Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਾਮਿਆਂ ਨੇ ਘੇਰੀ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼

October 16, 2023 04:08 PM
SehajTimes
ਸੁਨਾਮ, (ਦਰਸ਼ਨ ਸਿੰਘ ਚੌਹਾਨ) : ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਘਾਸੀਵਾਲਾ ਵਿਖੇ ਇੱਕ ਕਿਸਾਨ ਦੇ ਘਰ ਹੋਈ ਚੋਰੀ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਸੀਰੀ (ਕਾਮੇ) ਖਿਲਾਫ ਦਰਜ਼ ਕੀਤਾ ਮੁਕੱਦਮਾ ਰੱਦ ਕਰਵਾਉਣ ਲਈ ਪਿੰਡ ਦੇ ਕਾਮਿਆਂ ਨੇ ਸੋਮਵਾਰ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਮਨਰੇਗਾ ਫਰੰਟ ਦੇ ਆਗੂਆਂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਦੇ ਚਹੇਤਿਆਂ ਦੀ ਸ਼ਹਿ ਤੇ ਪੁਲਿਸ ਨੇ ਕਥਿਤ ਤੌਰ ਤੇ ਮਜ਼ਦੂਰ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਆਈ ਡੀ ਪੀ ਦੇ ਸੂਬਾ ਆਗੂ ਕਰਨੈਲ ਸਿੰਘ ਜਖੇਪਲ, ਡੈਮੋਕ੍ਰੇਟਿਕ ਮਨਰੇਗਾ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਘਾਸੀਵਾਲਾ ਅਤੇ ਨਿਰਮਲਾ ਕੌਰ ਧਰਮਗੜ੍ਹ ਨੇ ਕਿਹਾ ਕਿ ਪਿੰਡ ਘਾਸੀਵਾਲਾ ਦੇ ਇੱਕ ਕਿਸਾਨ ਦੇ ਘਰ ਚੋਰੀ ਹੋ ਗਈ ਸੀ, ਪੁਲਿਸ ਨੇ ਕਿਸਾਨ ਵੱਲੋਂ ਦਿੱਤੀ ਸ਼ਿਕਾਇਤ ਤੋਂ ਬਾਅਦ ਸੀਰੀ ਦੇ ਖਿਲਾਫ ਮੁਕੱਦਮਾ ਦਰਜ਼ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮੁੱਖ ਮੰਤਰੀ ਦੇ ਚਹੇਤਿਆਂ ਨੂੰ ਖੁਸ਼ ਕਰਨ ਲਈ ਕਥਿਤ ਤੌਰ ਤੇ ਹੰਸਾ ਸਿੰਘ ਦੇ ਖਿਲਾਫ ਮਾਮਲਾ ਦਰਜ਼ ਕੀਤਾ ਹੈ। ਬੁਲਾਰਿਆਂ ਨੇ ਗ੍ਰਿਫ਼ਤਾਰ ਕੀਤੇ ਮਜ਼ਦੂਰ ਤੇ ਤਸ਼ੱਦਦ ਕਰਨ ਦੇ ਇਲਜ਼ਾਮ ਵੀ ਲਾਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਕਿਰਤੀ ਹੰਸਾ ਸਿੰਘ ਖਿਲਾਫ ਦਰਜ਼ ਕੀਤੇ ਝੂਠੇ ਮੁੱਕਦਮੇ ਨੂੰ ਰੱਦ ਕਰਵਾਉਣ ਲਈ ਅੱਜ ਪਿੰਡ ਘਾਸੀਵਾਲਾ ਵਿਖੇ ਵੀ ਇਕੱਠ ਕੀਤਾ ਸੀ। ਆਈ ਡੀ ਪੀ ਦੇ ਆਗੂ ਕਰਨੈਲ ਸਿੰਘ ਜਖੇਪਲ ਨੇ ਕਿਹਾ ਕਿ ਉਕਤ ਮਾਮਲੇ ਨੂੰ ਲੈਕੇ ਅੱਜ ਜਨਤਕ ਤੌਰ ਤੇ ਇੱਕ ਵਫ਼ਦ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ ਤੇ ਮੰਗ ਕੀਤੀ  ਕਿ ਹੰਸਾ ਸਿੰਘ ਖਿਲਾਫ ਦਰਜ ਕੀਤਾ ਝੂਠਾ ਪਰਚਾ ਰੱਦ ਕੀਤਾ ਜਾਵੇ , ਨਿਰਦੋਸ਼ ਵਿਆਕਤੀ ਨੂੰ ਕੁੱਟਣ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਐਸ ਐਸ ਓ ਚੀਮਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਅੱਗੇ ਲੱਗੇ ਧਰਨੇ ਵਿੱਚ ਆਕੇ ਵਿਸ਼ਵਾਸ ਦਿਵਾਇਆ ਕਿ ਸ਼ੁੱਕਰਵਾਰ ਤੱਕ ਪਰਚਾ ਰੱਦ ਕਰਕੇ ਹੰਸਾ ਸਿੰਘ ਨੂੰ ਰਿਹਾਅ ਕਰ ਦਿੱਤਾ ਜਾਵੇਗਾ ।
 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਕੰਬੋਜ਼ ਸਮਾਜ ਜਾਤੀ ਸਰਵੇ ਦੇ ਵਿਰੁੱਧ ਡਟਿਆ

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ