Sunday, May 11, 2025

Entertainment

ਰੋਮਾਂਸ, ਕਾਮੇਡੀ ਤੇ ਸ਼ਰਾਰਤਾਂ ਭਰਪੂਰ ਫ਼ਿਲਮ ‘ਮੌਜਾਂ ਹੀ ਮੌਜਾਂ’

October 17, 2023 04:20 PM
SehajTimes

ਰੋਮਾਂਸ, ਕਾਮੇਡੀ ਤੇ ਸ਼ਰਾਰਤਾਂ ਭਰਪੂਰ ਫ਼ਿਲਮ ‘ਮੌਜਾਂ ਹੀ ਮੌਜਾਂ’

ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ਤੇ ਤਿਆਰ ਫਿਲਮਾਂ ਲੈ ਕੇ ਆ
ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ
ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ਤੇ ਬਣ ਕੇ ਤਿਆਰ ਹੋਈ ਫਿਲਮ ‘ਮੌਜਾਂ ਹੀ ਮੌਜਾਂ’ ਆਉਣ ਵਾਲੀ 20
ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।ਇਸ ਫਿਲਮ ਦੀ ਕਹਾਣੀ ਬਿਲਕੁੱਲ ਵੱਖਰੀ, ਇੱਕ ਮਜ਼ੇਦਾਰ ਅਤੇ ਪੂਰੀ ਕਾਮੇਡੀ
ਨਾਲ ਭਰੀ ਨਾਨ-ਸਟਾਪ ਮਨੋਰੰਜਨ ਡਰਾਮਾ ਹੋਵੇਗੀ।ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਇਸ ਫ਼ਿਲਮ ਦੇ ਟਰੇਲਰ ਨੂੰ
ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਹੈ।

ਜਿਸ ਤੋਂ ਆਸ ਹੈ ਕਿ ਇਹ ਫ਼ਿਲਮ ਪੰਜਾਬੀ ਪਰਦੇ ’ਤੇ ਚੰਗਾ ਪਿਆਰ ਹਾਸਲ
ਕਰੇਗੀ। ਫ਼ਿਲਮ ਨਿਰਮਾਤਾ ਅਮਰਦੀਪ ਗਰੇਵਾਲ ਵਲੋਂ ਪ੍ਰੋਡਿਊਸ ਇਸ ਫਿਲਮ ਵਿੱਚ ਪੰਜਾਬੀ ਸਿਨੇਮਾ ਦੇ ਦੇਸੀਰੌਕਸਟਾਰ
ਅਦਾਕਾਰ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਜਿੰਮੀ ਸ਼ਰਮਾ, ਤਨੂ ਗਰੇਵਾਲ, ਹਸ਼ਨੀਨ ਚੌਹਾਨ, ਯੋਗਰਾਜ
ਸਿੰਘ, ਬੀ.ਐਨ. ਸ਼ਰਮਾ ਅਤੇ ਨਾਸਿਰ ਚਿਨਯੋਤੀ ਆਦਿ ਨਾਮੀ ਸਿਤਾਰੇ ਨਜ਼ਰ ਆਉਣਗੇ।ਮਸ਼ਹੂਰ ਫ਼ਿਲਮ ਨਿਰਦੇਸ਼ਕ
ਸਮੀਪ ਕੰਗ ਵਲੋਂ ਇਸ ਫਿਲਮ ਨੂੰ ਨਿਰਦੇਸ਼ਿਤ ਕੀਤਾ ਗਿਆ ਹੈ ਜੋ ਕਿ ਪੰਜਾਬੀ ਫ਼ਿਲਮ ਇੰਡਸਟਰੀ ’ਚ ਕਾਮੇਡੀ, ਹਾਸੇ-
ਮਜ਼ਾਕ ਤੇ ਸ਼ਾਨਦਾਰ ਕਹਾਣੀਆਂ ਨੂੰ ਦਰਸ਼ਕਾਂ ਸਾਹਮਣੇ ਪੇਸ਼ ਕਰਨ ਲਈ ਜਾਣੇ ਜਾਂਦੇ ਹਨ ਤੇ ਇਸੇ ਕਰਕੇ ਉਨ੍ਹਾਂ ਨੇ ਪੰਜਾਬੀ
ਸਿਨੇਮਾ ਦੀ ਦੁਨੀਆਂ ਵਿੱਚ ਆਪਣਾ ਇਕ ਵਿਲੱਖਣ ਸਥਾਨ ਬਣਾਇਆ ਹੈ।ਫਿਲਮ ਦੀ ਸਟੋਰੀ ਅਤੇ ਸਕ੍ਰੀਨਪਲੇਅ ਵੈਭਵ
ਸੁਮਨ ਅਤੇ ਸ਼੍ਰੇਆ ਸ਼੍ਰੀਵਾਸਤਵ ਦੁਆਰਾ ਦੀ ਲਿਖੀ ਹੈ ਜੋ ਕਿ ਅਪਾਹਜਾਂ ਦੀ ਤਿਕੜੀ ਦੇ ਜੀਵਨ ’ਤੇ ਕੇਂਦਰਿਤ ਇਕ ਦਿਲ ਨੂੰ
ਛੂਹਣ ਵਾਲੀ ਕਹਾਣੀ ਹੈ, ਜਿਸ ਨੂੰ ਗਿੱਪੀ ਗਰੇਵਾਲ (ਬੋਲੇ), ਬੀਨੂੰ ਢਿੱਲੋਂ (ਅੰਨ੍ਹਾ) ਤੇ ਕਰਮਜੀਤ ਅਨਮੋਲ (ਗੂੰਗੇ) ਵਲੋਂ
ਸ਼ਾਨਦਾਰ ਢੰਗ ਨਾਲ ਦਰਸਾਇਆ ਗਿਆ ਹੈ। ਬਿਰਤਾਂਤ ਉਨ੍ਹਾਂ ਦੀਆਂ ਚੁਣੌਤੀਆਂ ਤੇ ਜਿੱਤਾਂ ਨੂੰ ਗੁੰਝਲਦਾਰ ਢੰਗ ਨਾਲ
ਬੁਣਦਾ ਹੈ, ਉਨ੍ਹਾਂ ਦੇ ਸੰਸਾਰ ’ਚ ਇਕ ਪ੍ਰਭਾਵਸ਼ਾਲੀ ਝਲਕ ਪੇਸ਼ ਕਰਦਾ ਹੈ।ਫ਼ਿਲਮ ਦੇ ਡਾਇਲੌਗ ਨਰੇਸ਼ ਕਥੂਰੀਆ ਦੁਆਰਾ
ਲਿਖੇ ਗਏ ਹਨ। ਫਿਲਮ ਨੂੰ ‘ਈਸਟ ਸਨਸ਼ਾਈਨ ਪ੍ਰੋਡਕਸ਼ਨ’ ਦੁਆਰਾ ਪੇਸ਼ ਕੀਤਾ ਗਿਆ ਹੈ ਅਤੇ ਓਮਜੀ ਗਰੁੱਪ ਦੁਆਰਾ
ਪੂਰੇ ਵਿਸ਼ਵ ਵਿੱਚ ਰਿਲੀਜ਼ ਕੀਤਾ ਜਾਵੇਗਾ।

 

Have something to say? Post your comment

 

More in Entertainment

ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰੇਗੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'

ਸਾਬਕਾ CM ਚਰਨਜੀਤ ਚੰਨੀ ਛੋਟੇ ਸਿੱਧੂ ਦੇ ਪਹਿਲੇ ਜਨਮ ਦਿਨ ਮੌਕੇ ਮੂਸਾ ਹਵੇਲੀ ਪਹੁੰਚੇ

ਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟ

ਪੰਜਾਬ ਦੀ ਸੰਗੀਤ ਪਰੰਪਰਾ: ਵਿਰਸਾ, ਵਰਤਮਾਨ ਅਤੇ ਭਵਿੱਖਮੁਖੀ ਦਿਸ਼ਾ `ਤੇ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ

ਟ੍ਰਾਈਸਿਟੀ ਗਰੁੱਪ ਦੇ ਸਟਾਰ ਨੇ ਮਹਿਲਾ ਦਿਵਸ 'ਤੇ ਟ੍ਰਾਈਸਿਟੀ ਦੀਆਂ 45 ਔਰਤਾਂ ਨੂੰ ਸਸ਼ਕਤ ਨਾਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ

ਗਾਇਕਾ ਸੁਨੰਦਾ ਸ਼ਰਮਾ ਨਾਲ ਫਰਾਡ

ਕੀ ਮਾਇਰਾ ਦੀ ਸੱਟ "ਨਵਾਂ ਮੋੜ" ਵਿੱਚ ਇੱਕ ਨਵਾਂ ਮੋੜ ਲਿਆਵੇਗੀ?

ਵਰਲਡ ਪੰਜਾਬੀ ਸੈਂਟਰ ਵਿਖੇ ਪੰਜਾਬੀ ਲਘੂ ਫਿਲਮ ‘ਡੈੱਥ ਡੇਅ’ ਦੀ ਸਪੈਸ਼ਲ ਸਕਰੀਨਿੰਗ ਕੀਤੀ

ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ‘Lock’ ਹੋਇਆ ਰਿਲੀਜ਼

ਸਲਮਾਨ ਖਾਨ ਦੇ ਘਰ ਦੀ ਬਾਲਕਨੀ ‘ਚ ਲੱਗੇ ਬੁਲੇਟਪਰੂਫ ਸ਼ੀਸ਼ੇ