Tuesday, September 16, 2025

Malwa

ਪਟਿਆਲਾ : ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਐਸ.ਡੀ.ਐਮ ਵੱਲੋਂ ਖੇਤਾਂ 'ਚ ਜਾ ਕੇ ਸਨਮਾਨ

October 09, 2023 08:59 PM
SehajTimes

ਪਟਿਆਲਾ (ਦਲਜਿੰਦਰ ਸਿੰਘ) : ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੈ ਸਿੰਘ ਵੱਲੋਂ ਬਲਾਕ ਪਟਿਆਲਾ ਦੇ ਪਿੰਡ ਫ਼ਤਿਹਪੁਰ, ਇੰਦਰਪੁਰਾ, ਅਬਲੋਵਾਲ, ਫਰੀਦਪੁਰ ਅਤੇ ਪਹਾੜਪੁਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦੌਰਾ ਕੀਤਾ ਗਿਆ।
ਇਸ ਦੌਰੇ ਦੌਰਾਨ ਉਹਨਾਂ ਕਿਸਾਨ ਜਗਰੂਪ ਸਿੰਘ ਪਿੰਡ ਇੰਦਰਪੁਰਾ ਅਤੇ ਜਗਮੇਲ ਸਿੰਘ ਪਿੰਡ ਫਰੀਦਪੁਰ ਨੂੰ ਜੋ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਨੂੰ ਖੇਤਾਂ ਵਿਚ ਜਾ ਕੇ ਸਨਮਾਨਿਤ ਕੀਤਾ ਅਤੇ ਹੋਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ਚੈਟਬੋਟ (73800-16070) ਰਾਹੀਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਜਾਂ ਗੱਠਾ ਬਣਾਉਣ ਲਈ ਮਸ਼ੀਨਰੀ ਦੀ ਮੰਗ ਕਰਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਅਪਣਾਉਣ।
ਇਸ ਦੌਰੇ ਦੌਰਾਨ ਖੇਤੀਬਾੜੀ ਵਿਭਾਗ ਦੇ ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਜੈਪਾਲ ਸਿੰਘ ਬਰਾੜ ਨੇ ਜਿਨ੍ਹਾਂ ਖੇਤਾਂ ਵਿਚ ਕੰਬਾਈਨਾਂ ਚੱਲ ਰਹੀਆਂ ਸਨ, ਉਹਨਾਂ ਕਿਸਾਨਾਂ ਨੂੰ ਗੱਠਾਂ ਬਣਾਉਣ ਜਾਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਵਾਲੇ ਕਿਸਾਨਾਂ ਤੋਂ ਸੇਧ ਲੈਂਦੇ ਹੋਏ ਅਜਿਹਾ ਉਪਰਾਲੇ ਆਪਣੇ ਖੇਤਾਂ ਵਿਚ ਕਰਨ ਦੀ ਅਪੀਲ ਕੀਤੀ ਅਤੇ ਕਿਸਾਨਾਂ ਨੂੰ ਕਣਕ ਦੇ ਬੀਜ ਉੱਪਰ ਮਿਲਣ ਵਾਲੀ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ ਅਤੇ ਕਣਕ ਦੀ ਬਿਜਾਈ 25 ਅਕਤੂਬਰ, 2023 ਤੋਂ ਹੀ ਸ਼ੁਰੂ ਕਰਨ ਬਾਰੇ ਦੱਸਿਆ।

  

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ :  ਸਮਾਣਾ : ਵੱਖ-ਵੱਖ ਜਥੇਬੰਦੀਆਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਪਟਿਆਲਾ : ਮਿਊਂਸੀਪਲ ਵਰਕਰਾਂ ਵੱਲੋਂ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ

  

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਸੁਨਾਮ : ਖੰਨਾ ਤੇ ਦਾਮਨ ਨੇ ਸ਼ਹੀਦ ਪਰਵਿੰਦਰ ਦੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਮਾਲੇਰਕੋਟਲਾ : ਮੰਡੀਆਂ ਵਿੱਚ 2310 ਮੀਟਰਿਕ ਟਨ ਝੋਨੇ ਦੀ ਆਮਦ ਹੋਈ : ਡੀ.ਸੀ.

  

   

   

   

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ