ਵੀ ਤਰੀਕੇ ਨਾਲ ਵਿੱਕਰੀ/ਤਬਾਦਲਾ ਆਦਿ ਕਰਨ 'ਤੇ ਰੋਕ ਲਗਾਈ ਹੋਈ ਹੈ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ