Friday, March 29, 2024
BREAKING NEWS
6250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲਡੇਰਾਬੱਸੀ 'ਚ ਸਰੇਆਮ ਕੱਟੀਆਂ ਜਾ ਰਹੀਆਂ ਨੇ ਨਜਾਇਜ ਕਾਲੋਨੀਆਂਅੰਡਿਆਂ ਦੇ ਵਪਾਰੀ ਦਾ ਸਮਾਨ ਖੁਰਦ ਬੁਰਦ ਅਤੇ ਠੱਗੀ ਮਾਰਨ ਖਿਲਾਫ ਮਾਮਲਾ ਦਰਜPSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂਲੋਕ ਸਭਾ ਚੋਣਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਣਾਈਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲਮੁਸਲਿਮ ਫ਼ਰੰਟ ਦੇ ਵਫ਼ਦ ਨੇ ਅਕਾਲੀ ਦਲ ਆਗੂ ਨੂੰ ਸੌਂਪਿਆ ਮੰਗ ਪੱਤਰ ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

Malwa

ਕੋਵਿਡ-19 ਟੈਸਟ ਲਈ ਪ੍ਰਾਈਵੇਟ ਲੈਬੋਰਟਰੀਆਂ ਦੇ ਰੇਟ ਹੋਰ ਘਟਾਏ - ਸ. ਬਲਬੀਰ ਸਿੰਘ ਸਿੱਧੂ

September 03, 2020 08:44 AM
Surjeet Singh Talwandi

ਨਿਰਧਾਰਿਤ ਰੇਟਾਂ ਤੋਂ ਵੱਧ ਪੈਸੇ ਨਹੀਂ ਵਸੂਲ ਸਕਦੀਆਂ ਪ੍ਰਾਈਵੇਟ ਲੈਬਸ

ਚੰਡੀਗੜ, 2 ਸਤੰਬਰ

ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਟੈਸਟਾਂ ਲਈ ਆਮ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਰੇਟ ਹੋਰ ਘਟਾ ਦਿੱਤੇ ਗਏ ਹਨ। ਹੁਣ ਪ੍ਰਾਈਵੇਟ ਲੈਬ ਵੀ ਸਰਕਾਰ ਦੁਆਰਾ ਨਿਰਧਾਰਿਤ ਰੇਟਾਂ ਤੋਂ ਜ਼ਿਆਦਾ ਰੇਟ ਨਹੀਂ ਲੈ ਸਕਦੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਵਾਜਿਬ ਰੇਟਾਂ ਤੇ ਟੈਸਟ ਦੀ ਸੁਵਿਧਾ ਉਪਲਬੱਧ ਕਰਵਾਉਣ ਲਈ ਸਰਕਾਰ ਵੱਲੋਂ ਪ੍ਰਾਈਵੇਟ ਲੈਬ ਲਈ ਕੋਵਿਡ-19 ਦੇ ਟੈਸਟਾਂ ਦੇ ਰੇਟ ਤੈਅ ਕਰ ਦਿੱਤੇ ਹਨ। ਹੁਣ ਪ੍ਰਾਈਵੇਟ ਲੈਬ ਵੱਲੋਂ ਕੋਵਿਡ-19 ਦੇ ਇੱਕ ਆਰਟੀ-ਪੀਸੀਆਰ ਟੈਸਟ ਲਈ ਵੱਧ ਤੋਂ ਵੱਧ 2400 ਰੁਪਏ ਅਤੇ ਰੈਪਿਡ ਐਂਟੀਜਨ ਟੈਸਟਿੰਗ (ਆਰਏਟੀ) ਲਈ 1000/- ਰੁਪਏ ਤੋਂ ਘਟਾ ਕੇ ਹੁਣ 700/- ਰੁਪਏ ਕਰ ਦਿੱਤੇ ਗਏ ਹਨ, ਜਿਸ ਵਿੱਚ ਜੀਐਸਟੀ ਤੇ ਹੋਰ ਸਾਰੇ ਟੈਕਸ ਸ਼ਾਮਿਲ ਹੋਣਗੇ। ਜਦੋਂ ਕਿ ਘਰਾਂ ਤੋਂ ਸੈਂਪਲ ਇਕੱਠੇ ਕਰਨ ਦੀ ਵਾਧੂ ਸੁਵਿਧਾ ਲਈ ਰੇਟ ਪ੍ਰਾਈਵੇਟ ਲੈਬ ਵੱਲੋਂ ਆਪਣੇ ਪੱਧਰ ਤੇ ਤੈਅ ਕੀਤੇ ਜਾਣਗੇ। ਆਈਸੀਐਮਆਰ ਵੱਲੋਂ ਮੰਜੂਰਸ਼ੁਦਾ 45 ਪ੍ਰਾਈਵੇਟ ਲੈਬ ਵੱਲੋਂ ਕੀਤੇ ਜਾ ਸਕਦੇ ਹਨ। ਜਦੋਂ ਕਿ ਰਾਜ ਦੇ 600 ਸਰਕਾਰੀ ਹਸਪਤਾਲਾਂ ਵਿੱਚ ਇਹ ਟੈਸਟ ਦੀ ਸੁਵਿਧਾ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਣ ਅਣਚਾਹੇ ਤੇ ਅਣਕਿਆਸੇ ਹਾਲਾਤ ਪੈਦਾ ਹੋਏ ਹਨ, ਜਿਨਾਂ ਦਾ ਸਾਹਮਣਾ ਕਰਨ ਲਈ ਸਾਨੂੰ ਸਭ ਨੂੰ ਮਿਲ ਕੇ ਕਾਰਵਾਈ ਕਰਨ ਤੇ ਸਹਿਯੋਗ ਕਰਨ ਦੀ ਜ਼ਰੂਰਤ ਹੈ। ਇਸ ਬਿਮਾਰੀ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਇਨਫੈਕਸ਼ਨ ਦੀ ਜਲਦੀ ਪਹਿਚਾਣ ਕੀਤੀ ਜਾਵੇ। ਉਨਾਂ ਕਿਹਾ ਕਿ ਇਸ ਬਿਮਾਰੀ ਦੇ ਫੈਲਣ ਤੇ ਇਸ ਨਾਲ ਮੌਤਾਂ ਦਾ ਮੁੱਖ ਕਾਰਣ ਇਹ ਹੈ ਕਿ ਲੱਛਣ ਹੋਣ ਦੇ ਬਾਵਜੂਦ ਲੋਕ ਸਿਹਤ ਸੰਸਥਾਵਾਂ ਨੂੰ ਦੇਰੀ ਨਾਲ ਸੂਚਿਤ ਕਰਦੇ ਹਨ, ਜਿਸ ਦੇ ਚੱਲਦੇ ਕੋਵਿਡ-19 ਦੇ ਟੈਸਟ ਵਿੱਚ ਦੇਰੀ ਹੋ ਜਾਂਦੀ ਹੈ ਅਤੇ ਕਈ ਵਾਰੀ ਇਸ ਦੇ ਗੰਭੀਰ ਪਰਿਣਾਮ ਸਾਹਮਣੇ ਆ ਜਾਂਦੇ ਹਨ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਅਪੀਲ ਕੀਤੀ ਹੈ ਕਿ ਸ਼ੱਕੀ ਮਰੀਜਾਂ ਨੂੰ ਟੈਸਟ ਕਰਵਾਉਣ ਲਈ ਡਾਕਟਰੀ ਦੀ ਪਰਚੀ ਦੀ ਜ਼ਰੂਰਤ ਨਹੀਂ ਹੈ ਅਤੇ ਜਿਨਾਂ ਦਾ ਟੈਸਟ ਪੋਜੀਟਿਵ ਆਇਆ ਹੈ ਤਾਂ ਉਹ ਘਰਾਂ ਵਿੱਚ ਵੀ ਆਈਸੋਲੇਟ ਹੋ ਸਕਦੇ ਹਨ। ਜੇਕਰ ਮਾਮੂਲੀ ਲੱਛਣ ਜਿਵੇਂ ਕਿ ਬੁਖਾਰ, ਖਾਂਸੀ, ਸਾਹ ਲੈਣ ਵਿੱਚ ਤਕਲੀਫ, ਸਰੀਰ ਦਰਦ, ਥਕਾਵਟ, ਸਵਾਦ ਤੇ ਸੁੰਘਣ ਸ਼ਕਤੀ ਦਾ ਘੱਟਣਾ, ਵਗਦਾ ਨੱਕ ਆਦਿ ਹਨ ਜਾਂ ਕੋਵਿਡ-19 ਦੇ ਸ਼ੱਕੀ ਮਰੀਜ ਦੇ ਸੰਪਰਕ ਵਿੱਚ ਆਏ ਹੋ ਤਾਂ ਕੋਵਿਡ-19 ਦਾ ਟੈਸਟ ਜ਼ਰੂਰ ਕਰਵਾਓ।

Have something to say? Post your comment

 

More in Malwa

ਲੋਕ ਸਭਾ ਚੋਣਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਣਾਈ

ਮੁਸਲਿਮ ਫ਼ਰੰਟ ਦੇ ਵਫ਼ਦ ਨੇ ਅਕਾਲੀ ਦਲ ਆਗੂ ਨੂੰ ਸੌਂਪਿਆ ਮੰਗ ਪੱਤਰ

ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

ਪੰਜਾਬ 'ਚ ਵਿਕ ਰਿਹਾ ਹੈ ਸਰਕਾਰੀ ਜ਼ਹਿਰ : ਚੰਨੀ

ਪਿੰਡ ਬੁੱਗਾ ਕਲਾਂ ਦੇ ਕਤਲ ਕੇਸ ਵਿੱਚ ਭਗੌੜੇ ਮੁਲਜ਼ਮ 04 ਘੰਟੇ ਵਿੱਚ ਕਾਬੂ

ਭਾਈਚਾਰਕ ਸਾਂਝ ਨੂੰ ਪ੍ਰਫੁੱਲਿਤ ਕਰਨ ਵਿੱਚ ਯੂਨੀਵਰਸਿਟੀਆਂ ਨਿਭਾਉਣ ਅਹਿਮ ਭੂਮਿਕਾ: ਪ੍ਰੋ. ਅਰਵਿੰਦ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਹੋਰਾਂ ਵੱਲੋਂ ਡਿਪਟੀ ਕੰਟਰੋਲਰ ਡਾ. ਬਾਲ ਕ੍ਰਿਸ਼ਨ ਨੂੰ ਸ਼ਰਧਾਂਜਲੀਆਂ ਭੇਂਟ

ਸ਼ਰਾਬ ਜਾਂ ਹੋਰ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਚੋਣ ਕਮਿਸ਼ਨ ਸਖਤ : ਡਾ ਪੱਲਵੀ

ਸਮਾਜ ਸੇਵੀ ਗੁਰਜੰਟ ਸਿੰਘ ਉਪਲੀ ਨੂੰ ਅਲੀਵਾਲ ਚ ਕੀਤਾ ਸਨਮਾਨਿਤ

ਪੰਜਾਬੀ ਯੂਨੀਵਰਸਿਟੀ ਦੇ ਵਧੀਕ ਕੰਟਰੋਲਰ ਪ੍ਰੀਖਿਆਵਾਂ ਡਾ. ਬਾਲ ਕ੍ਰਿਸ਼ਨ ਦਾ ਦੇਹਾਂਤ