Thursday, May 09, 2024
BREAKING NEWS
ਬਿਹਾਰ ’ਚ ਬਿਜਲੀ ਡਿੱਗਣ ਨਾਲ ਦੋ ਮੌਤਾਂਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ’ਤੇ 13 ਮਈ ਨੂੰ ਸੁਣਵਾਈ ਹੋਵੇਗੀਭਾਰਤੀਆਂ ਨੂੰ ਰੂਸ ਯੂਕਰੇਨ ਜੰਗ ’ਚ ਭੇਜਣ ਵਾਲੇ 4 ਦੋਸ਼ੀ ਗ੍ਰਿਫ਼ਤਾਰਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

Sports

ਪਹਿਲੀ ਵਾਰ 8 ਸੋਨ ਤਗਮੇ ਸਣੇ ਜਿੱਤੇ 19 ਮੈਡਲ, ਪੰਜਾਬ ਨੇ ਏਸ਼ੀਅਨ ਖੇਡਾਂ ‘ਚ ਤੋੜਿਆ 72 ਸਾਲ ਦਾ ਰਿਕਾਰਡ

October 09, 2023 05:39 PM
SehajTimes

ਚੀਨ ਦੇ ਹਾਂਗਜ਼ੂ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 72 ਸਾਲਾਂ ਦਾ ਰਿਕਾਰਡ ਤੋੜਦਿਆਂ ਅੱਜ ਤੱਕ ਦਾ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਇਸ ਮੁਕਾਬਲੇ ਵਿੱਚ ਸੂਬੇ ਦੇ ਖਿਡਾਰੀਆਂ ਨੇ 8 ਸੋਨ, 6 ਚਾਂਦੀ ਅਤੇ 5 ਕਾਂਸੀ ਦੇ ਤਗਮਿਆਂ ਸਮੇਤ ਕੁੱਲ 19 ਤਗਮੇ ਜਿੱਤੇ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। ਖੇਡ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਵੱਡੇ ਮੰਚ ‘ਤੇ ਸਾਡੇ ਖਿਡਾਰੀਆਂ ਨੇ ਆਪਣੀ ਮਿਹਨਤ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ ਵਾਰ ਪੰਜਾਬ ਸਰਕਾਰ ਨੇ ਏਸ਼ਿਆਈ ਖੇਡਾਂ ਵਿੱਚ ਭਾਗ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਸਨ।

 


ਏਸ਼ਿਆਈ ਖੇਡਾਂ ਦੇ 72 ਸਾਲਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਤੋਂ ਪਹਿਲਾਂ 1951 ਵਿੱਚ ਨਵੀਂ ਦਿੱਲੀ ਵਿੱਚ 7-7 ਅਤੇ 1962 ਵਿੱਚ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਸਭ ਤੋਂ ਵੱਧ ਸੋਨ ਤਗਮੇ ਜਿੱਤੇ ਸਨ। ਇਸ ਵਾਰ ਇਹ ਰਿਕਾਰਡ ਤੋੜਦੇ ਹੋਏ ਪੰਜਾਬ ਦੇ ਖਿਡਾਰੀਆਂ ਨੇ 8 ਸੋਨ ਤਗਮੇ ਜਿੱਤੇ ਹਨ। ਇਸ ਵਾਰ ਪੰਜਾਬ ਦੇ ਖਿਡਾਰੀਆਂ ਨੇ ਕੁੱਲ ਰਿਕਾਰਡ 19 ਤਗਮੇ ਜਿੱਤੇ ਹਨ।
ਸਿਫਤ ਕੌਰ ਸਮਰਾ ਨੇ ਨਿਸ਼ਾਨੇਬਾਜ਼ੀ ਵਿੱਚ ਇੱਕ ਸੋਨ ਅਤੇ ਇੱਕ ਚਾਂਦੀ ਦਾ ਤਗਮਾ ਜਿੱਤਿਆ। ਗੋਲਡ ਮੈਡਲ ਜਿੱਤਣ ਵਾਲਿਆਂ ਵਿੱਚ ਮਹਿਲਾ ਕ੍ਰਿਕਟ ਵਿੱਚ ਹਰਮਨਪ੍ਰੀਤ ਕੌਰ (ਕਪਤਾਨ), ਕਨਿਕਾ ਆਹੂਜਾ ਅਤੇ ਅਮਨਜੋਤ ਕੌਰ, ਸ਼ਾਟਪੁੱਟ ਵਿੱਚ ਤਜਿੰਦਰ ਪਾਲ ਸਿੰਘ ਤੂਰ, ਨਿਸ਼ਾਨੇਬਾਜ਼ੀ ਵਿੱਚ ਅਰਜੁਨ ਸਿੰਘ ਚੀਮਾ ਅਤੇ ਜ਼ੋਰਾਵਰ ਸਿੰਘ ਸੰਧੂ, ਤੀਰਅੰਦਾਜ਼ੀ ਵਿੱਚ ਪ੍ਰਨੀਤ ਕੌਰ, ਹਰਮਨਪ੍ਰੀਤ ਸਿੰਘ, ਹਰਦਿਕ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ ਬੱਲ, ਕ੍ਰਿਸ਼ਨ ਬਹਾਦਰ ਪਾਠਕ ਅਤੇ ਸੁਖਜੀਤ ਸਿੰਘ ਨੇ ਪੁਰਸ਼ ਹਾਕੀ ਵਿੱਚ ਸੋਨ ਤਗਮੇ ਅਤੇ ਅਰਸ਼ਦੀਪ ਸਿੰਘ ਅਤੇ ਪ੍ਰਭਸਿਮਰਨ ਸਿੰਘ ਨੇ ਪੁਰਸ਼ਾਂ ਦੀ ਕ੍ਰਿਕਟ ਵਿੱਚ ਸੋਨ ਤਗਮੇ ਜਿੱਤੇ।
ਚਾਂਦੀ ਦੇ ਤਗਮੇ ਜਿੱਤਣ ਵਾਲਿਆਂ ਵਿੱਚ ਹਰਮਿਲਨ ਬੈਂਸ ਨੇ 800 ਮੀਟਰ ਅਤੇ 1500 ਮੀਟਰ ਵਿੱਚ ਦੋ ਚਾਂਦੀ ਦੇ ਤਗਮੇ ਅਤੇ ਜਸਵਿੰਦਰ ਸਿੰਘ ਨੇ ਰੋਇੰਗ ਵਿੱਚ ਇੱਕ ਚਾਂਦੀ ਅਤੇ ਇੱਕ ਕਾਂਸੀ ਦਾ ਤਗਮਾ ਜਿੱਤਿਆ। ਧਰੁਵ ਕਪਿਲਾ ਨੇ ਬੈਡਮਿੰਟਨ ਟੀਮ ਵਿੱਚ ਚਾਂਦੀ ਦਾ ਤਗਮਾ ਅਤੇ ਰਾਜੇਸ਼ਵਰੀ ਕੁਮਾਰੀ ਨੇ ਟਰੈਪ ਸ਼ੂਟਿੰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਕਾਂਸੀ ਦੇ ਤਗਮੇ ਜਿੱਤਣ ਵਾਲਿਆਂ ਵਿੱਚ ਵਿਜੇਵੀਰ ਸਿੱਧੂ ਨੇ ਨਿਸ਼ਾਨੇਬਾਜ਼ੀ ਵਿੱਚ ਕਾਂਸੀ ਦਾ ਤਗਮਾ, ਸਤਨਾਮ ਸਿੰਘ, ਸੁਖਮੀਤ ਸਿੰਘ ਅਤੇ ਚਰਨਜੀਤ ਸਿੰਘ ਨੇ ਰੋਇੰਗ ਵਿੱਚ ਕਾਂਸੀ ਦਾ ਤਗਮਾ, ਮੰਜੂ ਰਾਣੀ ਨੇ ਪੈਦਲ ਦੌੜ ਵਿੱਚ ਅਤੇ ਸਿਮਰਨਜੀਤ ਕੌਰ ਨੇ ਤੀਰਅੰਦਾਜ਼ੀ ਵਿੱਚ ਕਾਂਸੀ ਦਾ ਤਗਮਾ ਜਿੱਤਿਆ।

 

Have something to say? Post your comment

 

More in Sports

ਡੀ.ਸੀ. ਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਟੀ-20 ਵਿਸ਼ਵ ਕੱਪ ਅੱਜ ਹੋ ਸਕਦਾ ਹੈ ਟੀਮ ਦਾ ਐਲਾਨ

ਵਰਲਡ ਕੱਪ ਸਟੇਜ-1'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ

ਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ

ਕੋਲਕਾਤਾ ਨਾਈਟ ਰਾਈਡਰਜ਼ ਕੇਕੇਆਰ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਦੇ 16 ਵੇਂ ਮੈਚ ਵਿੱਚ

ਵਿਰਾਟ ਕੋਹਲੀ ਨੇ ਟੀ-20 ‘ਚ 12 ਹਜ਼ਾਰ ਦੌੜਾਂ ਬਣਾ ਕੇ ਰਚਿਆ ਇਤਿਹਾਸ

3 ਮਹੀਨਿਆਂ ਤੱਕ ਚੱਲੇਗਾ IPL : 10 ਟੀਮਾਂ 94 ਮੈਚ 2047 ਤੱਕ ਖੇਡਣਗੀਆਂ

ਗੋਲਡ ਮੈਡਲਿਸਟ ਰੁਪੇਸ਼ ਕੁਮਾਰ ਬੇਗੜਾ ਨੇ ਬਤੌਰ ਜ਼ਿਲ੍ਹਾ ਖੇਡ ਅਧਿਕਾਰੀ ਅਹੁਦਾ ਸੰਭਾਲਿਆ

ਧਨੌਲਾ ਵਿਖੇ 39ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ 15 ਮਾਰਚ ਤੋਂ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ