ਬਿਲਾਵਲੁ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥