ਈਡੀ ਵਲੋਂ ਗ੍ਰਿਫਤਾਰ ਕੀਤੇ ਆਪ ਆਗੂ ਤੇ ਸਾਂਸਦ ਸੰਜੇ ਸਿੰਘ ਦੇ ਹੱਕ ਚ ਅੱਜ ਪੰਜਾਬ ਭਰ ਚ ਆਮ ਆਦਮੀ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ। ਇਸ ਦੌਰਾਨ ਹੁਸਿ਼ਆਰਪੁਰ ਦੇ ਸਥਾਨਕ ਸੈਸ਼ਨ ਚੌਕ ਚ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜੋ਼ਰਦਾਰ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਕੇਂਦਰ ਦੀ ਭਾਜਪਾ ਸਰਕਾਰ ਤੇ ਵਰ੍ਹਦਿਆਂ ਆਪ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਭਾਜਪਾ ਧੱਕੇਸ਼ਾਹੀ ਕਰ ਰਹੀ ਐ ਉਹ ਸਰਾਸਰ ਲੋਕਤੰਤਰ ਦਾ ਘਾਣ ਹੈ ਤੇ 2024 ਦੀਆਂ ਲੋਕ ਸਭਾ ਚੋਣਾਂ ਚ ਆਪਣੀ ਹਾਰ ਨੂੰ ਦੇਖਦਿਆਂ ਹੋਇਆਂ ਪ੍ਰਧਾਨ ਮੰਤਰੀ ਵਲੋਂ ਇਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਤਿੰਦਰ ਜੈਨ ਤੇ ਫਿਰ ਮਨੀਸ਼ ਸਿਸੋਦੀਆਂ ਨਾਲ ਧੱਕੇਸ਼ਾਹੀ ਕੀਤੀ ਤੇ ਹੁਣ ਇਹ ਵਰਤਾਰਾ ਸੰਜੇ ਸਿੰਘ ਨਾਲ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੱਟੜ ਇਮਾਨਦਾਰਾਂ ਦੀ ਪਾਰਟੀ ਹੈ ਤੇ ਇਮਾਨਦਾਰੀ ਦੇ ਬਲਬੂਤੇ ਤੇ ਹੀ ਲੋਕਾਂ ਨੇ ਇੰਨਾ ਜਿ਼ਆਦਾ ਪਿਆਰ ਦਿੱਤਾ ਹੈ।ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀਆਂ ਅਜਿਹੀਆਂ ਘਟੀਆ ਚਾਲਾਂ ਤੋਂ ਕਦੇ ਵੀ ਡਰਨ ਵਾਲੀ ਨਹੀਂ ਹੈ ਤੇ ਭਾਜਪਾ ਦੀ ਹਰ ਚਾਲ ਦਾ ਮੂੰਹ ਤੋੜ ਜਵਾਬ ਦੇਵੇਗੀ।