Sunday, May 05, 2024

Chandigarh

ਵਿਜੀਲੈਂਸ ਵੱਲੋਂ 40,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀਂ ਕਾਬੂ

October 11, 2023 09:47 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਤਲਵਾੜਾ ਵਿਖੇ ਤਾਇਨਾਤ ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਜਗਪਾਲ ਸਿੰਘ ਵਾਸੀ ਪਿੰਡ ਰਾਮ ਨੰਗਲ, ਤਹਿਸੀਲ ਮੁਕੇਰੀਆਂ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ, ਉਸ ਦੇ ਭਰਾ ਨਾਲ ਝਗੜੇ ਸਬੰਧੀ ਥਾਣਾ ਸਦਰ ਵਿਖੇ ਦਰਜ ਕਰਾਸ ਪੁਲਿਸ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ ਉਸ ਤੋਂ 40,000 ਰੁਪਏ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਦੀ ਇਸ ਕਾਰਵਾਈ ਅੱਗੇ ਨਾ ਝੁਕਣ ਦਾ ਠਾਣ ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ। ਇਸ ਸਬੰਧੀ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਥਾਣਾ ਵਿਜੀਲੈਂਸ ਰੇਂਜ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਜਲਦ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ