ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥ ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥ ੧੮॥ਜੀਅਹੁ ਮੈਲੇ ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ || ਤਿਨੀ ਜਨਮੁ ਜੂਐ ਹਾਰਿਆ ॥੧੯॥ ਜੀਅਹੁ ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥