Saturday, February 07, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Malwa

ਅਮਲੋਹ ਵਿਖੇ ਮਿਲੀ ਲਾਵਾਰਸ ਬੱਚੀ ਦੇ ਵਾਰਸਾਂ ਬਾਰੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਦਿੱਤੀ ਜਾਵੇ ਸੂਚਨਾ

September 19, 2023 05:42 PM
SehajTimes

ਫਤਹਿਗੜ੍ਹ ਸਾਹਿਬ  : ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਬਾਲ ਭਲਾਈ ਕਮੇਟੀ ਫ਼ਤਹਿਗੜ੍ਹ ਸਾਹਿਬ ਨੂੰ ਅਮਲੋਹ ਥਾਣੇ ਵੱਲੋਂ ਇੱਕ ਲਾਵਾਰਸ ਹਾਲਤ ਵਿੱਚ ਮਿਲੀ ਬੱਚੀ ਬਾਰੇ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਹ ਬੱਚੀ ਪਿੰਡ ਸ਼ਾਹਪੁਰ ਵਿਖੇ ਪਲਾਈ ਵੁੱਡ ਫੈਕਟਰੀ ਨੇੜੇ ਚਾਹ ਦੀ ਦੁਕਾਨ ਤੇ ਸਵੇਰੇ ਲਗਭਗ 09:45 ਵਜੇ ਨਵਜੰਮੀ ਬੱਚੀ ਮਿਲੀ ਜੋ ਕਿ ਕਪੜੇ ਵਿੱਚ ਲਿਪਟੀ ਹੋਈ ਸੀ। ਉਨ੍ਹਾਂ ਦੱਸਿਆ ਕਿ ਬੱਚੀ ਨੂੰ ਇਲਾਜ ਲਈ ਸਿਵਲ ਹਸਪਤਾਲ ਅਮਲੋਹ ਵਿਖੇ ਦਾਖਲ ਕਰਵਾਇਆ ਗਿਆ ਹੈ। ਬੱਚੀ ਬਾਰੇ ਪੁਲਿਸ ਵੱਲੋਂ ਡੀ.ਡੀ.ਆਰ. ਵੀ ਕੱਟੀ ਜਾ ਚੁੱਕੀ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਜ਼ਿਲ੍ਹਾ ਵਾਸੀ ਇਸ ਬੱਚੀ  ਦੇ ਮਾਪਿਆਂ ਬਾਰੇ ਜਾਣਦਾ ਹੈ ਤਾਂ ਉਹ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਾਲ ਸਿੱਧੇ ਤੌਰ ਤੇ ਸੰਪਰਕ ਕਰਕੇ ਜਾਂ ਮੋਬਾਇਲ ਨੰ: 99143-10010 ਤੇ ਜਾਣਕਾਰੀ ਦੇਵੇ ਤਾਂ ਜੋ ਇਸ ਬੱਚੀ ਨੂੰ ਇਸ ਦੇ ਮਾਪਿਆਂ ਕੋਲ ਪਹੁੰਚਾਇਆ ਜਾ ਸਕੇ। 

Have something to say? Post your comment