Thursday, May 09, 2024

Health

ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਘੱਟ ਕਰਦੀ ਹੈ ਲੱਸੀ, ਪਾਚਨ ਪ੍ਰਕਿਰਿਆ ਰੱਖਦੀ ਠੀਕ

September 26, 2023 05:58 PM
SehajTimes

ਗਰਮੀ ਵਿੱਚ ਲੱਸੀ ਪੀਣ ਦੇ ਫਾਇਦੇ ਜਾਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦੁਪਹਿਰ ਦੇ ਖਾਣੇ ਤੋਂ ਬਾਅਦ ਲੱਸੀ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। ਲੱਸੀ 'ਚ ਪੋਟਾਸ਼ੀਅਮ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਘੱਟ ਕਰਨ 'ਚ ਮਦਦਗਾਰ ਮੰਨਿਆ ਜਾਂਦਾ ਹੈ। ਅਜਿਹੇ 'ਚ ਜਿਨ੍ਹਾਂ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਗਰਮੀਆਂ 'ਚ ਲੱਸੀ ਜ਼ਰੂਰ ਪੀਣੀ ਚਾਹੀਦੀ ਹੈ।

ਗਰਮੀਆਂ ਵਿੱਚ ਪਾਚਨ ਕ੍ਰਿਆ ਨੂੰ ਠੀਕ ਰੱਖਣ ਲਈ ਦੁਪਹਿਰ ਦੇ ਖਾਣੇ ਤੋਂ ਬਾਅਦ ਲੱਸੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਲਈ ਹਰ ਰੋਜ਼ ਇੱਕ ਗਲਾਸ ਲੱਸੀ ਪੀਣਾ ਫਾਇਦੇਮੰਦ ਮੰਨਿਆ ਜਾਂਦਾ ਹੈ। ਲੱਸੀ ਪੇਟ ਨੂੰ ਸਾਫ਼ ਰੱਖਦੀ ਹੈ, ਜਿਸ ਨਾਲ ਦਿਨ ਭਰ ਪਾਚਨ ਕ੍ਰਿਆ ਠੀਕ ਰਹਿੰਦੀ ਹੈ। ਇਸ ਲਈ ਸਵੇਰੇ ਜਾਂ ਦੁਪਹਿਰੇ ਦਹੀਂ ਖਾਣ ਤੋਂ ਬਾਅਦ ਲੱਸੀ ਪੀਣੀ ਚਾਹੀਦੀ ਹੈ।


ਆਪਣੀ ਰੁਝੇਵਿਆਂ ਭਰੀ ਜੀਵਨ ਸ਼ੈਲੀ ਵਿੱਚ ਅਸੀਂ ਆਪਣੀ ਸਿਹਤ ਨੂੰ ਪੂਰਾ ਸਮਾਂ ਨਹੀਂ ਦੇ ਪਾਉਂਦੇ ਜਿਸ ਕਾਰਨ ਅਕਸਰ ਤਣਾਅ ਰਹਿੰਦਾ ਹੈ। ਲੱਸੀ ਦਾ ਸੇਵਨ ਕਰਨ ਨਾਲ ਤਣਾਅ ਤੋਂ ਬਚਿਆ ਜਾ ਸਕਦਾ ਹੈ ਕਿਉਂਕਿ ਲੱਸੀ ਪੀਣ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ। ਇਸ ਨਾਲ ਥਕਾਵਟ ਨਹੀਂ ਹੁੰਦੀ ਤੇ ਤਣਾਅ ਵੀ ਦੂਰ ਹੁੰਦਾ ਹੈ। ਇਸ ਲਈ ਗਰਮੀਆਂ 'ਚ ਲੱਸੀ ਪੀਣਾ ਫਾਇਦੇਮੰਦ ਮੰਨਿਆ ਜਾਂਦਾ ਹੈ।

ਲੱਸੀ ਪੀਣ ਨਾਲ ਸਰੀਰ ਦੀ ਇਮਿਊਨਿਟੀ ਵੀ ਮਜ਼ਬੂਤ ਹੁੰਦੀ ਹੈ ਕਿਉਂਕਿ ਇਸ ਵਿੱਚ ਪਾਇਆ ਜਾਣ ਵਾਲਾ ਲੈਕਟਿਕ ਐਸਿਡ ਸਰੀਰ ਦੀ ਇਮਿਊਨਿਟੀ ਪਾਵਰ ਨੂੰ ਵਧਾਉਂਦਾ ਹੈ। ਜਦੋਂਕਿ ਲੱਸੀ ਵਿੱਚ ਪ੍ਰੋਬਾਇਓਟਿਕ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਰੀਰ ਦੀ ਇਮਿਊਨਿਟੀ ਨੂੰ ਮਜ਼ਬੂਤ ਰੱਖਣ ਵਿੱਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਲੱਸੀ ਪੀਣ ਨਾਲ ਬੈਕਟੀਰੀਆ ਨਾਲ ਲੜਨ ਦੀ ਸਮਰੱਥਾ ਵਧਦੀ ਹੈ।

Have something to say? Post your comment

 

More in Health

ਡਾਕਟਰ ਲੋਕਾਂ ਨੂੰ ਪਹਿਲ ਦੇ ਅਧਾਰ ਤੇ ਸੇਵਾ ਦੇਣਾ ਯਕੀਨੀ ਬਣਾਉਣ: ਸਿਵਲ ਸਰਜਨ

ਬਾਲਾਂ ਨੂੰ ਮਾਂ ਦੁੱਧ ਪਿਲਾਉਣ ਦੀ ਮਹੱਤਤਾ, ਚਣੌਤੀਆਂ ਵਿਸ਼ੇ ਤੇ ਕਮਿਊਨਿਟੀ ਹੈਲਥ ਅਫਸਰਾਂ ਦੀ ਸਿਖਲਾਈ ਵਰਕਸ਼ਾਪ

ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

ਕੇਅਰ ਕੰਪੇਨੀਅਨ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ

ਮੁਹੱਲਾ ਕਲੀਨਿਕਾਂ ਤੋਂ ਸ਼ਹਿਰ ਵਾਸੀਆਂ ਨੂੰ ਮਿਲ ਰਿਹਾ ਵੱਡਾ ਫਾਇਦਾ : ਡਾ ਬਲਬੀਰ

ਮੇਰੀ ਸਿਹਤ ਮੇਰਾ ਅਧਿਕਾਰ ਨਾਹਰੇ ਦੇ ਤਹਿਤ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ

ਡਾ. ਦਵਿੰਦਰ ਕੁਮਾਰ ਬਣੇ ਮੋਹਾਲੀ ਦੇ ਨਵੇਂ ਸਿਵਲ ਸਰਜਨ

ਗਰਭਵਤੀ ਔਰਤਾਂ ਗਰਭ ਸਮੇਂ ਜੰਕ ਫ਼ੂਡ ਤੋਂ ਰਹਿਣ ਦੂਰ : ਮਾਹਿਰ

ਸਰੀਰ ਲਈ ਬਹੁਤ ਫ਼ਾਇਦੇਵੰਦ ਹੈ ਰੋਜ਼ਾਨਾ ਆਂਵਲਾ ਖਾਣਾ

ਘਰ ਦੀ ਰਸੋਈ ਵਿੱਚ ਪਿਆ ਲੱਸਣ ਪੇਟ ਨਾਲ ਜੁੜੀਆਂ ਅਨੇਕਾਂ ਸਮੱਸਿਆਵਾਂ ਕਰਦਾ ਦੂਰ