Saturday, May 10, 2025

Sports

ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਛੇਵੇਂ ਦਿਨ ਖਿਡਾਰੀਆਂ ਨੇ ਦਿਖਾਏ ਜੌਹਰ

October 02, 2023 02:50 PM
SehajTimes

ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਛੇਵੇਂ ਦਿਨ ਦੀਆਂ ਖੇਡਾਂ ਵਿੱਚ ਵੱਖ ਵੱਖ ਉਮਰ ਵਰਗ (ਅੰਡਰ 14,ਅੰਡਰ 17, ਅੰਡਰ 21, ਅੰਡਰ 21-30, ਅੰਡਰ 31-40, ਅੰਡਰ 41-55, ਅੰਡਰ 56-65 ਅਤੇ ਅੰਡਰ 65 ਸਾਲ ਤੋਂ ਉਪਰ) ਦੇ ਖਿਡਾਰੀ ਅਤੇ ਖਿਡਾਰਨਾਂ ਨੇ ਵੱਖ-ਵੱਖ ਵੈਨਿਯੂ ਤੇ 25 ਖੇਡਾਂ (ਖੋਹ ਖੋਹ,ਸਰਕਲ ਕਬੱਡੀ,ਨੈਸ਼ਨਲ ਕਬੱਡੀ,ਐਥਲੈਟਿਕਸ, ਫੁੱਟਬਾਲ, ਵਾਲੀਬਾਲ ਸਮੈਸਿੰਗ, ਵਾਲੀਬਾਲ ਸ਼ੂਟਿੰਗ, ਤੈਰਾਕੀ, ਕਿੱਕ ਬਾਕਸਿੰਗ, ਪਾਵਰ ਲਿਫ਼ਟਿੰਗ, ਬਾਕਸਿੰਗ, ਪਾਵਰ ਲਿਫ਼ਟਿੰਗ, ਕੁਸ਼ਤੀ, ਹੈਂਡਬਾਲ, ਬਾਸਕਟਬਾਲ ,ਲਾਅਨ ਟੈਨਿਸ, ਚੈਸ, ਵੇਟ ਲਿਫ਼ਟਿੰਗ, ਹਾਕੀ, ਜੂਡੋ,   ਸਾਫਟਬਾਲ, ਗਤਕਾ, ਟੇਬਲ ਟੈਨਿਸ, ਨੈਟਬਾਲ ਤੇ ਬੈਡਮਿੰਟਨ ਵਿੱਚ ਹਿੱਸਾ ਲਿਆ।ਖੇਡ ਵਿਭਾਗ ਪੰਜਾਬ ਸਰਕਾਰ ਵੱਲੋਂ ਇਹ ਇੱਕ ਵੱਡਾ ਉਪਰਾਲਾ ਹੈ। ਇਨ੍ਹਾਂ ਖੇਡਾਂ ਵਿੱਚ ਹਰ ਉਮਰ ਦੀ ਪੀੜੀ ਵੱਧ-ਚੜ ਕੇ ਹਿੱਸਾ ਲੈ ਰਹੀਆਂ ਹਨ।ਇਹ ਖੇਡਾਂ ਨਸ਼ਿਆਂ ਤੋ ਦੂਰ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵਰਦਾਨ ਸਾਬਤ ਹੋਣਗੀਆਂ। ਹਿੱਸਾ ਲੈਣ ਵਾਲੇ ਖਿਡਾਰੀ/ਖਿਡਾਰਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ।ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੀ ਵੰਡੇ ਜਾ ਰਹੇ ਹਨ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਦੱਸਿਆ ਕਿ ਗੇਮ ਫੁੱਟਬਾਲ ਲੜਕੀਆਂ ਅੰਡਰ 14 ਐਫ ਸੀ ਬਹਾਦਰਗੜ੍ਹ ਨੇ ਪਹਿਲਾ ਸਥਾਨ,ਪਟਿਆਲਾ ਦਿਹਾਤੀ ਨੇ ਦੂਜਾ,ਸਮਾਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਲੜਕੀਆਂ ਵਿੱਚ ਐਫ ਸੀ ਬਹਾਦਰਗੜ੍ਹ ਨੇ ਪਹਿਲਾ,ਪਾਤੜਾਂ ਦੀ ਟੀਮ ਨੇ ਦੂਜਾ ਅਤੇ ਸਮਾਣਾ ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਅੰਡਰ 21ਲੜਕੀਆਂ ਵਿੱਚ ਭੁਨਰਹੇੜੀ ਦੀ ਟੀਮ ਨੇ ਪਹਿਲਾ,ਪਾਤੜਾਂ ਨੇ ਦੂਜਾ ਅਤੇ ਸਮਾਣਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।ਅੰਡਰ 21-30 ਉਮਰ ਵਰਗ ਵਿੱਚ ਐਫ.ਸੀ ਬਹਾਦਰਗੜ੍ਹ ਦੀ ਟੀਮ ਨੇ ਪਹਿਲਾ ਸਥਾਨ ਅਤੇ ਪਟਿਆਲਾ ਦਿਹਾਤੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਅੰਡਰ 21 ਲੜਕਿਆਂ ਵਿੱਚ ਦਲਬੀਰ ਫੁੱਟਬਾਲ ਅਕੈਡਮੀ ਦੀ ਟੀਮ ਪੀ ਐਸ ਪੀ ਸੀ ਐਲ ਨੂੰ ਹਰਾ ਕੇ ਜੇਤੂ ਰਹੀ।ਇਸੇ ਤਰ੍ਹਾਂ ਪ'ਲ' ਗਰਾਊਂਡ ਦੀ ਟੀਮ ਸਮਾਣਾ ਦੀ ਟੀਮ ਨੂੰ ਹਰਾ ਕੇ ਜੇਤੂ ਰਹੀ।


ਗੇਮ ਤੈਰਾਕੀ 400 ਮੀਟਰ ਫਰੀਸਟਾਇਲ ਲੜਕੇ ਅੰਡਰ 21 ਵਿੱਚ ਆਦਿਲ ਸਲੂਜਾ ਨੇ ਪਹਿਲਾ ,ਏਕਮਅਰਮਾਨ ਸਿੰਘ ਭੁੱਲਰ ਨੇ ਦੂਜਾ ਅਤੇ ਮੁਹੰਮਦ ਅਰਕਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ 400 ਮੀਟਰ ਫਰੀ ਸਟਾਇਲ ਅੰਡਰ 17 ਲੜਕਿਆਂ ਵਿੱਚ ਪਰਵੇਜ਼ ਸਿੰਘ ਨੇ ਪਹਿਲਾ,ਉਦੇ ਸਿੰਘ ਨੇ ਦੂਜਾ ਅਤੇ ਪਰਮ ਕਾਸਨਾ ਨੇ ਤੀਜਾ ਸਥਾਨ ਹਾਸਲ ਕੀਤਾ।

Have something to say? Post your comment

 

More in Sports

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਹਾਕੀ 'ਚ ਛਾਜਲੀ ਨੇ ਮੋਗਾ ਨੂੰ 6-4 ਨਾਲ ਹਰਾਕੇ ਟਰਾਫ਼ੀ ਜਿੱਤੀ 

ਸੁਨਾਮ ਵਿਖੇ ਦੋ ਰੋਜ਼ਾ ਹਾਕੀ ਟੂਰਨਾਮੈਂਟ ਭਲਕੇ 

ਵਿਧਾਇਕ ਕੁਲੰਵਤ ਸਿੰਘ ਵੱਲੋਂ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਦਾ ਉਦਘਾਟਨ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਿਆ

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ