Thursday, May 09, 2024
BREAKING NEWS
ਆਸਟ੍ਰੇਲੀਆ ’ਚ ਭਾਰਤੀ ਵਿਦਿਆਰਥੀ ਦਾ ਕਤਲਬਿਹਾਰ ’ਚ ਬਿਜਲੀ ਡਿੱਗਣ ਨਾਲ ਦੋ ਮੌਤਾਂਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ’ਤੇ 13 ਮਈ ਨੂੰ ਸੁਣਵਾਈ ਹੋਵੇਗੀਭਾਰਤੀਆਂ ਨੂੰ ਰੂਸ ਯੂਕਰੇਨ ਜੰਗ ’ਚ ਭੇਜਣ ਵਾਲੇ 4 ਦੋਸ਼ੀ ਗ੍ਰਿਫ਼ਤਾਰਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

Delhi

2000 ਰੁਪਏ ਦਾ ਨੋਟ ਬਦਲਣ ਦੀ ਵਧਾਈ ਗਈ ਡੈੱਡਲਾਈਨ

September 30, 2023 06:49 PM
SehajTimes

ਰਿਜ਼ਰਵ ਬੈਂਕ ਨੇ 2000 ਰੁਪਏ ਦੇ ਨੋਟ ਬਦਲਣ ਦੀ ਸਮਾਂ ਸੀਮਾ 'ਤੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਆਰਬੀਆਈ ਨੇ ਕਿਹਾ ਹੈ ਕਿ 2000 ਰੁਪਏ ਦੇ ਨੋਟ ਬੈਂਕ ਵਿੱਚ ਜਮ੍ਹਾ ਕਰਵਾਉਣ ਜਾਂ ਇਸ ਨੂੰ ਹੋਰ ਨੋਟਾਂ ਨਾਲ ਬਦਲਣ ਦੀ ਆਖਰੀ ਤਰੀਕ 7 ਅਕਤੂਬਰ ਤੱਕ ਵਧਾ ਦਿੱਤੀ ਹੈ। ਆਰਬੀਆਈ ਨੇ ਕਿਹਾ, ' ਸਮੀਖਿਆ ਦੇ ਆਧਾਰ 'ਤੇ, 2000 ਰੁਪਏ ਦੇ ਨੋਟ ਜਮ੍ਹਾ ਕਰਨ ਅਤੇ ਬਦਲਣ ਦੀ ਮੌਜੂਦਾ ਪ੍ਰਣਾਲੀ ਨੂੰ 7 ਅਕਤੂਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।'' ਰਿਜ਼ਰਵ ਬੈਂਕ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨਵੀਂ ਸਮਾਂ-ਸੀਮਾ ਖਤਮ ਹੋਣ ਤੋਂ ਬਾਅਦ ਯਾਨੀ 8 ਅਕਤੂਬਰ 2023 ਤੋਂ 2000 ਰੁਪਏ ਦੇ ਬੈਂਕ ਨੋਟਾਂ ਨੂੰ ਜਮ੍ਹਾ/ਬਦਲਣ ਦੀ ਪ੍ਰਕਿਰਿਆ ਬੰਦ ਕਰ ਦਿੱਤੀ ਜਾਵੇਗੀ।

2,000 ਰੁਪਏ ਦੇ ਬੈਂਕ ਨੋਟ ਇੱਕ ਵਾਰ ਵਿੱਚ ਵੱਧ ਤੋਂ ਵੱਧ 20,000 ਰੁਪਏ ਤੱਕ ਬਦਲੇ ਜਾ ਸਕਦੇ ਹਨ। ਤੁਸੀਂ ਰਿਜ਼ਰਵ ਬੈਂਕ ਦੇ 19 ਦਫਤਰਾਂ ਨੂੰ ਇੰਡੀਆ ਪੋਸਟ ਰਾਹੀਂ 2000 ਰੁਪਏ ਦੇ ਬੈਂਕ ਨੋਟ ਵੀ ਭੇਜ ਸਕਦੇ ਹੋ। ਇਹਨਾਂ ਵਿੱਚੋਂ ਕਿਸੇ ਵੀ ਦਫ਼ਤਰ ਵਿੱਚ ₹2000 ਦੇ ਬੈਂਕ ਨੋਟ ਬਿਨਾਂ ਕਿਸੇ ਸੀਮਾ ਦੇ ਜਮ੍ਹਾ ਕੀਤੇ ਜਾ ਸਕਦੇ ਹਨ।

2000 ਰੁਪਏ ਦਾ ਨੋਟ ਨਵੰਬਰ 2016 ਵਿੱਚ ਬਾਜ਼ਾਰ ਵਿੱਚ ਲਿਆਂਦਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 500 ਅਤੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਦੀ ਥਾਂ 'ਤੇ ਨਵੇਂ ਪੈਟਰਨ 'ਚ 500 ਅਤੇ 2000 ਰੁਪਏ ਦੇ ਨਵੇਂ ਨੋਟ ਜਾਰੀ ਕੀਤੇ ਗਏ। ਹਾਲਾਂਕਿ, ਆਰਬੀਆਈ ਨੇ ਸਾਲ 2018-19 ਤੋਂ 2000 ਰੁਪਏ ਦੇ ਨੋਟਾਂ ਦੀ ਛਪਾਈ ਬੰਦ ਕਰ ਦਿੱਤੀ ਹੈ। ਜਦੋਂ ਕਿ 2021-22 ਵਿੱਚ 38 ਕਰੋੜ 2000 ਰੁਪਏ ਦੇ ਨੋਟ ਨਸ਼ਟ ਕੀਤੇ ਗਏ ਸਨ।

Have something to say? Post your comment