Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Entertainment

ਪਰਿਣੀਤੀ ਤੇ ਰਾਘਵ ਚੱਢਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ, 24 ਸਤੰਬਰ ਨੂੰ ਹੋਵੇਗਾ ਵਿਆਹ

September 20, 2023 07:24 PM
SehajTimes

ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਲੰਬੇ ਇਸੇ ਮਹੀਨੇ ਹਮੇਸ਼ਾ ਲਈ ਇਕ-ਦੂਜੇ ਦੇ ਹੋਣ ਜਾ ਰਹੇ ਹਨ। ਪ੍ਰਸ਼ੰਸਕ ਪਰਿਣੀਤੀ ਦੇ ਸ਼੍ਰੀਮਤੀ ਰਾਘਵ ਚੱਢਾ ਬਣਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਜਿਸ ਦੀ ਸ਼ੁਰੂਆਤ ਦਿੱਲੀ 'ਚ ਹੋ ਚੁੱਕੀ ਹੈ। ਉਨ੍ਹਾਂ ਦੇ ਵਿਆਹ ਦੇ ਜਸ਼ਨ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।ਪਰਿਣੀਤੀ ਚੋਪੜਾ ਦੀ ਮਹਿੰਦੀ ਦੀ ਰਸਮ 19 ਸਤੰਬਰ ਨੂੰ ਰੱਖੀ ਗਈ ਸੀ, ਜਿਸ ਦੀ ਇਕ ਤਸਵੀਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਤਸਵੀਰ 'ਚ ਰਾਘਵ ਅਤੇ ਪਰਿਣੀਤੀ ਪੂਰੇ ਪਰਿਵਾਰ ਨਾਲ ਗੁਰਦੁਆਰੇ ਸਾਹਿਬ 'ਚ ਬੈਠੇ ਨਜ਼ਰ ਆ ਰਹੇ ਹਨ। ਪਰਿਣੀਤੀ ਦੇ ਹੱਥਾਂ 'ਤੇ ਰਾਘਵ ਦੇ ਨਾਂ ਦੀ ਮਹਿੰਦੀ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਅਦਾਕਾਰਾ ਦੇ ਫੈਨ ਕਲੱਬ ਨੇ ਸ਼ੇਅਰ ਕੀਤਾ ਹੈ।

 

ਤਸਵੀਰ 'ਚ ਰਾਘਵ ਤੇ ਪਰਿਣੀਤੀ ਦੋਵੇਂ ਪੇਸਟਲ ਪਿੰਕ ਕਲਰ ਦੇ ਪਹਿਰਾਵੇ 'ਚ ਨਜ਼ਰ ਆ ਰਹੇ ਹਨ। ਇਸ ਤਸਵੀਰ 'ਚ ਪਰਿਣੀਤੀ ਹੱਥ ਜੋੜ ਕੇ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਹੱਥਾਂ 'ਤੇ ਰਾਘਵ ਦੇ ਨਾਂ ਨਾਲ ਮਹਿੰਦੀ ਲੱਗੀ ਹੋਈ ਹੈ ਤੇ ਰਾਘਵ ਕੋਲ ਬੈਠੀ ਹੋਈ ਹੈ। ਉਨ੍ਹਾਂ ਸਮੂਹ ਪਰਿਵਾਰ ਦੀ ਹਾਜ਼ਰੀ 'ਚ ਵਾਹਿਗੁਰੂ ਜੀ ਦਾ ਆਸ਼ੀਰਵਾਦ ਲਿਆ।ਦਿੱਲੀ 'ਚ ਫੰਕਸ਼ਨ ਖ਼ਤਮ ਹੋਣ ਤੋਂ ਬਾਅਦ ਪਰਿਣੀਤੀ ਅਤੇ ਰਾਘਵ ਉਦੈਪੁਰ ਲਈ ਰਵਾਨਾ ਹੋਣਗੇ। ਉਨ੍ਹਾਂ ਦਾ ਵਿਆਹ ਉਦੈਪੁਰ 'ਚ ਹੀ ਹੋਵੇਗਾ। ਰਾਘਵ ਦੀ ਸਹਿਰਾਬੰਦੀ ਦੀ ਰਸਮ 24 ਤਰੀਕ ਨੂੰ ਹੋਵੇਗੀ। ਉਸੇ ਦਿਨ ਦੁਪਹਿਰ ਨੂੰ ਰਾਘਵ ਆਪਣੀ ਲਾੜੀ ਨੂੰ ਲੈਣ ਲਈ ਵਿਆਹ ਦੀ ਬਾਰਾਤ ਲੈ ਕੇ ਜਾਣਗੇ। ਉਨ੍ਹਾਂ ਦੇ ਵਿਆਹ 'ਚ ਪਰਿਵਾਰ ਤੋਂ ਇਲਾਵਾ ਕਰੀਬੀ ਦੋਸਤ ਸ਼ਾਮਲ ਹੋਣਗੇ।

Have something to say? Post your comment

 

More in Entertainment

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਮਨੀਸ਼ ਮਲਹੋਤਰਾ ਦੀ ‘ਗੁਸਤਾਖ ਇਸ਼ਕ’ ਦਾ ਨਵਾਂ ਗੀਤ ‘ਸ਼ਹਿਰ ਤੇਰੇ’ ਦਿਲ ਨੂੰ ਛੂਹ ਗਿਆ