ਲਾਸ ਏਂਜਲਸ ਓਲੰਪਿਕ 2028 ਵਿੱਚ ਕ੍ਰਿਕਟ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ, 13 ਅਕਤੂਬਰ ਨੂੰ, ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਨੇ ਲਾਸ ਏਂਜਲਸ ਓਲੰਪਿਕ 2028 ਵਿੱਚ ਕ੍ਰਿਕਟ ਨੂੰ ਸ਼ਾਮਲ ਕਰਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਸੀ।
ਲਾਸ ਏਂਜਲਸ ਓਲੰਪਿਕ ਵਿੱਚ ਕ੍ਰਿਕਟ ਨੂੰ ਸ਼ਾਮਲ ਕਰਨ ਨੂੰ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ ਕਾਰਜਕਾਰਨੀ ਨੇ ਮਨਜ਼ੂਰੀ ਦੇ ਦਿੱਤੀ ਹੈ। ਕ੍ਰਿਕਟ ਪਹਿਲਾਂ 1900 ਪੈਰਿਸ ਓਲੰਪਿਕ ਵਿੱਚ ਖੇਡਿਆ ਗਿਆ ਸੀ। ਮਤਲਬ ਇਹ 128 ਸਾਲ ਬਾਅਦ ਓਲੰਪਿਕ 'ਚ ਵਾਪਸੀ ਕਰੇਗਾ।