ਨਿਊਜਰਸੀ ਸੂਬੇ ਦੇ ਹੋਬੋਕੇਨ ਸਿਟੀ ਦੇ ਸਿੱਖ ਮੇਅਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਈਮੇਲ ਰਾਹੀਂ ਨਫ਼ਰਤ ਭਰੇ ਸੰਦੇਸ਼ ਮਿਲੇ ਹਨ, ਜਿਸ ਵਿੱਚ ਧਮਕੀ ਦਿੱਤੀ ਗਈ ਹੈ ਕਿ ਜੇ ਉਹ ਅਸਤੀਫ਼ਾ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ ਪਰਿਵਾਰ ਸਣੇ ਮਾਰ ਦਿੱਤਾ ਜਾਵੇਗਾ।
ਰਵੀ ਭੱਲਾ ਨਵੰਬਰ 2017 ਵਿੱਚ ਹੋਬੋਕੇਨ ਸਿਟੀ ਦੇ ਮੇਅਰ ਚੁਣੇ ਜਾਣ ਵਾਲੇ ਪਹਿਲੇ ਸਿੱਖ ਹਨ। ਸਾਲ ਤੋਂ ਵੱਧ ਸਮਾਂ ਪਹਿਲਾਂ ਭੇਜੇ ਗਏ ਪਹਿਲੇ ਸੰਦੇਸ਼ ਵਿੱਚ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਿਹਾ ਗਿਆ ਸੀ, ਜਦੋਂਕਿ ਦੂਜੇ ਸੰਦੇਸ਼ ਵਿੱਚ ਜਾਨ ਨੂੰ ਖ਼ਤਰਾ ਦੱਸਿਆ ਸੀ। ਇਹ ਤੀਜੇ ਸੰਦੇਸ਼ ਨੇ ਭੱਲਾ ਤੇ ਪਰਿਵਾਰ ਨੂੰ ਖ਼ੌਫ਼ਜ਼ਦਾ ਕਰ ਦਿੱਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਇਹ ਉਨ੍ਹਾਂ ਲਈ ਆਖਰੀ ਚਿਤਾਵਨੀ ਹੈ।ਇਸ ਮੈਸੇਜ਼ ਵਿੱਚ ਕਿਹਾ ਗਿਆ ਹੈ ਕਿ ਜੇ ਤੁਰੰਤ ਅਸਤੀਫਾ ਨਹੀਂ ਦਿੱਤਾ ਤਾਂ ਮੇਅਰ ਤੇ ਉਸ ਦੀ ਪਤਨੀ ਤੇ ਬੱਚਿਆਂ ਨੂੰ ਕਤਲ ਕਰ ਦਿੱਤਾ ਜਾਵੇਗਾ। ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਭੱਲਾ ਦੇ ਦੋ ਬੱਚਿਆਂ, ਜਿਨ੍ਹਾੰ ਦੀ ਉਮਰ 15 ਤੇ 11 ਸਾਲ ਹੈ, ਨੂੰ 24 ਘੰਟੇ ਸੁਰੱਖਿਆ ਪ੍ਰਦਾਨ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਯਾਰਕ ਵਿੱਚ ਇੱਕ ਸਿੱਖ ਨੌਜਵਾਨ ’ਤੇ ਹੋਏ ਨਸਲੀ ਹਮਲੇ ਦੀ ਨਿਖੇਧੀ ਕਰਦਿਆਂ ਇਸ ਘਟਨਾ ਦੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਜਿਸ ਵੀ ਖਿੱਤੇ ਵਿੱਚ ਵਸੇ ਹਨ, ਉਨ੍ਹਾਂ ਨੇ ਉਥੋਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ।