Monday, November 03, 2025

Malwa

ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਪ੍ਰਗਟ

October 02, 2023 07:54 PM
SehajTimes

ਪਟਿਆਲਾ, ਦਲਜਿੰਦਰ ਸਿੰਘ  : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਇੰਮਪੂਰਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ ਦੀ ਧਰਮਪਤਨੀ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦੇ ਸਵਰਗਵਾਸ ਹੋਣ ਜਾਣ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗਹਿਰਾ ਦੁੱਖ ਪ੍ਰਗਟ ਕੀਤਾ। ਪ੍ਰੋ. ਬਡੂੰਗਰ ਨੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦਾ ਸਦੀਵੀ ਵਿਛੋੜਾ ਨਾ ਪੂਰਾ ਹੋਣ ਵਾਲਾ ਘਾਟਾ। ਉਨ੍ਹਾਂ ਕਿਹਾ ਕਿ ਬੀਬੀ ਪਰਮਜੀਤ ਕੌਰ ਨੂੰ ਪ੍ਰਮਾਤਮਾ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਬੀਬੀ ਪਰਮਜੀਤ ਕੌਰ ਹਮੇਸ਼ਾ ਧਾਰਮਕ ਕਾਰਜਾਂ ਵਿਚ ਆਪਣਾ ਵੱਡਾ ਯੋਗਦਾਨ ਪਾਉਂਦੇ ਰਹੇ ਹਨ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਨੂੰ ਪੰਥਕ ਸਫਾਂ ਵਿਚ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਸਾਬਕਾ ਚੇਅਰਮੈਨ ਇੰਦਰਮੋਹਨ ਬਜਾਜ ਅਤੇ ਸਮੂਹ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਗੁਰਬਾਣੀ ਦਾ ਫਲਸਫਾ ਸਾਰਿਆਂ ਨੂੰ ਭਾਣੇ ਵਿਚ ਰਹਿਣ ਲਈ ਪ੍ਰੇਰਿਤ ਕਰਦਾ ਹੈ । ਬੀਬੀ ਪਰਮਜੀਤ ਕੌਰ ਦੇ ਅਚਨਚੇਤ ਸਦੀਵੀ ਵਿਛੋੜੇ ’ਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕਲਦੀਪ ਕੌਰ ਟੌਹੜਾ, ਸੁਰਜੀਤ ਸਿੰਘ ਗੜ੍ਹੀ ਤੋਂ ਇਲਾਵਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਸਮੇਤ ਸਮੂਹ ਸਟਾਫ ਮੁਲਾਜ਼ਮਾਂ ਨੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦਾ ਅੰਤਿਮ ਸਸਕਾਰ ਸ਼ਮਸ਼ਾਨਘਾਟ ਬੀਰ ਜੀ ਦੀਆਂ ਮੜ੍ਹੀਆਂ ਵਿਖੇ ਸਵੇਰੇ 11.00 ਵਜੇ ਕੀਤਾ ਜਾਵੇਗਾ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ