Thursday, May 16, 2024

Malwa

ਸਮਾਣਾ : ਵੱਖ-ਵੱਖ ਜਥੇਬੰਦੀਆਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

October 09, 2023 08:46 PM
SehajTimes

ਸਮਾਣਾ, (ਦਲਜਿੰਦਰ ਸਿੰਘ) : ਨਿਊਜ ਕਲਿੱਕ ਮੀਡੀਆ ਅਦਾਰੇ ਨਾਲ ਸੰਬੰਧਿਤ ਪੱਤਰਕਾਰਾਂ ਉੱਤੇ ਕੀਤੀ ਛਾਪੇਮਾਰੀ ਅਤੇ SYL ਨਹਿਰ ਰਾਹੀਂ ਪੰਜਾਬ ਦੇ ਪਾਣੀ ਉੱਤੇ ਡਾਕਾ ਮਾਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਵਿਰੋਧ ਵਿੱਚ ਅੱਜ ਕਿਰਤੀ ਕਿਸਾਨ ਯੂਨੀਅਨ, ਡੈਮੋਕ੍ਰੇਟਿਕ ਟੀਚਰਜ਼ ਫਰੰਟ, ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਾਂਝੇ ਰੂਪ ਵਿੱਚ ਸਥਾਨਕ ਤਹਿਸੀਲ ਕੰਪਲੈਕਸ ਦੇ ਸਾਹਮਣੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਜਿਕਰਯੋਗ ਹੈ ਕਿ ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਅੱਜ ਪੂਰੇ ਪੰਜਾਬ ਦੇ ਜਿਲ੍ਹਾ ਤੇ ਤਹਿਸੀਲ ਕੇੰਦਰਾਂ ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ।
ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਜਸਵੀਰ ਸਿੰਘ ਫਤਿਹਪੁਰ, ਸ਼ੇਰ ਸਿੰਘ ਕਾਕੜਾ, ਜਰਨੈਲ ਸਿੰਘ ਮਰਦਾਂਹੇੜੀ ਅਤੇ ਹਰਵਿੰਦਰ ਸਿੰਘ ਗਿੱਲ ਨੇ ਆਖਿਆ ਕਿ ਅੱਜ ਪੰਜਾਬ ਪਾਣੀ ਦੇ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ ਪਰ ਇਸਦੇ ਬਾਵਜੂਦ ਇੱਕ ਵਾਰ ਫ਼ਿਰ ਐਸ.ਵਾਈ.ਐਲ ਨਹਿਰ ਰਾਹੀਂ ਪੰਜਾਬ ਦੇ ਪਾਣੀ ਤੇ ਡਾਕਾ ਮਾਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਦਕਿ ਪੰਜਾਬ ਕੋਲ ਦੇਣ ਲਈ ਬਿਲਕੁੱਲ ਵੀ ਵਾਧੂ ਪਾਣੀ ਨਹੀਂ ਹੈ। ਉਹਨਾਂ ਆਖਿਆ ਕਿ ਐਸ.ਵਾਈ.ਐਲ ਨਹਿਰ ਨੂੰ ਕਿਸੇ ਵੀ ਹਾਲਤ ਵਿੱਚ ਚੱਲਣ ਨਹੀਂ ਦਿੱਤਾ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਹਰਦੀਪ ਟੋਡਰਪੁਰ, ਦਵਿੰਦਰ ਛਬੀਲਪੁਰ ਅਤੇ ਅਕਸ਼ੈ ਘੱਗਾ ਨੇ ਆਖਿਆ ਕਿ ਮੋਦੀ ਸਰਕਾਰ ਦੇ ਕਾਰਜਕਾਲ ਵਿੱਚ ਪੱਤਰਕਾਰਾਂ, ਲੇਖਕਾਂ ਅਤੇ ਬੁੱਧੀਜੀਵੀਆਂ ਤੇ ਹਮਲੇ ਲਗਾਤਾਰ ਜਾਰੀ ਹਨ ਅਤੇ ਨਿਊਜ ਕਲਿੱਕ ਮੀਡੀਆ ਅਦਾਰੇ ਨਾਲ ਜੁੜੇ ਪੱਤਰਕਾਰਾਂ ਤੇ ਛਾਪੇਮਾਰੀ ਉਸੇ ਲਗਾਤਾਰਤਾ ਦਾ ਹਿੱਸਾ ਹੈ ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਤੇ ਗੁਰਚਰਨ ਸਿੰਘ ਚੰਨ, ਨਵਦੀਪ ਸਿੰਘ ਟੋਡਰਪੁਰ, ਕਰਨੈਲ ਸਿੰਘ ਲਾਲਗੜ, ਰਜਿੰਦਰ ਸਮਾਣਾ, ਹਰਵਿੰਦਰ ਬੇਲੂਮਾਜਰਾ, ਸਤਪਾਲ ਸਮਾਣਾ, ਹਰਮਿੰਦਰ ਸਮਾਣਾ, ਹੈਪੀ ਕਲਵਾਣੂ, ਹਰਪਾਲ ਸਮਾਣਾ, ਦੀਪਕ ਰੰਗਾ, ਕੁਲਦੀਪ ਲਾਲਗੜ, ਗੁਰਵਿੰਦਰ ਜੋੜਾਮਾਜਰਾ ਆਦਿ ਵੀ ਹਾਜ਼ਰ ਸਨ।

  

  

  

   

   

   

Have something to say? Post your comment

 

More in Malwa

ਪਹਿਲੀ ਚੋਣ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਚੋਣ ਅਮਲੇ ਖਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਖਤਿਆਰ ਕਰਦਿਆ ਕਾਰਨ ਦੱਸੋ ਨੋਟਿਸ ਜਾਰੀ

ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ

ਬਰਨਾਲਾ ਦੇ ਵਪਾਰੀਆਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ : ਗੁੱਜਰਾਂ

ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦਾ ਵਿਰੋਧ ਅਣਉਚਿੱਤ : ਅਰਵਿੰਦ ਖੰਨਾ

ਸਰਕਾਰੀ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦਾ ਕੈਂਡਲ ਮਾਰਚ ਕੱਢਿਆ

ਨਾਮਜ਼ਦਗੀਆਂ ਦੇ ਭਰਨ ਦੇ ਅੰਤਿਮ ਦਿਨ ਪਟਿਆਲਾ ਹਲਕੇ 'ਚ 12 ਨਾਮਜ਼ਦਗੀ ਪੱਤਰ ਭਰੇ, ਕੁਲ 49 ਨਾਮਜ਼ਦਗੀਆਂ ਦਾਖਲ

ਨਾਮਜ਼ਦਗੀਆਂ ਦੇ  ਆਖਰੀ ਦਿਨ 09 ਉਮੀਦਵਾਰਾਂ ਨੇ ਭਰੇ ਕਾਗਜ

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਦੂਜੀ ਰੈਂਡੇਮਾਈਜੇਸ਼ਨ

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਲੋਕ ਸਭਾ ਚੋਣਾ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਨ ਲਈ ਕਾਲ ਸੈਂਟਰ ਸਥਾਪਿਤ