Friday, May 09, 2025

Delhi

ਹੁਣ ਇਸ਼ਤਿਹਾਰਾਂ 'ਚ ਭੀਖ ਮੰਗਦੇ ਬੱਚੇ ਵਿਖਾਉਣ 'ਤੇ ਲੱਗੇਗਾ 10 ਲੱਖ ਦਾ ਜੁਰਮਾਨਾ

September 16, 2023 07:03 PM
SehajTimes

 ਹੁਣ ਟੀਵੀ 'ਤੇ ਕਿਸੇ ਵੀ ਇਸ਼ਤਿਹਾਰ ਜਾਂ ਪ੍ਰਚਾਰ ਕਲਿੱਪ ਵਿੱਚ ਬੱਚਿਆਂ ਨੂੰ ਭੀਖ ਮੰਗਦੇ, ਗਲਤ ਵਿਵਹਾਰ ਕਰਦੇ ਜਾਂ ਅਸ਼ਲੀਲ ਢੰਗ ਨਾਲ ਬੋਲਦੇ ਨਹੀਂ ਦਿਖਾਇਆ ਜਾ ਸਕੇਗਾ। ਖਪਤਕਾਰ ਸੁਰੱਖਿਆ ਅਥਾਰਟੀ ਨੇ ਸਾਰੇ ਟੀਵੀ ਚੈਨਲਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੂੰ ਖਪਤਕਾਰ ਸੁਰੱਖਿਆ ਐਕਟ ਤਹਿਤ ਬੱਚਿਆਂ ਸਬੰਧੀ ਵੱਖ-ਵੱਖ ਧਾਰਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

 ਖਪਤਕਾਰ ਸੁਰੱਖਿਆ ਐਕਟ 2019 ਦੇ ਤਹਿਤ, ਦੇਸ਼ ਭਰ ਵਿੱਚ ਝੂਠੇ ਅਤੇ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਰੋਕਣ ਲਈ 24 ਜੁਲਾਈ 2020 ਨੂੰ ਖਪਤਕਾਰ ਸੁਰੱਖਿਆ ਅਥਾਰਟੀ ਦਾ ਗਠਨ ਕੀਤਾ ਗਿਆ ਸੀ। ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਅਤੇ ਕਈ ਹੋਰ ਸਵੈ-ਸੇਵੀ ਸੰਸਥਾਵਾਂ ਨੇ ਫਰਵਰੀ 2022 ਵਿੱਚ ਅਥਾਰਟੀ ਨੂੰ ਸੁਝਾਅ ਦਿੱਤੇ ਸਨ ਅਤੇ ਇਹ ਕਿਹਾ ਗਿਆ ਸੀ ਕਿ ਬੱਚਿਆਂ ਦੇ ਸੰਦਰਭ ਵਿੱਚ ਦਿਖਾਏ ਜਾਣ ਵਾਲੇ ਇਸ਼ਤਿਹਾਰਾਂ 'ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ। ਇਨ੍ਹਾਂ ਸੁਝਾਵਾਂ 'ਤੇ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਵਿੱਚ ਕਿਹਾ ਗਿਆ ਹੈ ਕਿ 

1.ਟੀਵੀ ਚੈਨਲ ਉੱਤੇ ਕਿਸੇ ਵੀ ਇਸ਼ਤਿਹਾਰ ਵਿੱਚ ਬੱਚਿਆਂ ਨੂੰ ਭੀਖ ਮੰਗਦੇ ਨਹੀਂ ਦਿਖਾਇਆ ਜਾਵੇਗਾ। 

2. ਅਜਿਹਾ ਕੋਈ ਇਸ਼ਤਿਹਾਰ ਨਹੀਂ ਦਿਖਾਇਆ ਜਾਵੇਗਾ ਜਿਸ ਵਿਚ ਕੋਈ ਵੀ ਬੱਚਾ ਦੁਰਵਿਵਹਾਰ ਕਰ ਰਿਹਾ ਹੈ। 

3. ਵਿਸ਼ੇਸ਼ ਭੋਜਨ ਪੂਰਕ ਜਾਂ ਐਨਰਜੀ ਡਰਿੰਕਸ ਦੇ ਇਸ਼ਤਿਹਾਰ ਦਿਖਾ ਕੇ ਉਚਾਈ ਜਾਂ ਊਰਜਾ ਵਧਾਉਣ ਵਰਗੇ ਦਾਅਵੇ ਕਰਨ ਵਾਲੇ ਇਸ਼ਤਿਹਾਰ ਨਹੀਂ ਦਿਖਾਏ ਜਾਣਗੇ।

4. ਅਜਿਹਾ ਇਸ਼ਤਿਹਾਰ ਨਹੀਂ ਦਿਖਾ ਸਕਦੇ ਜੋ ਉਹਨਾਂ ਨੂੰ ਉਤਪਾਦ ਖਰੀਦਣ ਲਈ ਉਤਸ਼ਾਹਿਤ ਕਰਦਾ ਹੈ, ਜੇਕਰ ਨਹੀਂ ਲਿਆ ਤਾਂ ਉਹਨਾਂ ਦਾ ਮਜ਼ਾਕ ਉਡਾਇਆ ਜਾਵੇ।

 

Have something to say? Post your comment

 

More in Delhi

ਮੌਸਮ ਤਬਦੀਲੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਫਲਾਂ ਸਬਜ਼ੀਆਂ, ਅਤੇ ਹਰਬਲ ਪੌਦੇ 'ਤੇ ਅਧਾਰਤ ਬਾਗ ਲਗਾਏ ਜਾਣ : ਬਾਲ ਮੁਕੰਦ ਸ਼ਰਮਾ

ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

ਮੁੱਖ ਮੰਤਰੀ ਨੇ ਸੂਬੇ ਤੋਂ ਅਨਾਜ ਦੀ ਚੁਕਾਈ ਤੇਜ਼ ਕਰਨ ਲਈ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਦਖ਼ਲ ਦੀ ਕੀਤੀ ਮੰਗ

ਕੇਂਦਰ ਸਰਕਾਰ ਵੱਲੋਂ ਦਿੱਤੀ ਥਾਂ ‘ਤੇ ਸਾਬਕਾ PM ਡਾ. ਮਨਮੋਹਨ ਸਿੰਘ ਦਾ ਬਣੇਗਾ ਸਮਾਰਕ

1984 ਸਿੱਖ ਨਸਲਕੁਸ਼ੀ ਮਾਮਲਾ: ਅਦਾਲਤ ਨੇ ਸੱਜਣ ਕੁਮਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਦਿੱਲੀ ਦੇ CM ਵਜੋਂ ਰੇਖਾ ਗੁਪਤਾ ਨੇ ਚੁੱਕੀ ਸਹੁੰ

ਸੱਜਣ ਕੁਮਾਰ ਦੀ ਸਜ਼ਾ ‘ਤੇ 21 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ

ਨਵੀਂ ਦਿੱਲੀ ਦੇ ਪੰਜਾਬ ਭਵਨ ਵਿੱਚ 20 ਹੋਰ ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ

CM ਮਾਨ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ EC ਦੀ ਰੇਡ