Tuesday, September 16, 2025

Majha

ਨੈਸ਼ਨਲ ਹਾਈਵੇ 'ਤੇ ਦਰਦਨਾਕ ਸੜਕ ਦੁਰਘਟਨਾ ਵਿੱਚ ਆਰਮੀ ਮਹਿਲਾ ਅਧਿਕਾਰੀ ਦੀ ਹੋਈ ਮੌਤ

September 22, 2023 07:37 PM
SehajTimes

ਪਠਾਨਕੋਟ-ਅੰਮ੍ਰਿਤਸਰ ਹਾਈਵੇ ਤੇ ਧਾਰੀਵਾਲ ਨੇੜੇ ਚੌਧਰਪੁਰਾ ਬਾਈਪਾਸ ਤੇ ਇੱਕ ਜਬਰਦਸਤ ਸੜਕ ਦੁਰਘਟਨਾ ਵਿੱਚ ਭਾਰਤੀ ਸੈਨਾ ਦੀ ਇੱਕ ਮਹਿਲਾ ਅਧਿਕਾਰੀ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ ਉਸਦਾ ਸੱਤ ਸਾਲਾਂ ਪੁੱਤਰ ਅਤੇ ਗੱਡੀ ਦਾ ਡ੍ਰਾਈਵਰ ਵੀ ਜ਼ਖਮੀ ਹੋਏ ਹਨ।


ਜਾਣਕਾਰੀ ਅਨੁਸਾਰ ਆਰਮੀ ਦੀ ਏ ਐਸ ਸੀ ਬਟਾਲੀਅਨ ਦੀ ਸਪਲਾਈ ਕੋਰ ਵਿੱਚ ਮੇਜਰ ਦੇ ਅਹੁਦੇ ਤੇ ਪਠਾਨਕੋਟ ਵਿਖੇ ਤੈਨਾਤ ਮਹਿਲਾ ਅਧਿਕਾਰੀ੍ ਚਿਤਰਾ ਪਾੰਡੇ ਉਮਰ 33 ਸਾਲ ਪਤਨੀ ਆਦਰਸ਼ ਪਾਂਡੇ ਜੋ ਲਖਨਊ ਦੀ ਰਹਿਣ ਵਾਲੀ ਸੀ ਆਪਣੇ ਬੇਟੇ ਨਾਲ ਇੱਕ ਪ੍ਰਾਈਵੇਟ ਗੱਡੀ ਕਿਰਾਏ ਤੇ ਲੈ ਕੇ ਪਠਾਨਕੋਟ ਤੋਂ ਅੰਮ੍ਰਿਤਸਰ ਏਅਰਪੋਰਟ ਵੱਲ ਨੂੰ ਜਾ ਰਹੇ ਸੀ। ਉਹ ਛੁੱਟੀ ਲੈ ਕੇ ਆਪਣੇ ਘਰ ਜਾ ਰਹੀ ਸੀ। ਜਦੋਂ ਉਹ ਧਾਰੀਵਾਲ ਨੇਡ਼ੇ ਚੌਧਰਪੂਰਾ ਬਾਈਪਾਸ ਤੇ ਪਹੁੰਚੇ ਤਾਂ ਕਾਰ ਅਚਾਨਕ ਅੱਗੇ ਜਾ ਰਹੇ ਇਕ ਟੱਰਕ ਵਿੱਚ ਜਾ ਵੱਜੀ।

 

ਟੱਕਰ ਇੰਨੀ ਜਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ਵਿੱਚ ਬੈਠੀ ਮੇਜਰ ਚਿਤਰਾ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਉਹਨਾਂ ਦਾ ਸੱਤ ਸਾਲਾਂ ਪੁੱਤਰ ਅਰਚਿਤ ਅਤੇ ਕਾਰ ਡਰਾਈਵਰ ਪੰਕਜ ਵਾਸੀ ਪਠਾਨਕੋਟ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ ਜਦਕਿ ਟ੍ਰਕ ਡਰਾਈਵਰ ਤੁਰੰਤ ਮੌਕੇ ਤੋਂ ਟ੍ਰਕ ਸਮੇਤ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਦੋਵਾਂ ਜਖਮੀਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਗੁਰਦਾਸਪੁਰ ਇਲਾਜ ਲਈ ਪਹੁੰਚਾਇਆ ਗਿਆ ਜਦਕਿ ਮ੍ਰਿਤਕਾ ਮਹਿਲਾ ਸੈਨਾ ਅਧਿਕਾਰੀ ਦੀ ਲਾਸ਼ ਨੂੰ ਪੁਲਿਸ ਵੱਲੋਂ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


ਦੁਰਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਸੈਨਾ ਦੇ ਅਧਿਕਾਰੀ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚ ਗਏ ਅਤੇ ਦੁਰਘਟਨਾ ਸਬੰਧੀ ਜਾਣਕਾਰੀ ਹਾਸਲ ਕਰ ਰਹੇ ਹਨ।ਉੱਥੇ ਹੀ ਜਾਣਕਾਰੀ ਦਿੰਦਿਆਂ ਐਸ ਐਚ ਓ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਚੌਕੀ ਇੰਚਾਰਜ ਰਮੇਸ਼ ਕੁਮਾਰ ਨੇ ਫੋਨ ਤੇ ਸੂਚਨਾ ਦਿੱਤੀ ਕਿ ਸੈਨਾ ਦੀ ਇੱਕ ਅਧਿਕਾਰੀ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਹੈ। ਜਦੋਂ ਉਹ ਮੌਕੇ ਤੇ ਚੌਧਰ ਪੂਰਾ ਬਾਈਪਾਸ ਪਹੁੰਚੇ ਤਾਂ ਮਹਿਲਾ ਅਧਿਕਾਰੀ ਦੀ ਮੌਤ ਹੋ ਚੁੱਕੀ ਸੀ। ਜਦ ਕਿ ਉਹਨਾਂ ਦਾ ਬੇਟਾ ਤੇ ਗੱਡੀ ਦਾ ਡਰਾਇਵਰ ਜ਼ਖਮੀ ਹਾਲਤ ਵਿੱਚ ਸਨ ਜਿਹਨਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਹੀ ਇਲਾਜ ਲਈ ਪਹੁੰਚਾਇਆ ਗਿਆ। ਕਾਰ ਜਿਸ ਟਰੱਕ ਵਿੱਚ ਵੱਜੀ ਸੀ, ਉਸਦਾ ਡਰਾਈਵਰ ਟਰੱਕ ਸਮੇਤ ਦੌੜਨ ਵਿੱਚ ਕਾਮਯਾਬ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

 

More in Majha

ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ : ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ 'ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ: ਸਰਦਾਰ ਹਰਮੀਤ ਸਿੰਘ ਕਾਲਕਾ

ਕੈਨੇਡਾ ਸਰਕਾਰ ਦੀ ਵਿੱਤੀ ਰਿਪੋਰਟ ਨੇ ਭਾਰਤ ਦੀਆਂ ਸੁਰੱਖਿਆ ਚਿੰਤਾਵਾਂ ਦੀ ਪੁਸ਼ਟੀ ਕੀਤੀ : ਪ੍ਰੋ. ਸਰਚਾਂਦ ਸਿੰਘ ਖਿਆਲਾ।