ਪਟਿਆਲਾ : ਦਲਜਿੰਦਰ ਸਿੰਘ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਬਤੌਰ ਮੁਲਾਜ਼ਮ ਸੁਖਦੇਵ ਸਿੰਘ ਦੀ ਬੀਤੇ ਦਿਨੀਂ ਹਾਰਟ ਅਟੈਕ ਨਾਲ ਹੋਈ ਮੌਤ ’ਤੇ ਬਾਅਦ ਅੱਜ ਪਿੰਡ ਰਾਮਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਪਰਿਵਾਰ ਵੱਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ, ਗੁਰਦੁਆਰਾ ਕਰਹਾਲੀ ਸਾਹਿਬ ਸਮੇਤ ਸਮੂਹ ਸਟਾਫ ਮੈਂਬਰਾਂ ਤੋਂ ਇਲਾਵਾ ਸਕੇ ਸਬੰਧੀਆਂ ਅਤੇ ਰਿਸ਼ਤੇਦਾਰਾਂ ਨੇ ਹਮਦਰਦੀ ਸਾਂਝੀ ਕੀਤੀ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸਮੂਹ ਸਟਾਫ ਨੇ ਮੁਲਾਜ਼ਮ ਸੁਖਦੇਵ ਸਿੰਘ ਦੇ ਸਪੁੱਤਰ ਨੂੰ ਜਿਥੇ ਪ੍ਰਬੰਧ ਵੱਲੋਂ ਦਸਤਾਰ ਸੌਂਪੀ ਗਈ, ਉਥੇ ਹੀ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਗਿਆ ਕਿ ਮੁਲਾਜ਼ਮ ਸੁਖਦੇਵ ਸਿੰਘ ਦੀ ਥਾਂ ’ਤੇ ਪਰਿਵਾਰ ਦੇ ਕਿਸੇ ਯੋਗ ਵਿਅਕਤੀ ਨੂੰ ਨੌਕਰੀ ਸਿਰਮੌਰ ਸੰਸਥਾ ਵੱਲੋਂ ਦਿੱਤੀ ਜਾਵੇਗੀ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਮੁਲਾਜ਼ਮ ਸੁਖਦੇਵ ਸਿੰਘ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਦੇ ਰਿਹਾ ਸੀ, ਜਿਸ ਦੇ ਅਚਨਚੇਤ ਸਦੀਵੀ ਵਿਛੋਡੇ ਨਾਲ ਜਿਥੇ ਪਰਿਵਾਰ ਨੂੰ ਨਾ ਪੂਰਾ ਹੋਣਾ ਵਾਲਾ ਪਿਆ ਹੈ, ਉਥੇ ਹੀ ਦਫਤਰ ਸਟਾਫ ਨੇ ਵੀ ਇਮਾਨਦਾਰੀ ਮੁਲਾਜ਼ਮ ਵੀ ਖੋਹਿਆ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਪ੍ਰਬੰਧ ਵੱਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੈਨੇਜਰ ਕਰਨੈਲ ਸਿੰਘ ਵਿਰਕ, ਹੈਡ ਗ੍ਰੰਥੀ ਸੁਖਦੇਵ ਸਿੰਘ, ਮੈਨੇ. ਧਨਵੰਤ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਹਰਮੀਤ ਸਿੰਘ ਬਡੂੰਗਰ ਤੋਂ ਇਲਾਵਾ ਮੁਲਾਜ਼ਮ ਦੇ ਸਕੇ ਸਬੰਧੀ ਅਤੇ ਰਿਸ਼ਤੇਦਾਰ ਆਦਿ ਸ਼ਾਮਲ ਸਨ।