Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Sports

ਖੇਡਾਂ ਵਤਨ ਪੰਜਾਬ ਦੀਆਂ-2023 : ਨੈੱਟਬਾਲ ਅੰਡਰ-14 (ਲੜਕੀਆਂ) ਵਿੱਚ ਤ੍ਰਿਪੜੀ ਸਕੂਲ ਨੇ ਗੋਲਡ ਮੈਡਲ ਹਾਸਲ ਕੀਤਾ

October 02, 2023 05:46 PM
SehajTimes

ਪਟਿਆਲਾ :  ਖੇਡਾਂ ਵਤਨ ਪੰਜਾਬ ਦੀਆਂ-2023 ਦਾ ਨੈੱਟਬਾਲ ਅੰਡਰ-14 ਕੁੜੀਆਂ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀਮਤੀ ਇੰਦੂ ਬਾਲਾ ਅਤੇ ਕੋ ਕਨਵੀਨਰ ਸ੍ਰੀਮਤੀ ਹਰਵਿੰਦਰ ਕੌਰ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ (ਪਟਿਆਲਾ) ਵਿਖੇ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਟੀਮਾਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ (ਪਟਿਆਲਾ) ਦੀ ਟੀਮ ਨੇ ਗੋਲਡ, ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਟੀਮ ਨੇ ਸਿਲਵਰ  ਅਤੇ ਸਰਕਾਰੀ ਮਿਡਲ ਸਕੂਲ ਮੈਣ (ਪਟਿਆਲਾ) ਦੀ ਟੀਮ ਨੇ ਬਰਾੳੇੂਂਜ਼ ਮੈਡਲ ਹਾਸਲ ਕੀਤਾ।ਸ.ਸ.ਸ.ਸ. ਤ੍ਰਿਪੜੀ (ਪਟਿਆਲਾ) ਦੀ ਟੀਮ ਨੇ ਸ੍ਰੀਮਤੀ ਇੰਦੂ ਬਾਲਾ (ਲੈਕਚਰਾਰ ਫਿਜ਼ੀਕਲ ਐਜ਼ੂਕੇਸ਼ਨ) ਦੀ ਅਗਵਾਈ ਵਿੱਚ ਇਸ ਟੂਰਨਾਮੈਂਟ ਵਿੱਚ ਭਾਗ ਲਿਆ ਅਤੇ ਇਸ ਸਕੂਲ ਦੀ ਟੀਮ ਜਗਜੋਤ ਕੌਰ, ਗਰਿਮਾ, ਸ਼ਕਸ਼ੀ ਦੇਵੀ, ਪੂਨਮ, ਪ੍ਰਭਜੋਤ ਕੌਰ, ਮਨਪ੍ਰੀਤ ਕੌਰ, ਜੋਤੀ, ਮਨੀਸ਼ਾ, ਨੇਹਾ, ਨੈਨਸੀ, ਜਸਲੀਨ ਅਤੇ ਚਾਂਦਨੀ ਸ਼ਾਮਲ ਸਨ। ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਟੀਮ ਨੇ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਦੀ ਅਗਵਾਈ ਵਿੱਚ ਇਸ ਟੂਰਨਾਮੈਂਟ ਵਿੱਚ ਭਾਗ ਲਿਆ ਅਤੇ ਇਸ ਸਕੂਲ ਦੀ ਟੀਮ ਵਿੱਚ ਮੰਨਤ, ਰੀਤਿਕਾ, ਸ਼ਿਵਾਨੀ, ਮਾਇਰਾ ਸ਼ਰਮਾ, ਨੰਦਨੀ, ਸੋਨਮ ਕੁਮਾਰੀ, ਸੋਨੂੰ, ਹਰਲੀਨ ਕੌਰ, ਮਹਿਕਪ੍ਰੀਤ ਕੌਰ, ਸੋਮਾ ਕੁਮਾਰੀ, ਮਨਪ੍ਰੀਤ ਕੌਰ ਅਤੇ ਗੁਰਨੂਰ ਕੌਰ ਸ਼ਾਮਲ ਸਨ। ਸਰਕਾਰੀ ਮਿਡਲ ਸਕੂਲ ਮੈਣ (ਪਟਿਆਲਾ) ਦੀ ਟੀਮ ਨੇ ਸ੍ਰੀ ਦੀਪਇੰਦਰ ਸਿੰਘ (ਪੀ.ਟੀ.ਆਈ.) ਦੀ ਅਗਵਾਈ ਵਿੱਚ ਇਸ ਟੂਰਨਾਮੈਂਟ ਵਿੱਚ ਭਾਗ ਲਿਆ ਅਤੇ ਇਸ ਸਕੂਲ ਦੀ ਟੀਮ ਵਿੱਚ ਅਜੀਤ, ਕਲਪਨਾ, ਪ੍ਰੀਤ, ਕ੍ਰਿਸ਼ਮਾ, ਖੁਸ਼ੀ, ਕਮਲ ਕੌਰ, ਜਸਪ੍ਰੀਤ ਕੌਰ, ਕੁਲਵੀਰ ਕੌਰ, ਅਨੂੰਪ੍ਰੀਤ ਕੌਰ, ਦੀਪਿਕਾ, ਰੁਪਿੰਦਰ ਕੌਰ ਅਤੇ ਨਵਜੋਤ ਕੌਰ ਸ਼ਾਮਲ ਸਨ। ਸ.ਸ.ਸ.ਸ. ਤ੍ਰਿਪੜੀ (ਪਟਿਆਲਾ) ਦੇ ਪ੍ਰਿੰਸੀਪਲ ਡਾ. ਨਰਿੰਦਰ ਕੁਮਾਰ ਜੀ ਨੇ ਬੱਚਿਆਂ ਨੂੰ ਇਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਕਿਉਕਿ ਇਸ ਨਾਲ ਬਹੁਤ ਬੱਚੇ ਖੇਡਾਂ ਨਾਲ ਜੁੜ ਰਹੇ ਹਨ।ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਜੇਕਰ ਬੱਚੇ ਖੇਡਾਂ ਨਾਲ ਜੁੜਣਗੇ ਤਾਂ ਉਹ ਨਸ਼ੇ ਵਰਗੀ ਬੁਰਾਈ ਤੋਂ ਵੀ ਦੂਰ ਰਹਿਣਗੇ।ਇਸ ਮੌਕੇ ਤੇ ਸ੍ਰੀਮਤੀ ਮਨਵੀਰ ਕੌਰ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਜਰਨੈਲ ਸਿੰਘ ਅਤੇ ਹੋਰ ਕੋਚ ਮੋਜੂਦ ਸਨ।

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ