Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਖ਼ਜ਼ਾਨਾ ਮੰਤਰੀ ਹਰਪਾਲ ਚੀਮਾਂ ਨੇ ਸ਼ਹੀਦ ਪਰਵਿੰਦਰ ਸਿੰਘ ਨੂੰ ਭੇਂਟ ਕੀਤੀ ਸ਼ਰਧਾਂਜਲੀ

October 13, 2023 08:20 PM
SehajTimes
ਸੁਨਾਮ , (ਦਰਸ਼ਨ ਸਿੰਘ ਚੌਹਾਨ) : ਕਾਰਗਿਲ ‘ਚ ਸਿਖਲਾਈ ਦੌਰਾਨ ਵਾਪਰੇ ਹਾਦਸੇ ‘ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ  ਪਰਵਿੰਦਰ ਸਿੰਘ ਦੀ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ ਸ਼ੁੱਕਰਵਾਰ ਨੂੰ ਪਿੰਡ ਛਾਜਲੀ ਵਿਖੇ ਪਾਇਆ ਗਿਆ । ਇਸ ਮੌਕੇ  ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਬਰਿੰਦਰ ਗੋਇਲ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੰਦਿਆਂ ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਨੇ ਆਪਣੇ ਪਿੰਡ ਛਾਜਲੀ ਲਈ ਹੀ ਨਹੀਂ ਸਗੋਂ ਦੇਸ਼ ਦੀ ਸੇਵਾ ਲਈ ਕੁਰਬਾਨੀ ਦਿੱਤੀ ਹੈ ਜੋ ਕਿ ਬਹੁਤ ਘੱਟ ਲੋਕਾਂ ਦੇ ਹਿੱਸੇ ਆਉਂਦੀ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਦੇਸ਼ ਦੀ ਸੇਵਾ ਵਿੱਚ ਸ਼ਹੀਦ ਹੋਣ ਵਾਲੇ ਨੌਜਵਾਨਾਂ ਦਾ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ  ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਦੁੱਖ ਵੰਡਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਮੰਗਾਂ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਉਨ੍ਹਾਂ ਦਾ ਯੋਗ ਹੱਲ ਕਰਵਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਦੇ ਪੂਰੇ ਪਰਿਵਾਰ ਅੰਦਰ ਹੀ ਦੇਸ਼ ਸੇਵਾ ਦੀ ਭਾਵਨਾ ਭਰੀ ਹੋਈ ਹੈ ਕਿਉਂਕਿ ਉਸਦੇ ਪਿਤਾ ਫੌਜ ਵਿੱਚੋਂ ਹੀ ਸੇਵਾਮੁਕਤ ਹੋਏ ਹਨ ਜਦਕਿ ਭਰਾ ਵੀ ਭਾਰਤੀ ਫੌਜ ਵਿੱਚ ਹੀ ਨੌਕਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਫੌਜੀ ਜਵਾਨ ਮੁਸ਼ਕਿਲ ਤੋਂ ਮ਼ਸਕਿਲ ਹਾਲਾਤਾਂ ਵਿੱਚ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਜਿਨ੍ਹਾਂ ਸਦਕਾ ਹੀ ਅਸੀਂ ਸਾਰੇ ਆਰਾਮ ਦੀ ਨੀਂਦ ਸੌਂਦੇ ਹਾਂ। ਇਸ ਮੌਕੇ ਵਿਧਾਇਕ ਬਰਿੰਦਰ ਗੋਇਲ,  ਤਪਿੰਦਰ ਸਿੰਘ ਸੋਹੀ, ਆਪ ਦੇ ਸੀਨੀਅਰ ਆਗੂ ਜੱਸੀ ਸੇਖੋਂ, ਇੰਦਰਜੀਤ ਸਿੰਘ ਬਾਵਾ ਧਾਲੀਵਾਲ, ਜਗਦੇਵ ਸਿੰਘ ਦੌਲਾ ਸਿੰਘ ਵਾਲਾ, ਮਹੰਤ ਅੰਮ੍ਰਿਤਬਣ ਛਾਜਲੀ, ਕਰਮ ਸਿੰਘ ਸੱਤ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਪਤਵੰਤੇ  ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ