Sunday, May 05, 2024

Malwa

ਸਾਬਕਾ ਵਾਈਸ ਚਾਂਸਲਰ ਡਾ. ਐਸ.ਐਸ.ਗਿੱਲ ਨੂੰ ਅੰਤਿਮ ਵਿਦਾਇਗੀ

October 12, 2023 09:04 PM
SehajTimes

ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ

ਚੰਡੀਗੜ੍ਹ : ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਾਰ ਹੈਲਥ ਸਾਇੰਸਜ਼ ਫਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਅਤੇ ਹੱਡੀਆਂ ਦੇ ਮਾਹਿਰ ਡਾ. ਐਸ.ਐਸ.ਗਿੱਲ ਨਮਿੱਤ ਅੰਤਿਮ ਸੰਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਇਗੀ ਦਿੱਤੀ ਗਈ। ਡਾ. ਗਿੱਲ ਜੋ 77 ਵਰ੍ਹਿਆਂ ਦੇ ਸਨ, ਅੱਜ ਮੁਹਾਲੀ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ। 
 
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੈਕਟਰ 25 ਸਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਮੌਕੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਡਾ. ਗਿੱਲ ਦੇ ਤੁਰ ਜਾਣ ਨਾਲ ਮੈਡੀਕਲ ਸਿੱਖਿਆ ਖੇਤਰ ਨੂੰ ਵੱਡਾ ਘਾਟਾ ਪਿਆ ਹੈ। ਉਹ ਜਿੱਥੇ ਹੱਡੀਆਂ ਦੇ ਮਾਹਿਰ ਡਾਕਟਰ ਅਤੇ ਕੁਸ਼ਲ ਪ੍ਰਸ਼ਾਸਕ ਸਨ ਉਥੇ ਇਕ ਵਧੀਆ ਅਤੇ ਜ਼ਮੀਨ ਨਾਲ ਜੁੜੇ ਇਨਸਾਨ ਸਨ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲੇ ਦੇ ਛੋਟੇ ਜਿਹੇ ਪਿੰਡ ਦਾਨਗੜ੍ਹ ਦੇ ਜੰਮਪਲ ਡਾ. ਗਿੱਲ ਨੇ ਆਪਣੀ ਵਿਦਵਤਾ ਅਤੇ ਹਲੀਮੀ ਨਾਲ ਵੱਡੀ ਪਛਾਣ ਬਣਾਈ। ਉਹ ਪੀ.ਜੀ.ਆਈ. ਚੰਡੀਗੜ੍ਹ ਵਿਖੇ ਵੀ ਹੱਡੀਆਂ ਦੇ ਰੋਗਾਂ ਦੇ ਵਿਭਾਗ ਦੇ ਮੁਖੀ ਰਹੇ ਹਨ।
 
ਮੀਤ ਹੇਅਰ ਨੇ ਡਾ.ਗਿੱਲ ਦੀ ਪਤਨੀ ਅਮਰਜੀਤ ਕੌਰ, ਪੁੱਤਰ ਨੂਰ ਸ਼ੇਰਗਿੱਲ ਤੇ ਬੇਟੀ ਨੂਰਇੰਦਰ ਅਤੇ ਭਤੀਜੀ ਪਰਨੀਤ ਸ਼ੇਰਗਿੱਲ ਜੋ ਕਿ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਨਾਲ ਹਮਦਰਦੀ ਕਰਦਿਆਂ ਪੰਜਾਬ ਸਰਕਾਰ ਤਰਫੋਂ ਦੁੱਖ ਸਾਂਝਾ ਕੀਤਾ। ਉਨ੍ਹਾਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
 
ਇਸ ਮੌਕੇ ਮੈਡੀਕਲ ਸਿੱਖਿਆ, ਡਾਕਟਰੀ, ਸਮਾਜਿਕ, ਰਾਜਸੀ ਖੇਤਰ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਵੱਡੀ ਗਿਣਤੀ ਵਿੱਚ ਲੋਕ, ਸੰਸਥਾਵਾਂ ਦੇ ਮੁਖੀ, ਸਾਹਿਤਕਾਰ, ਪੱਤਰਕਾਰ ਅਤੇ ਦਾਨਗੜ੍ਹ ਪਿੰਡ ਦੇ ਵਸਨੀਕ ਹਾਜ਼ਰ ਸਨ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ