Monday, November 03, 2025

Malwa

ਪਟਿਆਲਾ : ਮਿਊਂਸੀਪਲ ਵਰਕਰਾਂ ਵੱਲੋਂ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ

October 09, 2023 07:18 PM
SehajTimes

ਪਟਿਆਲਾ : ਮਿਊਂਸੀਪਲ ਵਰਕਰ ਯੂਨੀਅਨ, ਪਟਿਆਲਾ (ਸਬੰਧਤ ਭਾਰਤੀ ਮਜ਼ਦੂਰ ਸੰਘ) ਵੱਲੋਂ ਪ੍ਰਧਾਨ ਸ੍ਰੀ ਸ਼ਿਵ ਕੁਮਾਰ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ, ਜਿਸ ਵਿੱਚਪਿਛਲੇ ਦਿਨੀਂ ਸਕੱਤਰ ਸਥਾਨਕ ਸਰਕਾਰ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਪੱਤਰ ਵਿੱਚ ਗਰੁੱਪ ਏ ਅਤੇ ਗਰੁੱਪ ਬੀ ਦੀ ਸਲਾਨਾ ਤਰੱਕੀ ਡਾਇਰੈਕਟੋਰੇਟ ਪੱਧਰ ਤੇ ਲਗਾਉਣ, ਐਨ.ਪੀ.ਐਸ ਦਾ ਕੰਟਰੀਬੁਊਸ਼ਨ ਪੰਜਾਬ ਸਰਕਾਰ ਦੇ ਮੁਲਾਜਮਾਂ ਦੀ ਤਰਜ਼ ਤੇ 14% ਨਾ ਦੇਣ, 2004 ਤੋਂ ਬਾਅਦ ਭਰਤੀ ਮੁਲਾਜਮਾਂ ਨੂੰ ਗਰੈਚੂਟੀ ਦਾ ਲਾਭ ਨਾ ਦੇਣ, ਫੈਮਿਲੀ ਪੈਨਸ਼ਨ ਦਾ ਲਾਭ ਨਾ ਦੇਣ ਅਤੇ ਨਿਗਮ ਮੁਲਾਜਮਾਂ ਨੂੰ ਸਰਕਾਰੀ ਹਸਪਾਤਲਾਂ ਵਿੱਚ ਇਲਾਜ਼ ਕਰਵਾਉਣ ਲਈ ਮੁਫਤ ਸਿਹਤ ਸੂਹਲਤਾਂ ਦਾ ਲਾਭ ਨਹੀਂ ਮਿਲ ਰਿਹਾ। ਜਿਸ ਕਾਰਨਨਗਰ ਨਿਗਮ ਪਟਿਆਲਾ ਦੇ ਸਮੂਹ ਮੁਲਾਜ਼ਮਾ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਮਿਉਂਸਪਲ ਵਰਕਰ ਯੂਨੀਅਨ ਦੇ ਸਮੂਹ ਮੁਲਾਜ਼ਮਾ ਵੱਲੋਂਤੀਜ਼ੇ ਦਿਨ ਵੀ ਜ਼ੋਰਦਾਰਵਿਰੋਧ ਕੀਤਾ ਗਿਆ ਅਤੇ ਸਰਕਾਰ ਵਿਰੁੱਧਨਾਅਰੇਬਾਜ਼ੀ ਕੀਤੀ ਗਈ।ਯੂਨੀਅਨ ਵੱਲੋਂ ਫੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਇਹਨਾਂ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਪੰਜਾਬ ਪੱਧਰ ਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਗਿਆ ਕਿ ਮੁਲਾਜ਼ਮਾਂ ਨਾਲ ਹੋ ਰਹੇ ਧੱਕੇ ਬੰਦ ਕੀਤੇ ਜਾਣ ਅਤੇ ਉਹਨਾਂ ਦੀਆਂ ਪੈਡਿੰਗ ਪਈਆਂ ਮੰਗਾਂ ਨੂੰ ਸਮਾਂ ਰਹਿੰਦਿਆਂ ਪੂਰਾ ਕੀਤਾ ਜਾਵੇ। ਇਸ ਰੋਸ਼ ਧਰਨੇ ਵਿੱਚਰਮਿੰਦਰਪ੍ਰੀਤ ਸਿੰਘ, ਜਸਬੀਰ ਸਿੰਘ, ਹਰਪ੍ਰੀਤ ਸਿੰਘ, ਬਿੰਦਰ ਸੇਠੀ, ਪ੍ਰਦੀਪ ਪੂਰੀ, ਬਖਸ਼ੀਸ਼ ਸਿੰਘ, ਮਨੀਸ਼ ਪੂਰੀ, ਗੁਰਪ੍ਰੀਤ ਸਿੰਘ ਚਾਵਲਾ, ਗੋਲਡੀ ਕਲਿਆਣ, ਸੁਰਜੀਤ ਸਿੰਘ, ਮੁਕੇਸ਼ ਦਿਕਸ਼ਿਤ, ਹਰਵੀਰ ਸਿੰਘ, ਸਾਹਿਲ ਬਾਂਸਲ, ਸ਼ਲੇਸਰ ਸਿੰਘ, ਸੁਭਾਸ਼ ਚੰਦਰ,ਨੀਸ਼ਾ ਰਾਣੀ, ਮੁਕੁਲ ਗੁਪਤਾ, ਅਮਰਿੰਦਰ ਕੌਰ, ਜਸਕੀਰਤ ਕੌਰ, ਕਸ਼ਮੀਰ ਚੰਦ, ਲਖਵੀਰ ਸਿੰਘ ਆਦਿ ਮੁਲਾਜ਼ਮ ਆਗੂਆਂ ਵੱਲੋਂ ਰੋਸ਼ ਧਰਨੇ ਨੂੰ ਸੰਬੋਧਨ ਕੀਤਾ ਗਿਆ।

 

      

   

   

   

 
 

   

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ