ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਜ਼ਰਾਈਲ-ਹਮਾਸ ਜੰਗ ਨੂੰ ਲੈ ਕੇ ਪਹਿਲੀ ਵਾਰ ਪ੍ਰਤੀਕਿਰਿਆ ਦਿੱਤੀ ਹੈ। ਪ੍ਰਧਾਨ ਮੰਤਰੀ ਟਰੂਡੋ ਨੇ ਸ਼ਨੀਵਾਰ (7 ਅਕਤੂਬਰ, 2023) ਨੂੰ ਇਜ਼ਰਾਈਲ 'ਤੇ ਹਮਾਸ ਦੇ ਅਚਾਨਕ ਹਮਲੇ ਅਤੇ ਲੜਾਕਿਆਂ ਦੀ ਘੁਸਪੈਠ ਨੂੰ 'ਅੱਤਵਾਦੀ ਹਮਲਾ' ਦੱਸਿਆ ਹੈ।
ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਹੋਇਆਂ ਉਨ੍ਹਾਂ ਲਿਖਿਆ, " "ਮੈਂ ਇਜ਼ਰਾਈਲ ਦੀ ਤਾਜ਼ਾ ਸਥਿਤੀ ਬਾਰੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਮੁਹੰਮਦ ਬਿਨ ਜ਼ਾਇਦ ਨਾਲ ਫੋਨ 'ਤੇ ਗੱਲ ਕੀਤੀ। ਅਸੀਂ ਇਸ ਮੁੱਦੇ 'ਤੇ ਆਪਣੀਆਂ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ ਅਤੇ ਆਮ ਨਾਗਰਿਕਾਂ ਦੀਆਂ ਸੁਰੱਖਿਆ ਦੀਆਂ ਜ਼ਰੂਰਤਾਂ 'ਤੇ ਚਰਚਾ ਕੀਤੀ।" ਉਨ੍ਹਾਂ ਲਿਖਿਆ, "ਅਸੀਂ ਭਾਰਤ ਸਬੰਧੀ ਵੀ ਗੱਲ ਕੀਤੀ ਅਤੇ ਕਾਨੂੰਨ ਸ਼ਾਸਨ ਨੂੰ ਬਣਾਏ ਰੱਖਣ ਦੇ ਮਹੱਤਵ ਬਾਰੇ ਵੀ ਗੱਲ ਕੀਤੀ।"
ਕੈਨੇਡੀਅਨ ਪ੍ਰਧਾਨ ਮੰਤਰੀ ਦੇ ਦਫਤਰ ਨੇ ਐਤਵਾਰ ਨੂੰ ਜਾਰੀ ਇਕ ਬਿਆਨ 'ਚ ਕਿਹਾ ਕਿ ਹਮਾਸ ਨੇ ਇਜ਼ਰਾਈਲ ਦੇ ਖਿਲਾਫ ਵੱਡੀ ਯੋਜਨਾ ਬਣਾ ਕੇ ਹਮਲਾ ਕੀਤਾ ਹੈ।