Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ 1718 ਪਿੰਡਾਂ ਨੂੰ ਜਲਦ ਮਿਲੇਗੀ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ : ਜਿੰਪਾ

October 12, 2023 08:38 PM
SehajTimes
ਚੰਡੀਗੜ੍ਹ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਆਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾਣ। 
 
ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਇਸ ਸਮੇਂ 15 ਸਰਫੇਸ ਵਾਟਰ ਪ੍ਰੋਜੈਕਟ ਚੱਲ ਰਹੇ ਹਨ ਜਿਨ੍ਹਾਂ ਦੇ ਮੁਕੰਮਲ ਹੋਣ ਨਾਲ 1718 ਪਿੰਡਾਂ ਨੂੰ ਸ਼ੁੱਧ ਪਾਣੀ ਦੀ ਸਪਲਾਈ ਮੁਹੱਈਆ ਹੋ ਜਾਵੇਗੀ। ਜਿੰਪਾ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦਾ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ ਅਤੇ ਕੁਝ ਪਿੰਡ ਕੰਢੀ ਖੇਤਰ ਵਿੱਚ ਵੀ ਪੈਂਦੇ ਹਨ। ਇਸ ਲਈ ਇਨ੍ਹਾਂ ਪਿੰਡਾਂ ਵਿੱਚ ਨਹਿਰੀ ਪਾਣੀ ਦਾ ਸ਼ੁੱਧੀਕਰਨ ਕਰਕੇ ਟ੍ਰੀਟਮੈਂਟ ਪਲਾਂਟ ਤੋਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। 
 
ਜਿੰਪਾ ਨੇ ਦੱਸਿਆ ਕਿ ਇਨ੍ਹਾਂ 15 ਪ੍ਰੋਜੈਕਟਾਂ ਵਿਚੋਂ ਜ਼ਿਲ੍ਹਾ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਚ 3 ਪ੍ਰੋਜੈਕਟ ਮੰਡੋਲੀ ਪਾਬਰਾ, ਭਵਰਾ ਅਤੇ ਨਾਨੋਵਾਲ ਦਾ ਕੰਮ ਚੱਲ ਰਿਹਾ ਹੈ। ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਲਾਗਤ 318 ਕਰੋੜ ਰੁਪਏ ਹੈ ਅਤੇ ਇਨ੍ਹਾਂ ਪ੍ਰੋਜੈਕਟਾਂ ਰਾਹੀਂ 408 ਪਿੰਡਾਂ ਨੂੰ ਸ਼ੁੱਧ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਫਰਵਰੀ 2024 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। 
 
ਇਸੇ ਤਰ੍ਹਾਂ ਅਨੰਦਪੁਰ ਸਾਹਿਬ ਵਿਚ 1 ਪ੍ਰਜੋਕੈਟ ਦਾ ਕੰਮ ਪ੍ਰਗਤੀ ਅਧੀਨ ਹੈ, ਜਿਸ ਵਿੱਚ 38.98 ਕਰੋੜ ਰੁਪਏ ਲਾਗਤ ਨਾਲ 67 ਪਿੰਡਾਂ ਨੂੰ ਸ਼ੁੱਧ ਪਾਣੀ ਮਿਲੇਗਾ। ਜਿੰਪਾ ਨੇ ਜ਼ਿਲ੍ਹਾ ਫਾਜ਼ਿਲਕਾ ਅਧੀਨ 2 ਅਤੇ ਜ਼ਿਲ੍ਹਾ ਫਿਰੋਜ਼ਪੁਰ ਅਧੀਨ 1 ਪ੍ਰਜੋਕੈਟ ਦੇ ਕੰਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਨ੍ਹਾਂ ਵਿੱਚ 554.25 ਕਰੋੜ ਰੁਪਏ ਦੀ ਲਾਗਤ ਨਾਲ 436 ਪਿੰਡਾਂ ਨੂੰ ਸ਼ੁੱਧ ਪਾਣੀ ਦੀ ਸਪਲਾਈ ਦਿੱਤੀ ਜਾਣੀ ਹੈ। 
ਇਸ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਅਧੀਨ ਚੱਲ ਰਹੇ 8 ਸਰਫੇਸ ਵਾਟਰ ਪ੍ਰਜੋਕੈਟਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਜਿੰਪਾ ਨੇ ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਵਾਉਣ ਦੇ ਆਦੇਸ਼ ਦਿੱਤੇ।
 
ਜਲ ਸਪਲਾਈ ਮੰਤਰੀ ਨੇ ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿਭਾਗਾਂ ਪਾਸੋਂ ਐਨ.ਓ.ਸੀ. ਨਾਲ ਸਬੰਧਤ ਕੇਸਾਂ ਨੂੰ ਵੀ ਰਿਵੀਊ ਕੀਤਾ। ਮੀਟਿੰਗ ਵਿੱਚ ਜੇ.ਜੇ. ਗੋਇਲ, ਮੁੱਖ ਇੰਜੀਨੀਅਰ (ਪੀ.ਡੀ.ਕਿਊ.ਏ), ਆਰ. ਕੇ. ਖੋਸਲਾ, ਮੁੱਖ ਇੰਜੀਨੀਅਰ (ਸੈਂਟਰਲ), ਜੇ.ਐਸ. ਚਹਿਲ, ਮੁੱਖ ਇੰਜੀਨੀਅਰ (ਦੱਖਣ) ਅਤੇ ਜਸਬੀਰ ਸਿੰਘ ਮੁੱਖ ਇੰਜੀਨੀਅਰ (ਉੱਤਰ) ਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ