ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਟਰਾਂਟੋ ਸ਼ਹਿਰ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਕਰਨਵੀਰ ਸਿੰਘ ਬਾਜਵਾ ਪੁੱਤਰ ਜਸਵੰਤ ਸਿੰਘ ਬਾਜਵਾ (23) ਵਾਸੀ ਹਲਕਾ ਦਸੂਹਾ, ਪਿੰਡ ਘੋਘਰਾ ਦਾ ਰਹਿਣ ਵਾਲਾ ਸੀ। ਮੌਤ ਦੀ ਖ਼ਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ 'ਚ ਹੈ। ਮ੍ਰਿਤਕ ਨੌਜਵਾਨ ਦੇ ਚਾਚਾ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਕਰਨਵੀਰ ਸਿੰਘ ਬਾਜਵਾ ਮਾਪਿਆਂ ਦਾ ਇਕੌਲਤਾ ਪੁੁੱਤ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋਕਿ ਪੜ੍ਹਾਈ ਲਈ ਕੈਨੇਡਾ ਭੇਜਿਆ ਗਿਆ ਸੀ। ਮੇਰੇ ਅਤੇ ਛੋਟੇ ਭਰਾ ਦੇ ਮੁੰਡੇ ਵੀ ਕੈਨੇਡਾ ਵਿੱਚ ਸਨ, ਜਿੱਥੇ ਚਾਰ ਸਾਲਾਂ ਬਾਅਦ ਇਹ ਸਾਰੇ ਭਰਾ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਇਕੱਠੇ ਹੋਏ ਸਨ।
ਸਵੇਰੇ ਜਦੋਂ ਕਰਨਵੀਰ ਨੂੰ ਉਠਾਇਆ ਗਿਆ ਤਾਂ ਕਰਨਵੀਰ ਨਹੀਂ ਉੱਠਿਆ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਵੇਰੇ ਪੁੱਤਰਾਂ ਦਾ ਫੋਨ ਆਇਆ ਕਿ ਕਰਨਵੀਰ ਸਿੰਘ ਦੀ ਮੌਤ ਹੋ ਗਈ ਹੈ। ਕਰਨਵੀਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਭਾਰਤ ਭੇਜ ਕੇ ਸਸਕਾਰ ਕੀਤਾ ਜਾਵੇਗਾ।