Saturday, May 10, 2025

Sports

11 ਤੇ 12 ਅਕਤੂਬਰ ਨੂੰ ਹੋਣਗੇ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਗੱਤਕੇ ਦੇ ਕੌਮੀ ਮੁਕਾਬਲੇ

October 04, 2023 07:56 PM
SehajTimes

ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਗੱਤਕਾ ਸੰਸਥਾ 'ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆਵੱਲੋਂ ਗੱਤਕਾ ਐਸੋਸੀਏਸ਼ਨ ਦਿੱਲੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਕਰਵਾਈ ਜਾ ਰਹੀ 11ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਦੀਆਂ ਤਿਆਰੀਆਂ ਜ਼ੋਰਾਂ ਤੇ ਹਨ। ਅੱਜ ਇੱਥੇ ਇਸ ਸਬੰਧੀ ਇੱਕ ਮੀਟਿੰਗ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਗੱਤਕਾ ਐਸੋਸੀਏਸ਼ਨ ਦਿੱਲੀ ਦੇ ਚੇਅਰਮੈਨ ਅਤੇ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਬਜੀਤ ਸਿੰਘ ਵਿਰਕਪ੍ਰਧਾਨ ਗੁਰਮੀਤ ਸਿੰਘ ਰਾਣਾਜਨਰਲ ਸਕੱਤਰ ਜੀਤਇੰਦਰਪਾਲ ਸਿੰਘਸੰਯੁਕਤ ਸਕੱਤਰ ਮੇਜਰ ਸਿੰਘ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੋਚਿੰਗ ਡਾਇਰੈਕਟੋਰੇਟ ਵੱਲੋਂ ਡਾਇਰੈਕਟਰ ਜੋਗਿੰਦਰ ਸਿੰਘ ਬੁੱਧ ਵਿਹਾਰ ਸ਼ਾਮਿਲ ਹੋਏ।

 

ਇਸ ਮੀਟਿੰਗ ਦੌਰਾਨ ਤਾਲਕਟੋਰਾ ਸਟੇਡੀਅਮ ਵਿੱਚ ਹੋਣ ਵਾਲੇ ਨੈਸ਼ਨਲ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਲੇਖਾ-ਜੋਖਾ ਕੀਤਾ ਗਿਆ ਅਤੇ ਵੱਖ-ਵੱਖ ਬਣਾਈਆਂ ਗਈਆਂ ਕਮੇਟੀਆਂ ਦੇ ਮੈਂਬਰਾਂ ਨੂੰ ਉਹਨਾਂ ਦੀਆਂ ਡਿਊਟੀਆਂ ਸਬੰਧੀ ਗਿਆਤ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਦੋ ਰੋਜਾ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਘੱਟੋ ਘੱਟ 18 ਰਾਜਾਂ ਤੋਂ ਲੜਕੇ ਅਤੇ ਲੜਕੀਆਂ ਦੀਆਂ ਵੱਖ-ਵੱਖ ਉਮਰ ਵਰਗ ਦੀਆਂ ਟੀਮਾਂ ਭਾਗ ਲੈਣਗੀਆਂ। ਉਹਨਾਂ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੀ ਰਿਹਾਇਸ਼ ਦਾ ਵੱਖੋ ਵੱਖਰਾ ਪ੍ਰਬੰਧ ਹੋਵੇਗਾ ਅਤੇ ਲੰਗਰ ਦਾ ਖੁੱਲਾ ਪ੍ਰਬੰਧ ਕੀਤਾ ਗਿਆ ਹੈ। ਰੈਫਰੀਆਂ ਅਤੇ ਜੱਜਮੈਂਟ ਟੀਮਾਂ ਦੇ ਰਹਿਣ ਲਈ ਵੱਖਰਾ ਪ੍ਰਬੰਧ ਹੋਵੇਗਾ।

ਉਹਨਾਂ ਸਮੂਹ ਰਾਜਾਂ ਦੇ ਗੱਤਕਾ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਆਖਿਆ ਕਿ ਉਹ ਆਪੋ-ਆਪਣੇ ਰਾਜਾਂ ਦੀ ਪ੍ਰਵਾਨਤ ਖੇਡ ਕਿੱਟ ਵਿੱਚ ਹੀ ਸ਼ਾਮਿਲ ਹੋਣ।

Have something to say? Post your comment

 

More in Sports

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਹਾਕੀ 'ਚ ਛਾਜਲੀ ਨੇ ਮੋਗਾ ਨੂੰ 6-4 ਨਾਲ ਹਰਾਕੇ ਟਰਾਫ਼ੀ ਜਿੱਤੀ 

ਸੁਨਾਮ ਵਿਖੇ ਦੋ ਰੋਜ਼ਾ ਹਾਕੀ ਟੂਰਨਾਮੈਂਟ ਭਲਕੇ 

ਵਿਧਾਇਕ ਕੁਲੰਵਤ ਸਿੰਘ ਵੱਲੋਂ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਦਾ ਉਦਘਾਟਨ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਿਆ

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ