ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥ ੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਿਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥ 811911