Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੀਤ ਹੇਅਰ ਵੱਲੋਂ 115 ਨੌਜਵਾਨ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਮਨਾਲੀ ਰਵਾਨਾ

October 12, 2023 09:09 PM
SehajTimes
ਚੰਡੀਗੜ੍ਹ : ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰਨ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ 230 ਨੌਜਵਾਨਾਂ ਨੂੰ ਮਨਾਲੀ ਵਿਖੇ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਚੁਣਿਆ ਗਿਆ ਹੈ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਦੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਪਹਿਲੇ ਫੇਜ਼ ਵਿੱਚ 10 ਰੋਜ਼ਾ ਕੈਂਪ ਲਈ 115 ਨੌਜਵਾਨਾਂ ਨੂੰ ਰਵਾਨਾ ਕੀਤਾ ਗਿਆ।
 
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਨਵੀਂ ਯੁਵਾ ਨੀਤੀ ਛੇਤੀ ਬਣ ਰਹੀ ਹੈ ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ ਅਤੇ ਯੁਵਕਾਂ ਦੀ ਸ਼ਮੂਲੀਅਤ ਵਾਲੀਆਂ ਗਤੀਵਿਧੀਆਂ ਹੋਰ ਵਧਾਈਆਂ ਜਾਣਗੀਆਂ। ਉਨ੍ਹਾਂ ਕਿ ਮੌਜੂਦਾ ਸਰਕਾਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸ਼ੁਰੂ ਕੀਤੇ ਗਏ। ਇਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਯੂਥ ਕਲੱਬਾਂ ਦੀ ਭੂਮਿਕਾ ਸਰਗਰਮ ਕਰਨ ਲਈ ਐਵਾਰਡ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਵਸੋਂ ਵਿੱਚ ਨੌਜਵਾਨਾਂ ਦਾ ਵੱਡਾ ਹਿੱਸਾ ਹੋਣ ਕਰਕੇ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਸਰਕਾਰ ਵੱਲੋਂ ਮਹਿਜ਼ ਡੇਢ ਸਾਲ ਦੌਰਾਨ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ।
 
ਯੁਵਕ ਸੇਵਾਵਾਂ ਮੰਤਰੀ ਨੇ ਨੌਜਵਾਨਾਂ ਨੂੰ ਉਤਸ਼ਾਹਤ ਕਰਦਿਆਂ ਕਿਹਾ ਕਿ ਸਾਹਸੀ, ਸਿਹਤਮੰਦ ਅਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਉਨ੍ਹਾਂ ਦੀ ਸਖ਼ਸ਼ੀਅਤ ਨਿੱਖਰ ਕੇ ਸਾਹਮਣੇ ਆਉਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸਮਾਜਿਕ ਅਲਾਮਤਾਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਖਾਸ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਅਤੇ ਪਰਾਲੀ ਸਾੜਨ ਨਾਲ ਪਲੀਤ ਹੁੰਦੇ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ। 
 
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਜ਼ਿਲੇ ਵਿੱਚ 10-10 ਨੌਜਵਾਨ ਚੁਣੇ ਗਏ ਹਨ ਅਤੇ ਕੁੱਲ 230 ਨੌਜਵਾਨਾਂ ਨੂੰ ਦੋ ਗਰੁੱਪਾਂ ਵਿੱਚ ਵੰਡ ਕੇ ਅਟਲ ਬਿਹਾਰੀ ਵਾਜਪਾਈ ਇੰਸਟੀਚਿਊਟ ਆਫ਼ ਮਾਊਂਟੇਨਰਿੰਗ ਐਂਡ ਅਲਾਇੰਡ ਸਪੋਰਟਸ ਮਨਾਲੀ ਭੇਜਿਆ ਜਾ ਰਿਹਾ ਹੈ। ਅੱਜ ਰਵਾਨਾ ਹੋਏ 115 ਨੌਜਵਾਨ 12 ਅਕਤੂਬਰ ਤੋਂ 21 ਅਕਤੂਬਰ ਤੱਕ ਅਤੇ ਦੂਜੇ ਗਰੁੱਪ ਵਿੱਚ 115 ਨੌਜਵਾਨ 30 ਅਕਤੂਬਰ ਤੋਂ 8 ਨਵੰਬਰ ਤੱਕ ਮਨਾਲੀ ਵਿਖੇ ਐਡਵੈਂਚਰ ਤੇ ਟਰੈਕਿੰਗ ਕੈਂਪ ਲਗਾਉਣਗੇ।
 
ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਤੇ ਖੇਡ ਮੰਤਰੀ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਤੇ ਰੁਪਿੰਦਰ ਕੌਰ ਅਤੇ ਜ਼ਿਲਿਆ ਦੇ ਸਹਾਇਕ ਡਾਇਰੈਕਟਰ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ