ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧੁ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥ ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥ ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥ ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥