ਮਲੇਸ਼ੀਆ ( ਅਸ਼ਵਨੀ ਸੋਢੀ) : ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਦੇਸ਼ਾਂ ਵਿਦੇਸ਼ਾਂ ਵਿੱਚੋਂ ਉਪਰਾਲੇ ਨਿਰੰਤਰ ਜਾਰੀ ਰਹਿੰਦੇ ਹਨ।ਜਿਸ ਲੜੀ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਵੱਲੋਂ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਲੇਸ਼ੀਆ ਵਿਖੇ ਸੰਤ ਬਾਬਾ ਬਲਦੇਵ ਸਿੰਘ ਬੁਲੰਦਪੁਰੀ ਦੀ ਰਹਿਨੁਮਾਈ ਹੇਠ ਸੁੰਦਰ ਦਸਤਾਰ ਦੁਮਾਲਾ ਮੁਕਾਬਲੇ ਕਰਵਾਏ ਗਏ।ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਸ.ਮਨਦੀਪ ਸਿੰਘ ਖੁਰਦ ਨੇ ਕਿਹਾ ਕਿ ਪਤਿਤ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਤੇ ਬਾਣੀ ਬਾਣੇ ਨਾਲ ਜੋੜਨ ਲਈ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਗੁਰਬਾਣੀ ਕੰਠ,ਲੰਮੇ ਕੇਸ, ਦਸਤਾਰ, ਦੁਮਾਲਾ, ਕੀਰਤਨ,ਕਵੀਸ਼ਰੀ,ਮੁਕਾਬਲੇ ਅਤੇ ਲੰਗਰ ਦਸਤਾਰਾਂ ਦੇ ਤੇ ਦਸਤਾਰ ਸਿਖਲਾਈ ਕੈਂਪ ਨਿਰੰਤਰ ਪੂਰੇ ਵਿਸ਼ਵ ਵਿੱਚ ਉਪਰਾਲੇ ਜਾਰੀ ਰਹਿੰਦੇ ਹਨ। ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਾਪਸ ਆਪਣੇ ਵਿਰਸੇ ਨਾਲ ਜੋੜਿਆ ਜਾ ਸਕੇ।ਉਨਾ ਕਿਹਾ ਕਿ ਮਲੇਸ਼ੀਆ ਵਿਖੇ ਕਰਵਾਏ ਦਸਤਾਰ ਮੁਕਾਬਲਿਆਂ ਵਿੱਚ ਤਕਰੀਬਨ 50 ਨੌਜਵਾਨਾਂ ਨੇ ਭਾਗ ਲਿਆ ਜਿਸ ਵਿੱਚ ਜੇਤੂਆਂ ਨੂੰ ਨਗਦ ਇਨਾਮ ਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ ਨਾਲ ਹੀ ਭਾਗ ਲੈਣ ਵਾਲੇ ਸਾਰੇ ਪ੍ਰਤੀਯੋਗੀਆਂ ਨੂੰ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਉਨਾਂ ਕਿਹਾ ਕਿ ਦਸਤਾਰ ਮੁਕਾਬਲੇ ਲਈ ਭਾਗ ਲੈਣ ਵਾਲੇ ਨੌਜਵਾਨਾਂ ਵਿੱਚ ਕਾਫੀ ਉਤਸ਼ਾਹ ਸੀ ਉਨਾਂ ਕਿਹਾ ਕਿ ਸਮਾਗਮ ਦੌਰਾਨ ਇੱਕ ਨੌਜਵਾਨ ਨੇ ਪੱਕੇ ਤੌਰ ਤੇ ਸ਼ਾਬਤ ਸੂਰਤ ਹੋਣ ਦਾ ਪ੍ਰਣ ਵੀ ਕੀਤਾ । ਦਸਤਾਰ ਮੁਕਾਬਲੇ ਕਰਵਾਏ ਦੌਰਾਨ ਸ. ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ ਐਸ ਗਰੁੱਪ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਵਿਰਸਾ ਸੰਭਾਲ ਸਰਦਾਰੀ ਲਹਿਰ ਮਲੇਸ਼ੀਆ ਦੇ ਇੰਚਾਰਜ ਸਰਬਜੀਤ ਸਿੰਘ ਐਹਨੌ ਤੇ ਬਾਬਾ ਹਰਜੀਤ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਤੇ ਕਿਹਾ ਭਵਿੱਖ ਵਿੱਚ ਦਸਤਾਰ ਦੀ ਚੜਦੀਕਲਾ ਲਈ ਇਸ ਤਰਾਂ ਦੇ ਉਪਰਾਲੇ ਹੋਰ ਵੀ ਵੱਡੇ ਪੱਧਰ ਤੇ ਕਰਵਾਏ ਜਾਣਗੇ। ਭਾਈ ਸਿਮਰਨਜੀਤ ਸਿੰਘ ਮਲੇਸ਼ੀਆ ਹਰਪ੍ਰੀਤ ਸਿੰਘ ਤੂਰ , ਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ, ਅਮਰਜੀਤ ਸਿੰਘ,ਸੁੱਖਾ ਸਿੰਘ,ਸਾਬਰ ਮੇਹਰ ਤੇ ਸਾਬਰ ਜੋਸ਼ੀ ਆਦਿ ਹਾਜ਼ਰ ਸਨ।ਮਲੇਸ਼ੀਆ ਵਿਖੇ ਵਿਰਸਾ ਸੰਭਾਲ ਸਰਦਾਰੀ ਲਹਿਰ ਵੱਲੋਂ ਦਸਤਾਰ ਮੁਕਾਬਲੇ ਕਰਵਾਏ
ਨੌਜਵਾਨ ਪੀੜ੍ਹੀ ਨੂੰ ਦਸਤਾਰ ਪ੍ਰਤੀ ਜਾਗਰੂਕ ਕਰਨ ਲਈ ਦੇਸ਼ਾਂ ਵਿਦੇਸ਼ਾਂ ਵਿੱਚ ਉਪਰਾਲੇ ਨਿਰੰਤਰ ਜਾਰੀ:- ਸ.ਮਨਦੀਪ ਸਿੰਘ ਖੁਰਦ
ਮਾਲੇਰਕੋਟਲਾ 10 ਅਕਤੂਬਰ (ਅਸ਼ਵਨੀ ਸੋਢੀ) ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਦੇਸ਼ਾਂ ਵਿਦੇਸ਼ਾਂ ਵਿੱਚੋਂ ਉਪਰਾਲੇ ਨਿਰੰਤਰ ਜਾਰੀ ਰਹਿੰਦੇ ਹਨ।ਜਿਸ ਲੜੀ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਵੱਲੋਂ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਲੇਸ਼ੀਆ ਵਿਖੇ ਸੰਤ ਬਾਬਾ ਬਲਦੇਵ ਸਿੰਘ ਬੁਲੰਦਪੁਰੀ ਦੀ ਰਹਿਨੁਮਾਈ ਹੇਠ ਸੁੰਦਰ ਦਸਤਾਰ ਦੁਮਾਲਾ ਮੁਕਾਬਲੇ ਕਰਵਾਏ ਗਏ।ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਨੇ ਕਿਹਾ ਕਿ ਪਤਿਤ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਤੇ ਬਾਣੀ ਬਾਣੇ ਨਾਲ ਜੋੜਨ ਲਈ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਗੁਰਬਾਣੀ ਕੰਠ,ਲੰਮੇ ਕੇਸ, ਦਸਤਾਰ, ਦੁਮਾਲਾ, ਕੀਰਤਨ,ਕਵੀਸ਼ਰੀ,ਮੁਕਾਬਲੇ ਅਤੇ ਲੰਗਰ ਦਸਤਾਰਾਂ ਦੇ ਤੇ ਦਸਤਾਰ ਸਿਖਲਾਈ ਕੈਂਪ ਨਿਰੰਤਰ ਪੂਰੇ ਵਿਸ਼ਵ ਵਿੱਚ ਉਪਰਾਲੇ ਜਾਰੀ ਰਹਿੰਦੇ ਹਨ। ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਾਪਸ ਆਪਣੇ ਵਿਰਸੇ ਨਾਲ ਜੋੜਿਆ ਜਾ ਸਕੇ।ਉਨਾ ਕਿਹਾ ਕਿ ਮਲੇਸ਼ੀਆ ਵਿਖੇ ਕਰਵਾਏ ਦਸਤਾਰ ਮੁਕਾਬਲਿਆਂ ਵਿੱਚ ਤਕਰੀਬਨ 50 ਨੌਜਵਾਨਾਂ ਨੇ ਭਾਗ ਲਿਆ ਜਿਸ ਵਿੱਚ ਜੇਤੂਆਂ ਨੂੰ ਨਗਦ ਇਨਾਮ ਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ ਨਾਲ ਹੀ ਭਾਗ ਲੈਣ ਵਾਲੇ ਸਾਰੇ ਪ੍ਰਤੀਯੋਗੀਆਂ ਨੂੰ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਉਨਾਂ ਕਿਹਾ ਕਿ ਦਸਤਾਰ ਮੁਕਾਬਲੇ ਲਈ ਭਾਗ ਲੈਣ ਵਾਲੇ ਨੌਜਵਾਨਾਂ ਵਿੱਚ ਕਾਫੀ ਉਤਸ਼ਾਹ ਸੀ ਉਨਾਂ ਕਿਹਾ ਕਿ ਸਮਾਗਮ ਦੌਰਾਨ ਇੱਕ ਨੌਜਵਾਨ ਨੇ ਪੱਕੇ ਤੌਰ ਤੇ ਸ਼ਾਬਤ ਸੂਰਤ ਹੋਣ ਦਾ ਪ੍ਰਣ ਵੀ ਕੀਤਾ । ਦਸਤਾਰ ਮੁਕਾਬਲੇ ਕਰਵਾਏ ਦੌਰਾਨ ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ ਐਸ ਗਰੁੱਪ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਵਿਰਸਾ ਸੰਭਾਲ ਸਰਦਾਰੀ ਲਹਿਰ ਮਲੇਸ਼ੀਆ ਦੇ ਇੰਚਾਰਜ ਸਰਬਜੀਤ ਸਿੰਘ ਐਹਨੌ ਤੇ ਬਾਬਾ ਹਰਜੀਤ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਤੇ ਕਿਹਾ ਭਵਿੱਖ ਵਿੱਚ ਦਸਤਾਰ ਦੀ ਚੜਦੀਕਲਾ ਲਈ ਇਸ ਤਰਾਂ ਦੇ ਉਪਰਾਲੇ ਹੋਰ ਵੀ ਵੱਡੇ ਪੱਧਰ ਤੇ ਕਰਵਾਏ ਜਾਣਗੇ। ਭਾਈ ਸਿਮਰਨਜੀਤ ਸਿੰਘ ਮਲੇਸ਼ੀਆ ਹਰਪ੍ਰੀਤ ਸਿੰਘ ਤੂਰ , ਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ, ਅਮਰਜੀਤ ਸਿੰਘ,ਸੁੱਖਾ ਸਿੰਘ,ਸਾਬਰ ਮੇਹਰ ਤੇ ਸਾਬਰ ਜੋਸ਼ੀ ਆਦਿ ਹਾਜ਼ਰ ਸਨ।