ਸਲੋਕੁ ਮਃ ੧ ॥
ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ ਸਚੇ ਆਕਾਰੁ ॥ ਸਚੇ ਤੇਰੇ ਕਰਣੇ ਸਰਬ ਬੀਚਾਰੁ ॥ ਸਚਾ ਤੇਰਾ ਅਮਰੁ ਸਚਾ ਦੀਬਾਣੁ ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ ਕਰਮੁ ਸਚਾ ਨੀਸਾਣੁ ॥ ਸਚੇ ਤੁਧੁ ਆਖਹਿ ਲਖ ਕਰੋੜਿ ॥ ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥ ਸਚੀ ਤੇਰੀ ਸਿਫਤਿ ਸਚੀ ਸਾਲਾਹ ॥ ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥ ਨਾਨਕ ਸਚੁ ਧਿਆਇਨਿ ਸਚੁ ॥ ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥ ਮਃ ੧ ॥ ਵਡੀ ਵਡਿਆਈ ਜਾ ਵਡਾ ਨਾਉ ॥ ਵਡੀ ਵਡਿਆਈ ਜਾ ਸਚੁ ਨਿਆਉ ॥ ਵਡੀ ਵਡਿਆਈ ਜਾ ਨਿਹਚਲ ਥਾਉ ॥ ਵਡੀ ਵਡਿਆਈ ਜਾਣੈ ਆਲਾਉ ॥ ਵਡੀ ਵਡਿਆਈ ਬੁਝੈ ਸਭਿ ਭਾਉ ॥ ਵਡੀ ਵਡਿਆਈ ਜਾ ਪੁਛਿ ਨ ਦਾਤਿ ॥ ਵਡੀ ਵਡਿਆਈ ਜਾ ਆਪੇ ਆਪਿ ॥ ਨਾਨਕ ਕਾਰ ਨ ਕਥਨੀ ਜਾਇ ॥ ਕੀਤਾ ਕਰਣਾ ਸਰਬ ਰਜਾਇ ॥੨॥ ਮਹਲਾ ੨ ॥ ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨ੍ਹਾ ਹੁਕਮਿ ਸਮਾਇ ਲਏ ਇਕਨਾ ਹੁਕਮੇ ਕਰੇ ਵਿਣਾਸੁ ॥ ਇਕਨ੍ਹਾ ਭਾਣੈ ਕਢਿ ਲਏ ਇਕਨ੍ਹਾ ਮਾਇਆ ਵਿਚਿ ਨਿਵਾਸੁ ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥ਪਉੜੀ ॥ ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥ ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥ ਥਾਉ ਨ ਪਾਇਨਿ ਕੂੜਿਆਰ ਮੁਹ ਕਾਲੈ ਦੋਜਕਿ ਚਾਲਿਆ ॥ ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥ ਲਿਖਿ ਨਾਵੈ ਧਰਮੁ ਬਹਾਲਿਆ ॥੨॥