Sunday, May 05, 2024

Malwa

ਮਾਲੇਰਕੋਟਲਾ ਦੇ ਪਿੰਡ ਭੂਦਨ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

October 12, 2023 08:31 PM
SehajTimes

ਮਾਲੇਰਕੋਟਲਾ, (ਅਸ਼ਵਨੀ ਸੋਢੀ) : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂੰਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਪੁੱਜਦੀਆਂ ਕਰਨ ਦੇ ਨਿਰਦੇਸ਼ਾਂ ਤਹਿਤ ‘ਪੰਜਾਬ ਸਰਕਾਰ ਤੁਹਾਡੇ ਦੁਆਰ’ਦੀ ਪ੍ਰੇਰਨਾ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਸਬ ਡਵੀਜ਼ਨ ਪੱਧਰ ਤੇ ਪਿੰਡਾਂ ਵਿੱਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ ।ਇਸੇ ਲੜੀ ਤਹਿਤ ਸਬ ਡਵੀਜ਼ਨ ਮਾਲੇਰਕੋਟਲਾ ਦੇ ਪਿੰਡ ਭੂਦਨ ਵਿਖੇ ਡਿਪਟੀ ਕਮਿਸ਼ਨਰ ਡਾ ਪੱਲਵੀ ਵੱਲੋਂ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ । ਪਿੰਡ ਵਿੱਚ ਚੱਲ ਰਹੇ ਅਤੇ ਮੁਕੰਮਲ ਹੋ ਚੁੱਕੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ ।ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਹਰਬੰਸ ਸਿੰਘ,ਡੀ.ਡੀ.ਪੀ.ਓ ਸ੍ਰੀ ਪਰਮਜੀਤ ਸਿੰਘ, ਤਹਿਸ਼ੀਲਦਾਰ ਰਾਮ ਲਾਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
ਇਸ ਮੌਕੇ ਨਸ਼ਿਆਂ ,ਖੇਤ ਵਿੱਚ ਪਰਾਲੀ ਦੀ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਲੋਕਾਂ ਨਾਲ ਵਿਚਾਰ ਸਾਂਝੇ ਕਰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਅੱਜ ਸਿਰਫ਼ ਪੰਜਾਬ ਦੀ ਸਮੱਸਿਆ ਨਹੀਂ ਹੈ, ਸਗੋਂ ਦੁਨੀਆ ਭਰ ਵਿੱਚ ਇਸ ਦਾ ਪਸਾਰ ਵਧਦਾ ਜਾ ਰਿਹਾ ਹੈ। ਨਸ਼ੇ ਵਰਗੀ ਸਮਾਜ ਕੁਰੀਤੀ ਵਿਰੁੱਧ ਮਿਲ ਕੇ ਹੰਭਲਾ ਮਾਰਨਾ ਸਮੇਂ ਦੀ ਮੁਢਲੀ ਲੋੜ ਹੈ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪਿੰਡ ਵਿਚ ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਦਾ ਇਲਾਜ ਕਰਵਾਓ ਅਤੇ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਇਤਲਾਹ ਪੁਲਿਸ ਨੂੰ ਦਿਓ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਸੂਚਨਾ ਪੂਰੀ ਤਰਾਂ ਨਾਲ ਗੁਪਤ ਰੱਖੀ ਜਾਵੇਗੀ ।ਡਿਪਟੀ ਕਮਿਸ਼ਨਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਮਿੱਟੀ ਨੂੰ ਮਾਤਾ ਮੰਨਣ ਦੇ ਪਾਵਨ ਸੰਦੇਸ਼ ਦਾ ਹਵਾਲਾ ਦਿੰਦਿਆਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਗੁਰੂ ਸਾਹਿਬ ਦੇ ਸੰਦੇਸ਼ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਹੀ ਜ਼ਿਲ੍ਹੇ ਨੂੰ ਫ਼ਸਲੀ ਰਹਿੰਦ-ਖੂੰਹਦ ਦੀਆਂ ਅੱਗ ਦੀਆਂ ਘਟਨਾਵਾਂ ਤੋਂ ਮੁਕਤ ਕੀਤਾ ਜਾ ਸਕਦਾ ਹੈ। ਇਸ ਲਈ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਇਸ ਸਰਬੱਤ ਦੇ ਭਲੇ ਦੇ ਕਾਰਜ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਵੀ ਕਿਹਾ ।ਕੈਂਪ ਦੌਰਾਨ ਪੰਚਾਇਤ ਵੱਲੋਂ ਲਿੰਕ ਸੜਕਾਂ ਦੀ ਰਿਪੇਅਰ, ਪੀਣ ਵਾਲੇ ਸਾਫ਼ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਗਲੀਆਂ-ਨਾਲੀਆਂ, ਬਿਜਲੀ, ਗਰੀਬਾਂ ਦੇ ਘਰ ਪੱਕੇ ਕਰਨ, ਸਰਕਾਰੀ ਹਾਈ ਸਕੂਲ ਭੂਦਨ ਨੂੰ ਅਪਗਰੇਡ ਕਰਨ ਸਬੰਧੀ,ਸਰਕਾਰੀ ਡਿਸਪੈਸ਼ਰੀ ਦੀ ਚਾਰਦੀਵਾਰੀ ਆਦਿ ਤੋਂ ਇਲਾਵਾ ਆਮ ਲੋਕਾਂ ਵੱਲੋਂ ਨਿੱਜੀ ਸਮੱਸਿਆਵਾਂ ਜਿਵੇਂ ਕਿ ਰਾਸ਼ਨ ਕਾਰਡ, ਆਟਾ-ਦਾਲ, ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ ਆਦਿ ਸਬੰਧੀ ਆਪਣੀਆਂ ਸਮੱਸਿਆਵਾਂ ਤੋਂ ਅਵਗਤ ਕਰਵਾਇਆ ਗਿਆ । ਇਲਾਕਾ ਨਿਵਾਸੀਆਂ ਪਾਸੋਂ ਸਾਹਮਣੇ ਆਏ ਮਸਲਿਆਂ ਦਾ ਮੌਕੇ ਉੱਤੇ ਨਿਪਟਾਰੇ ਕਰਨ ਦੇ ਉਪਰਾਲੇ ਕੀਤੇ ਗਏ ਅਤੇ ਬਾਕੀ ਰਹਿੰਦੇ ਮਸਲਿਆਂ ਬਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਨਜਿੱਠਣ ਲਈ ਕਿਹਾ ਗਿਆ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਲੋਕਾਂ ਨੂੰ ਉਹਨਾਂ ਦੇ ਦੁਆਰ ਉੱਤੇ ਜਾ ਕੇ ਸੇਵਾਵਾਂ ਦੇਣ ਦਾ ਕੰਮ ਜਾਰੀ ਰਹੇਗਾ। ਕਿਸੇ ਵੀ ਵਿਅਕਤੀ ਨੂੰ ਸਰਕਾਰੀ ਦਫ਼ਤਰਾਂ ਜਾਂ ਅਦਾਰਿਆਂ ਵਿੱਚ ਆਪਣੇ ਜਾਇਜ਼ ਕੰਮ ਕਰਾਉਣ ਲਈ ਰੁਲਣਾ ਨਹੀਂ ਪਵੇਗਾ। ਕੈਂਪ ਵਿਚ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਜ਼ਿਕਰਯੋਗ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲੋਕਾਂ ਤੱਕ ਸਿੱਧੀ ਪਹੁੰਚ ਯਕੀਨੀ ਬਣਾਉਣ ਦੀ ਇਸ ਮੁਹਿੰਮ ਦੀ ਨਿਗਰਾਨੀ ਖ਼ੁਦ ਡਿਪਟੀ ਕਮਿਸ਼ਨਰ ਡਾ ਪੱਲਵੀ ਵੱਲੋਂ ਕੀਤੀ ਜਾ ਰਹੀ ਹੈ ਅਤੇ ਹਰੇਕ ਕੈਂਪ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਦਾ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਵੱਲੋਂ ਰੱਖੀਆਂ ਗਈਆਂ ਸਾਂਝੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਇਹ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ