Saturday, May 04, 2024

Chandigarh

ਕੈਪਟਨ ਅਮਰਿੰਦਰ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ

September 19, 2023 05:46 PM
SehajTimes
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਜੂਨ ਵਿੱਚ ਸਰੀ ਦੇ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਖਾਲਿਸਤਾਨੀ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਤਲ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅੰਦਰਲੀ ਗੁੱਟਬਾਜ਼ੀ ਦਾ ਨਤੀਜਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਟਰੂਡੋ ਬਦਕਿਸਮਤੀ ਨਾਲ ਵੋਟ ਬੈਂਕ ਦੀ ਰਾਜਨੀਤੀ ਦੇ ਜਾਲ ਵਿੱਚ ਫਸ ਗਏ ਹਨ ਅਤੇ ਉਨ੍ਹਾਂ ਨੇ ਭਾਰਤ ਅਤੇ ਕੈਨੇਡਾ ਦੇ ਕੂਟਨੀਤਕ ਸਬੰਧਾਂ ਨੂੰ ਦਾਅ ’ਤੇ ਲਗਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਦੇਸ਼ ਦੇ ਪ੍ਰਧਾਨ ਮੰਤਰੀ ਲਈ ਬਿਨਾਂ ਕਿਸੇ ਸਬੂਤ ਦੇ ਬਿਆਨ ਦੇਣਾ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਹੈ ਕਿਉਂਕਿ ਉਹ ਵੋਟ ਬੈਂਕ ਲਈ ਇਹ ਸਭ ਕਰ ਰਹੇ ਹਨ।
 
ਉਨ੍ਹਾਂ ਕਿਹਾ, ਇਹ ਇੱਕ ਅਟੱਲ ਤੱਥ ਹੈ ਕਿ ਕੈਨੇਡਾ ਵਿੱਚ ਟਰੂਡੋ ਪ੍ਰਸ਼ਾਸਨ ਨੇ ਉਸ ਦੇਸ਼ ਵਿੱਚ ਭਾਰਤ ਵਿਰੋਧੀ ਤਾਕਤਾਂ ਨੂੰ ਖੁੱਲ੍ਹਾ ਹੱਥ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਥੇ ਭਾਰਤੀ ਮਿਸ਼ਨਾਂ 'ਤੇ ਹਮਲੇ ਕੀਤੇ ਗਏ ਅਤੇ ਡਿਪਲੋਮੈਟਾਂ ਨੂੰ ਡਰਾਇਆ-ਧਮਕਾਇਆ ਗਿਆ ਪਰ ਕੈਨੇਡੀਅਨ ਸਰਕਾਰ ਵੱਲੋਂ ਕੋਈ ਸੁਧਾਰਾਤਮਕ ਕਾਰਵਾਈ ਨਹੀਂ ਕੀਤੀ ਗਈ। "ਕੀ ਕੈਨੇਡਾ ਦੀ ਸਰਕਾਰ ਨੇ ਉੱਥੇ ਭਾਰਤੀ ਮਿਸ਼ਨਾਂ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਕੋਈ ਵੀ ਕਾਰਵਾਈ ਕੀਤੀ ਹੈ?" ਉਨ੍ਹਾਂ ਕਿਹਾ, ਜਦਕਿ ਸ੍ਰੀ ਟਰੂਡੋ ਅਜਿਹੇ ਦੋਸ਼ ਲਗਾ ਕੇ ਉਸ ਦੇਸ਼ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਟਰੂਡੋ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਕਿਵੇਂ ਕੈਨੇਡੀਅਨ ਜ਼ਮੀਨ ਦੀ ਭਾਰਤ ਵਿਰੁੱਧੀ ਤਾਕਤਾਂ ਵਲੋਂ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ਜਦੋਂ ਉਹ ਟਰੂਡੋ ਨੂੰ 2018 ਵਿੱਚ ਉਨ੍ਹਾਂ ਦੀ ਭਾਰਤੀ ਫੇਰੀ ਦੌਰਾਨ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਮਿਲੇ ਸਨ, ਤਾਂ ਉਨ੍ਹਾਂ ਨੇ ਉਨ੍ਹਾਂ ਨਾਲ ਸਾਰੀ ਜਾਣਕਾਰੀ ਸਾਂਝੀ ਕੀਤੀ ਸੀ।
 

ਕੈਨੇਡੀਅਨ ਸਰਕਾਰ ਵੱਲੋਂ ਕੋਈ ਉਪਾਅ ਕਰਨ ਦੀ ਬਜਾਏ ਉਸ ਦੇਸ਼ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਵਾਧਾ ਹੀ ਹੋਇਆ ਹੈ।

 

ਕੈਪਟਨ ਨੇ ਕਿਹਾ, ਉਨ੍ਹਾਂ ਨੇ ਕੈਨੇਡਾ ਦੇ ਤਤਕਾਲੀ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਉਨ੍ਹਾਂ ਦੀ ਭਾਰਤ ਫੇਰੀ ਦੌਰਾਨ ਮਿਲਣ ਤੋਂ ਇਨਕਾਰ ਕਰਨ ਦਾ ਕਾਰਨ ਇਹ ਸੀ ਕਿ ਉਹ (ਸੱਜਣ) ਵਿਸ਼ਵ ਸਿੱਖ ਸੰਗਠਨ ਨਾਲ ਜੁੜਿਆ ਹੋਇਆ ਸੀ ਜੋਕਿ ਕਾਫ਼ੀ ਸਮੇਂ ਤੋਂ ਭਾਰਤ ਵਿਰੁੱਧ ਕੰਮ ਵਿੱਚ ਲੱਗੇ ਹੋਏ ਸੀ।
 
ਸਾਬਕਾ ਮੁੱਖ ਮੰਤਰੀ ਨੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਲਈ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਵੀ ਕੀਤੀ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ