Monday, May 12, 2025
BREAKING NEWS
ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨ

Chandigarh

ਭਾਰਤ ਬਨਾਮ ਆਸਟ੍ਰੇਲੀਆ ਵਨ ਡੇਅ ਮੈਚ ; ਏ.ਡੀ.ਸੀ. ਨੇ ਲਿਆ ਪ੍ਰੁੰਬਧਾ ਦਾ ਜਾਇਜਾ

September 21, 2023 04:34 PM
SehajTimes
ਐਸ.ਏ.ਐਸ.ਨਗਰ :ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐੱਸ ਤਿੜਕੇ ਨੇ ਪੀ.ਸੀ.ਏ. ਸਟੇਡੀਅਮ ਮੋਹਾਲੀ ਵਿਖੇ 22 ਸਤੰਬਰ ਨੂੰ ਭਾਰਤ ਬਨਾਮ ਆਸਟ੍ਰੇਲੀਆ ਵਨ ਡੇਅ ਮੈਚ ਦੇ ਪ੍ਰਬੰਧਾਂ ਦਾ ਇੱਕ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਪੁਲੀਸ ਨੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ। 
ਵਧੀਕ ਡਿਪਟੀ ਕਮਿਸ਼ਨਰ ਨੇ ਸੜਕਾਂ ਦੀ ਸਾਫ ਸਫਾਈ, ਸੀਵਰੇਜ, ਲਾਈਟਾਂ, ਰਿਫ਼ਲੈਕਟਰਜ਼, ਪਾਰਕਿੰਗ ਦੇ ਢੁਕਵੇਂ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਹਨਾਂ ਦੱਸਿਆ ਕਿ ਮੈਚ ਦੇਖਣ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸ਼ਟਲ ਸੇਵਾ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਵਣ ਭਵਨ ਨੇੜਿਓਂ ਇਹ ਸ਼ਟਲ ਸੇਵਾ ਦਿੱਤੀ ਜਾਵੇਗੀ। ਉਸ ਦਿਨ ਸੈਕਟਰ 68 ਵਿਚ ਲੱਗਣ ਵਾਲੀ ਆਪਣੀ ਮੰਡੀ/ ਕਿਸਾਨ ਮੰਡੀ ਬੰਦ ਰਹੇਗੀ। 
 
 

ਸੁਰੱਖਿਆ ਪ੍ਰਬੰਧ ਪੂਰੀ ਮੁਸਤੈਦੀ ਨਾਲ ਕਰਨ ਲਈ ਆਖਿਆ।

 
ਵਧੀਕ ਡਿਪਟੀ ਕਮਿਸ਼ਨਰ ਨੇ ਕ੍ਰਿਕਟ ਮੈਚ ਦੇ ਪ੍ਰਬੰਧਾਂ ਵਿੱਚ ਕੋਈ ਵੀ ਘਾਟ ਨਾ ਆਉਣ ਦੇਣ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਸੁਰੱਖਿਆ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਨੇ ਮੈਚਾਂ ਦੌਰਾਨ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾਲ ਸਖਤੀ ਨਾਲ ਨਿਪਟਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਸਚਾਰੂ ਬਨਾਉਣ ਅਤੇ ਲੋਕਾਂ ਨੂੰ ਆਉਣ ਜਾਣ ਵੇਲੇ ਪੂਰੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਸ਼ਾਂਤੀ ਬਣਾਈ ਰੱਖਣਾ ਮੁੱਖ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ।
 
 

ਫਾਇਰ ਬ੍ਰਗੇਡ  ਨੂੰ  ਲੋੜੀਂਦੇ ਪ੍ਰਬੰਧਾਂ ਕਰਨ ਦੀ ਹਦਾਇਤ

 
ਵਧੀਕ ਡਿਪਟੀ ਕਮਿਸ਼ਨਰ ਨੇ ਫਾਇਰ ਬ੍ਰਗੇਡ ਨਾਲ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਲੋੜੀਂਦੇ ਪ੍ਰਬੰਧਾਂ ਲਈ ਵੀ ਹਦਾਇਤ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ ਮੈਚ ਵਾਲੇ ਸਥਾਨ 'ਤੇ ਤਇਨਾਤ ਕਰਨ ਲਈ ਵੀ ਕਿਹਾ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਵੇਲੇ ਮੌਕੇ ’ਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸ ਮੀਟਿੰਗ ਦੌਰਾਨ ਐੱਸ ਡੀ ਐਮ ਮੋਹਾਲੀ ਚੰਦਰ ਜੋਤੀ ਸਿੰਘ, ਸਹਾਇਕ ਕਮਿਸ਼ਨਰ ਹਰਜੋਤ ਕੌਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਕਿਰਨ ਸ਼ਰਮਾ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
 

Have something to say? Post your comment

 

More in Chandigarh

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ