Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Chandigarh

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

September 20, 2026 04:27 PM
SehajTimes

ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਸਰਹੱਦੀ ਖੇਤਰਾਂ ਤੋਂ ਡਰੋਨ ਰਾਹੀਂ ਸੁੱਟੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ ਗਿਰੋਹ : ਐਸ.ਐਸ.ਪੀ. ਫਰੀਦਕੋਟ ਗੁਰਬੰਸ ਬੈਂਸ

ਚੰਡੀਗੜ੍ਹ/ਫਰੀਦਕੋਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਫਰੀਦਕੋਟ ਪੁਲਿਸ ਨੇ ਸਰਹੱਦ ਪਾਰਲੇ ਹੈਰੋਇਨ ਤਸਕਰੀ ਨੈੱਟਵਰਕ ਦੇ ਚਾਰ ਕਾਰਕੁਨਾਂ ਨੂੰ 47.3 ਕਿਲੋਗ੍ਰਾਮ ਹੈਰੋਇਨ, ਤਿੰਨ .30 ਬੋਰ ਪਿਸਤੌਲਾਂ ਸਮੇਤ ਤਿੰਨ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ I ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਕੁਸ਼ ਵਾਸੀ ਘੁਬਾਇਆ(ਫਿਰੋਜ਼ਪੁਰ ), ਮੰਗਲ ਸਿੰਘ ਵਾਸੀ ਪੰਜੇ ਕੇ ਉਤਾਰ( ਫਿਰੋਜ਼ਪੁਰ ), ਸਚਿਨ ਉਰਫ ਸੰਜੂ ਵਾਸੀ ਪਰਭਾਤ ਸਿੰਘ ਵਾਲਾ (ਫਿਰੋਜ਼ਪੁਰ ) ਅਤੇ ਅਨਮੋਲ ਸਿੰਘ ਵਾਸੀ ਲਾਮੋਚਰ ਖੁਰਦ(ਫਿਰੋਜ਼ਪੁਰ )ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤੀਆਂ ਜਾਂਦੀਆਂ ਉਨ੍ਹਾਂ ਦੀਆਂ ਦੋ ਕਾਰਾਂ - ਇੱਕ ਹੌਂਡਾ ਸਿਟੀ ਅਤੇ ਇੱਕ ਹੁੰਡਈ ਔਰਾ - ਨੂੰ ਵੀ ਜ਼ਬਤ ਕਰ ਲਿਆ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸਦੇ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਨੇੜਲੇ ਭਵਿੱਖ 'ਚ ਆਉਣ ਵਾਲੇ ਬਾਬਾ ਫਰੀਦ ਆਗਮਨ ਪੁਰਬ ਦੇ ਮੱਦੇਨਜ਼ਰ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ, ਸੀ.ਆਈ.ਏ. ਫਰੀਦਕੋਟ ਦੀ ਟੀਮ ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇੱਕ ਹੌਂਡਾ ਸਿਟੀ ਕਾਰ ਨੂੰ ਰੋਕਿਆ ਅਤੇ ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ I ਤਲਾਸ਼ੀ ਦੌਰਾਨ ਪੁਲਿਸ ਨੇ 47.3 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਸਮੇਤ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲੀ -ਸਿੱਕਾ ਵੀ ਬਰਾਮਦ ਕੀਤਾ ਹੈ।

ਐਸ.ਐਸ.ਪੀ. ਨੇ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਹ ਗਿਰੋਹ ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਸਰਹੱਦੀ ਖੇਤਰਾਂ ਵਿੱਚ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀਆਂ ਗਈਆਂ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਸੂਬੇ ਵਿੱਚ ਅੱਗੇ ਸਪਲਾਈ ਕਰਦਾ ਸੀ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 187 ਮਿਤੀ 20-09-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ ਅਸਲਾ ਐਕਟ ਦੀ ਧਾਰਾ 25(6) ਅਤੇ 25(7) ਤਹਿਤ ਫਰੀਦਕੋਟ ਦੇ ਪੁਲਿਸ ਥਾਣਾ ਸਾਦਿਕ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ : ਚੀਮਾ

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ

ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਲਈ ਵਾਪਸ 

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ