Monday, May 12, 2025
BREAKING NEWS
ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨ

Chandigarh

ਪੰਜਾਬ ਵਿਧਾਨ ਸਭਾ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ

September 22, 2023 03:02 PM
SehajTimes
ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿਧਾਨ ਸਭਾ ਦੇ ਸਮੁੱਚੇ ਕੰਮ ਕਾਜ ਨੂੰ ਕਾਗਜ਼ ਰਹਿਤ ਕਰ ਦਿੱਤਾ ਗਿਆ ਹੈ ਅਤੇ ਅਗਲੇ ਵਿਧਾਨ ਸਭਾ ਸੈਸ਼ਨ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਤਰੀਕੇ ਨਾਲ ਹੋਵੇਗਾ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਲਾਗੂ ਕੀਤਾ ਗਿਆ ਹੈ, ਜਿਸ ਨਾਲ ਸਦਨ ਦੀ ਕਾਰਵਾਈ ਮੁਕੰਮਲ ਰੂਪ ਵਿੱਚ ਡਿਜੀਟਾਈਜ਼ਡ ਅਤੇ ਪੇਪਰਲੈਸ ਹੋ ਗਈ ਹੈ।
 
 
ਪੰਜਾਬ ਵਿਧਾਨ ਸਭਾ ਵਿਖੇ ਅੱਜ ਸ਼ੁਰੂ ਹੋਈ ਦੋ ਦਿਨਾਂ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ ਦੇ ਦੂਜੇ ਸੈਸ਼ਨ ਦੌਰਾਨ ਵਿਧਾਇਕਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਨਵੀਂ ਪ੍ਰਣਾਲੀ ਤਹਿਤ ਕੰਮ ਕਾਜ ਕਰਨ ਦੀ ਸਿਖਲਾਈ ਸੈਸ਼ਨ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹਾਈ-ਟੈਕ ਬਣਾਉਣ ਅਤੇ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਡਿਜੀਟਲ ਵਿੰਗ ਸਥਾਪਤ ਕੀਤਾ ਗਿਆ ਹੈ। ਡਿਜੀਟਲ ਵਿੰਗ ਵਿੱਚ ਆਈ.ਟੀ. ਸੈੱਲ, ਐਨ.ਆਈ.ਸੀ. ਸੈੱਲ, ਹਾਈ ਟੈੱਕ ਟਰੇਨਿੰਗ ਰੂਮ (ਨੇਵਾ ਸੇਵਾ ਕੇਂਦਰ), ਹਾਈਟੈੱਕ ਕੰਟਰੋਲ ਰੂਮ, ਨੈੱਟਵਰਕ ਕੰਟਰੋਲ ਰੂਮ ਸ਼ਾਮਲ ਹਨ।
 
 
 
ਸਪੀਕਰ ਨੇ ਕਿਹਾ ਕਿ ਨੇਵਾ ਐਪ ਦੀ ਵਰਤੋਂ ਨਾਲ ਜਿੱਥੇ ਸਦਨ ਦੀ ਕਾਰਵਾਈ ਦੀ ਲਾਈਵ ਵੈੱਬਕਾਸਟਿੰਗ ਰਾਹੀਂ ਲੋਕਾਂ ਦੀ ਭਾਗੀਦਾਰੀ ਵਧੇਗੀ, ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਸਕੱਤਰੇਤ ਦਾ ਕੰਮ ਕਾਜ ਹੋਰ ਵੀ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਸਦਨ ਵਿੱਚ ਪੇਪਰ ਵੀ ਇਲੈਕਟ੍ਰਾਨਿਕ ਵਿਧੀ ਰਾਹੀਂ ਪੇਸ਼ ਕੀਤੇ ਜਾਣਗੇ ਅਤੇ ਵਿਧਾਨ ਸਭਾ ਮੈਂਬਰਾਂ ਤੇ ਸਟਾਫ ਨੂੰ ਕਾਗਜ਼ ਰਹਿਤ ਸਹੂਲਤਾਂ ਹਾਸਲ ਹੋਣਗੀਆਂ।
 
 
ਸ. ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਮੁੱਚੇ ਰੂਪ ‘ਚ ਪੇਪਰਲੈੱਸ ਕਰਨ ਲਈ ਐਨ.ਆਈ.ਸੀ. (ਆਈ.ਟੀ.) ਸੰਸਦੀ ਕਾਜ ਮੰਤਰਾਲਾ ਭਾਰਤ ਸਰਕਾਰ, ਪ੍ਰਸਾਸ਼ਕੀ ਸੁਧਾਰ ਵਿਭਾਗ ਪੰਜਾਬ, ਪੰਜਾਬ ਵਿਧਾਨ ਸਭਾ ਤੇ ਐਨ.ਆਈ.ਸੀ. ਦੇ ਆਈ.ਟੀ. ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰਾਜੈਕਟ ਇਨ੍ਹਾਂ ਦੇ ਅਣਥੱਕ ਯਤਨਾਂ ਨਾਲ ਹੀ ਨੇਪੜੇ ਚਾੜਿਆ ਗਿਆ ਹੈ। 
 
 
ਸ. ਸੰਧਵਾਂ ਨੇ ਨੇਵਾ ਐਪ ਦੀਆਂ ਹੋਰ ਵਿਸ਼ੇਸ਼ਤਾਵਾਂ ‘ਤੇ ਚਾਨਣਾ ਪਾਉਣ ਅਤੇ ਇਸ ਦੇ ਤਕਨੀਕੀ ਪਹਿਲੂਆਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ ਪਹੁੰਚੇ ਸੰਸਦੀ ਕਾਜ ਮੰਤਰਾਲਾ ਭਾਰਤ ਸਰਕਾਰ ਅਧੀਨ ਸਕੱਤਰ ਸ੍ਰੀ ਮੁਕੇਸ਼ ਕੁਮਾਰ, ਸੀਨੀਅਰ ਡਾਇਰੈਕਟਰ (ਆਈ.ਟੀ.) ਐਨ.ਆਈ.ਸੀ. ਸ੍ਰੀ ਸੰਜੀਵ ਕੁਮਾਰ, ਕੰਸਲਟੈਂਟ ਸ੍ਰੀ ਰਾਜੇਸ਼ ਰਾਣਾ ਅਤੇ ਸਹਾਇਕ ਡਾਇਰੈਕਟਰ ਸ਼੍ਰੀਮਤੀ ਪ੍ਰੀਤੀ ਯਾਦਵ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ। 
 
 
ਇਸ ਤੋਂ ਪਹਿਲਾਂ ਸ੍ਰੀ ਸੰਜੀਵ, ਸੀਨੀਅਰ ਡਾਇਰੈਕਟਰ (ਆਈ.ਟੀ.) ਐਨ.ਆਈ.ਸੀ. ਸੰਸਦੀ ਮਾਮਲੇ ਮੰਤਰਾਲਾ ਭਾਰਤ ਸਰਕਾਰ ਨੇ ਨੇਵਾ ਪ੍ਰਾਜੈਕਟ ਸਬੰਧੀ ਵਿਸਥਾਰ ‘ਚ ਚਾਨਣਾ ਪਾਇਆ। ਉਨ੍ਹਾਂ ਨੇ ਇਸ ਪ੍ਰਾਜੈਕਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਵੱਖ-ਵੱਖ ਸੂਬਿਆਂ ‘ਚ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਨੇ ਆਪਣੀ ਵਿਸ਼ੇਸ਼ ਪੇਸ਼ਕਾਰੀ ਦੌਰਾਨ ਨੇਵਾ ਐਪ ਸਬੰਧੀ ਵਿਸਥਾਰ ‘ਚ ਜਾਣਕਾਰੀ ਦਿੱਤੀ। ਇਸ ਮੌਕੇ ਵਿਧਾਇਕ ਨੂੰ ਮੋਬਾਈਲ ਐਪ ਦੀ ਵਰਤੋਂ ਸਬੰਧੀ ਵਿਸਥਾਰ ‘ਚ ਜਾਣਕਾਰੀ ਦਿੱਤੀ ਗਈ।ਇਸ ਵਰਕਸ਼ਾਪ ਦੌਰਾਨ ਅਭਿਆਸ ਕਰਵਾਉਣ ਲਈ ਮੌਕ/ਡੰਮੀ ਸੈਸ਼ਨ ਆਯੋਜਿਤ ਕਰਕੇ ਸਿਖਲਾਈ ਦਿੱਤੀ ਗਈ ਅਤੇ ਇਸ ਦੌਰਾਨ ਸਵਾਲ ਅਤੇ ਜਵਾਬ ਆਦਿ ਸੈਸ਼ਨ ਵੀ ਕਰਵਾਇਆ ਗਿਆ। ਇਸ ਵਰਕਸ਼ਾਪ ਦੌਰਾਨ ਐਨ.ਆਈ.ਸੀ. ਅਧਿਕਾਰੀਆਂ ਅਤੇ ਪੰਜਾਬ ਵਿਧਾਨ ਸਭਾ ਅਤੇ ਐਨ.ਆਈ.ਸੀ. ਆਈ.ਟੀ. ਸਟਾਫ਼ ਨੇ ਵਿਧਾਨ ਸਭਾ ਮੈਂਬਰਾਂ ਨੂੰ ਆਈ.ਡੀਜ਼. ਨੂੰ ਲਾਗ ਇੰਨ ਕਰਨ ਅਤੇ ਪਾਸਵਰਡ ਦੀ ਵਰਤੋਂ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। 

Have something to say? Post your comment

 

More in Chandigarh

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ