ਸੁਨਾਮ (ਦਰਸ਼ਨ ਸਿੰਘ ਚੌਹਾਨ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਐਨ ਐਸ ਐਸ ਵਿਭਾਗ ਅਤੇ ਥਾਣਾ ਸਿਟੀ ਸੁਨਾਮ ਦੇ ਐਸਐਚਓ ਇੰਸਪੈਕਟਰ ਦੀਪਇੰਦਰਪਾਲ ਸਿੰਘ ਜੇਜੀ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਆਡੀਟੋਰੀਅਮ ਵਿਖੇ ਸ਼ੁੱਕਰਵਾਰ ਨੂੰ ਨਸ਼ਿਆਂ ਖ਼ਿਲਾਫ਼ ਸੈਮੀਨਾਰ ਕਰਵਾਇਆ ਗਿਆ। ਕਾਲਜ਼ ਪ੍ਰਿੰਸੀਪਲ ਡਾਕਟਰ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ ਇਸ ਸੈਮੀਨਾਰ ਵਿਚ ਮਾਨਯੋਗ ਜੁਡੀਸ਼ੀਅਲ ਮੈਜਿਸਟਰੇਟ ਸੀਨੀਅਰ ਡਵੀਜ਼ਨ ਗੁਰਪਿੰਦਰ ਸਿੰਘ ਜੌਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਬੋਲਦਿਆਂ ਜੁਡੀਸ਼ੀਅਲ ਮੈਜਿਸਟਰੇਟ ਗੁਰਭਿੰਦਰ ਸਿੰਘ ਜੌਹਲ ਨੇ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਸਮਾਜ ਲਈ ਘਾਤਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾਖੋਰੀ ਗੰਭੀਰ ਚਿੰਤਾ ਦਾ ਵਿਸ਼ਾ ਹੈ । ਸਮੁੱਚੇ ਸਮਾਜ ਖਾਸਕਰ ਨੌਜਵਾਨਾਂ ਨੂੰ ਇਕੱਠੇ ਹੋਕੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਖ਼ਤੀ ਕਰਨ ਦੀ ਲੋੜ ਹੈ।
ਇਸ ਦੌਰਾਨ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਨਾਟਕ ਦਾ ਮੰਚਨ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਦੇ ਪੋਸਟਰ ਬਣਾਏ ਅਤੇ ਭਾਸ਼ਣ ਮੁਕਾਬਲੇ ਵਿੱਚ ਵਿਚਾਰ ਪੇਸ਼ ਕੀਤੇ। ਇਸ ਮੌਕੇ ਪ੍ਰਿੰਸੀਪਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਐਡਵੋਕੇਟ ਰਵਿੰਦਰ ਭਾਰਦਵਾਜ, ਵਾਈਸ ਪ੍ਰਿੰਸੀਪਲ ਡਾ.ਅਚਲਾ ਸਿੰਗਲਾ, ਐਨ.ਐਸ.ਐਸ ਪ੍ਰੋਗਰਾਮ ਅਫਸਰ ਡਾਕਟਰ ਰਮਨਦੀਪ ਕੌਰ, ਪ੍ਰੋਫੈਸਰ ਨਰਦੀਪ ਸਿੰਘ, ਮੁਖਤਿਆਰ ਸਿੰਘ, ਚਮਕੌਰ ਸਿੰਘ, ਐਡਵੋਕੇਟ ਹਰਦੀਪ ਸਿੰਘ ਚੱਠਾ, ਮੈਡਮ ਪਾਰੂਲ ਸਿਡਾਨਾ ਅਤੇ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।
ਫਾਈਲ 6-- ਸੁਨਾਮ -- ਸੈਮੀਨਾਰ