Friday, December 19, 2025

Malwa

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਘਰ ਪਹੁੰਚੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ

September 15, 2023 08:18 PM
SehajTimes

ਬੀਤੇ ਦਿਨੀਂ ਪੰਜਾਬੀ ਗਾਇਕ ਪੰਮੀ ਬਾਈ ਵੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਘਰ ਪਹੁੰਚੇ ਅਤੇ ਭਾਈ ਸਾਹਿਬ ਦੀ ਮਾਤਾ ਜੀ ਦੇ ਦਿਹਾਂਤ ‘ਤੇ ਦੁੱਖ ਜਤਾਇਆ। ਉਥੇ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਢੱਡਰੀਆਂ ਵਾਲੇ ਦੀ ਮਾਂ ਦੇ ਦਿਹਾਂਤ ‘ਤੇ ਭਾਈ ਸਾਹਿਬ ਨਾਲ ਹਮਦਰਦੀ ਜਤਾਉਣ ਲਈ ਪਹੁੰਚੇ ਸਨ।


ਦੱਸ ਦਈਏ ਕਿ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਮਾਤਾ ਦਾ ਜਦੋਂ ਦਿਹਾਂਤ ਹੋਇਆ ਸੀ ਉਦੋਂ ਉਹ ਵਿਦੇਸ਼ ‘ਚ ਸਨ। ਇਸ ਤੋਂ ਬਾਅਦ ਉਹ ਤੁਰੰਤ ਵਿਦੇਸ਼ ਤੋਂ ਪੰਜਾਬ ਪਰਤੇ ਅਤੇ ਮਾਤਾ ਜੀ ਦਾ ਅੰਤਿਮ ਸੰਸਕਾਰ ਆਪਣੇ ਹੱਥੀਂ ਕੀਤਾ ਸੀ।ਦੱਸਣਯੋਗ ਹੈ ਕਿ ਪਰਮਿੰਦਰ ਕੌਰ ਦਾ ਭੋਗ ਅਤੇ ਅੰਤਿਮ ਅਰਦਾਸ 17 ਸਤੰਬਰ ਨੂੰ ਹੋਵੇਗੀ। ਗੁਰਦੁਆਰਾ ਪ੍ਰਮੇਸ਼ਵਰ ਦੁਆਰ ਸਥਿਤ ਗੁਰਦੁਆਰਾ ਸਾਹਿਬ 'ਚ ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ 11 ਤੋਂ 2 ਵਜੇ ਦੌਰਾਨ ਹੋਵੇਗੀ।

Have something to say? Post your comment