ਐਸ.ਏ.ਐਸ.ਨਗਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ/ ਮਾਡਲ ਕਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐਸ.ਏ.ਐਸ ਨਗਰ ਵਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ 21 ਸਤੰਬਰ 2023 ਸਵੇਰੇ 09:00 ਵਜੇ ਵਾਕ ਇਨ ਇੰਟਰਵਿਊ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜਿਸ ਵਿੱਚ ਵੱਖ-ਵੱਖ ਕੰਪਨੀਆਂ ਜਿਵੇਂ ਐਕਸਿਸ ਬੈਂਕ, ਕਵੈੱਸ ਕਾਰਪੋਰੇਸ਼ਨ, ਏਅਰਟੈਲ, ਪੀ ਵੀ ਆਰ ਐਸ ਕੇ ਡੀ ਐਜੂਕੇਸ਼ਨ ( Axis Bank, Quess corp p.v.t. Limted, Airtel, P.V.R, SKD Education) ਸ਼ਾਮਿਲ ਹਨ, ਜਿਸ ਵਿੱਚ ਦਸਵੀਂ, ਬਾਰਵੀਂ, ਗ੍ਰੈਜੂਏਸ਼ਨ, ਪੋਸਟ ਗੈਜੂਏਸ਼ਨ ਆਦਿ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁਹੱਇਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਵਾਕ ਇਨ ਇੰਟਰਵਿਊ ਦਾ ਆਯੋਜਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ। ਬੇਰੋਜ਼ਗਾਰ ਯੋਗ ਪ੍ਰਾਰਥੀ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਰਿਜ਼ਿਊਮ ਨਾਲ ਲੈ ਕੇ ਰੋਜ਼ਗਾਰ ਦਫ਼ਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ।