Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਸੁਨਾਮ : ਖੰਨਾ ਤੇ ਦਾਮਨ ਨੇ ਸ਼ਹੀਦ ਪਰਵਿੰਦਰ ਦੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ

October 09, 2023 07:05 PM
SehajTimes

ਸੁਨਾਮ, (ਦਰਸ਼ਨ ਸਿੰਘ ਚੌਹਾਨ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਵਿਧਾਇਕ ਅਰਵਿੰਦ ਖੰਨਾ ਅਤੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਕਾਰਗਿਲ ਵਿੱਚ ਡਿਊਟੀ ਨਿਭਾਅ ਰਹੇ ਪਿੰਡ ਛਾਜਲੀ ਦੇ ਜੰਮਪਲ ਫ਼ੌਜ ਦੇ ਜਵਾਨ ਸ਼ਹੀਦ ਪਰਵਿੰਦਰ ਸਿੰਘ ਦੀ ਹੋਈ ਮੌਤ ਤੇ ਛਾਜਲੀ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਭਾਜਪਾ ਆਗੂਆਂ ਅਰਵਿੰਦ ਖੰਨਾ ਅਤੇ ਦਾਮਨ ਬਾਜਵਾ ਨੇ ਕਿਹਾ ਕਿ ਪਰਿਵਾਰ ਲਈ ਨੌਜਵਾਨ ਪੁੱਤ ਦਾ ਭਰ ਜਵਾਨੀ ਵਿੱਚ ਸੰਸਾਰ ਤੋਂ ਚਲੇ ਜਾਣਾ ਨਾਸਹਿਣਯੋਗ ਹੈ ਲੇਕਿਨ ਮੁਲਕ ਦੀ ਰਾਖੀ ਲਈ ਸਰਹੱਦਾਂ ਤੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਣਾ ਗੌਰਵਮਈ ਵਿਰਸੇ ਦੀ ਯਾਦ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਦੇਸ਼ ਦੀ ਵੰਡ ਤੋਂ ਲੈਕੇ ਨਿਭਾਈਆਂ ਸੇਵਾਵਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਦੀ ਦੇਸ਼ ਭਗਤੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਜੋ ਵੀ ਸੰਭਵ ਹੋ ਸਕਿਆ ਉਹ ਬੜੀ ਸੁਹਿਰਦਤਾ ਨਾਲ ਕੀਤਾ ਜਾਵੇਗਾ। ਸ਼ਹੀਦ ਪਰਵਿੰਦਰ ਸਿੰਘ ਦੀ ਯਾਦ ਵਿੱਚ ਸਕੂਲ ਦਾ ਨਾਮ ਅਤੇ ਸਟੇਡੀਅਮ ਬਣਾਉਣ ਦੀ ਮੰਗ ਪਿੰਡ ਦੇ ਪਤਵੰਤਿਆਂ ਵੱਲੋਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਸ਼ਹੀਦ ਪਰਵਿੰਦਰ ਸਿੰਘ ਦੇ ਪਿਤਾ ਗੁਰਜੀਤ ਸਿੰਘ ਫ਼ੌਜ ਵਿੱਚੋਂ ਸੇਵਾ ਮੁਕਤ ਹੋਏ ਹਨ ਅਤੇ ਭਰਾ ਗੁਰਪਿੰਦਰ ਸਿੰਘ ਫ਼ੌਜ ਵਿੱਚ ਸੇਵਾਵਾਂ ਨਿਭਾਅ ਰਿਹਾ ਹੈ। ਇਸ ਮੌਕੇ ਸਰਪੰਚ ਪਰਮਿੰਦਰ ਕੌਰ ਦੇ ਪਤੀ ਸਮਾਜ ਸੇਵੀ ਇੰਦਰਜੀਤ ਸਿੰਘ ਬਾਵਾ ਧਾਲੀਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਭਾਜਪਾ ਐਸਸੀ ਮੋਰਚਾ ਜ਼ਿਲ੍ਹਾ ਸੰਗਰੂਰ-2 ਦੇ ਪ੍ਰਧਾਨ ਸਤਗੁਰ ਸਿੰਘ ਛਾਜਲੀ, ਯੁਵਾ ਮੋਰਚਾ ਜ਼ਿਲ੍ਹਾ ਸੰਗਰੂਰ-2 ਦੇ ਪ੍ਰਧਾਨ ਸ਼ੇਰਵਿੰਦਰ ਸਿੰਘ ਧਾਲੀਵਾਲ ਅਤੇ ਭਾਜਪਾ ਜ਼ਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ ਧਰਮਿੰਦਰ ਸਿੰਘ ਦੁੱਲਟ ਤੋਂ ਇਲਾਵਾ ਹੋਰ ਮੈਂਬਰ ਹਾਜ਼ਰ ਸਨ।

          

           

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਸੰਸਦ ਮੈਂਬਰ ਮਾਨ ਨੇ ਰੱਖਿਆ ਮੰਤਰੀ ਕੋਲ ਸੁਨਾਮ ਵਿੱਚ ਸੈਨਿਕ ਸਕੂਲ ਖੋਲ੍ਹਣ ਦੀ ਮੰਗ ਉਠਾਈ

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਮਜ਼ਦੂਰਾਂ ਦੀ ਹੜਤਾਲ ਦਾ ਝੋਨੇ ਦੇ ਸੀਜ਼ਨ ਤੇ ਪੈਣ ਲੱਗਾ ਅਸਰ

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਨਸ਼ਾ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ -- ਜੌਹਲ

Have something to say? Post your comment

 

More in Malwa

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਭਾਰਤ-ਅਮਰੀਕਾ ਵਪਾਰ ਵਾਰਤਾ ਕਿਸਾਨੀ ਲਈ ਘਾਤਕ 

ਅਕੇਡੀਆ ਵਰਲਡ ਸਕੂਲ 'ਚ ਤੀਆਂ ਦੀ ਧਮਾਲ 

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ